August 8, 2026 10:01:46

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ; ਸਿਨੇਮਾ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀਆਂ ਪਹਿਲਕਦਮੀਆਂ 'ਤੇ ਕੀਤੀ ਚਰਚਾ

Aug7,2026 | Meenu Galhotra | Chandigarh



ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੇ ਸਟਾਰ ਕਾਸਟ ਅਤੇ ਕਰੂ ਮੈਂਬਰਾਂ ਨਾਲ ਮੁਲਾਕਾਤ ਕੀਤੀ। ਫਿਲਮ ਦੇਖਣ ਤੋਂ ਬਾਅਦ ਸਪੀਕਰ ਨੇ ਇਸ ਫਿਲਮ ਦੀ ਕਹਾਣੀ, ਮੁੱਖ ਸੰਦੇਸ਼ ਅਤੇ ਇਸ ਵਿੱਚ ਦਿਖਾਏ ਪੰਜਾਬ ਰਾਜ ਦੇ ਸਾਰਥਕ ਚਿਤਰਣ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਵਫ਼ਦ ਵਿੱਚ ਫਿਲਮ ਜਗਤ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ੍ਰੀ ਰਾਜ ਕੁੰਦਰਾ, ਸ੍ਰੀਮਤੀ ਪਾਇਲ ਰਾਜਪੂਤ, ਸ੍ਰੀ ਪਰਮਵੀਰ ਸਿੰਘ, ਫਿਲਮ ਨਿਰਦੇਸ਼ਕ ਸ੍ਰੀ ਸੌਰਭ ਵਰਮਾ ਅਤੇ ਸ੍ਰੀਮਤੀ ਗੁਰਪ੍ਰੀਤ ਕੌਰ ਚੱਢਾ ਸ਼ਾਮਲ ਸਨ। ਗੱਲਬਾਤ ਦੌਰਾਨ ਸਪੀਕਰ ਸੰਧਵਾਂ ਅਤੇ ਫਿਲਮ ਟੀਮ ਦਰਮਿਆਨ ਪੰਜਾਬ, ਪੰਜਾਬੀਅਤ, ਖੇਤਰੀ ਸਿਨੇਮਾ ਅਤੇ ਰਾਜ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਅਤੇ ਅਹਿਮ ਸੁਝਾਵਾਂ ਦਾ ਆਦਾਨ-ਪ੍ਰਦਾਨ ਹੋਇਆ।
ਫਿਲਮ ਟੀਮ ਨੇ ਸਪੀਕਰ ਅੱਗੇ ਕੁਝ ਮੁੱਖ ਪ੍ਰਸਤਾਵ ਰੱਖੇ, ਜਿਨ੍ਹਾਂ ਵਿੱਚ ਨਿਰਮਾਤਾਵਾਂ ਨੂੰ ਮੁੰਬਈ ਅਤੇ ਦਿੱਲੀ ਵਿੱਚ ਸੈਂਸਰਸ਼ਿਪ ਨਾਲ ਸਬੰਧਤ ਆਉਂਦੀਆਂ ਚੁਣੌਤੀਆਂ ਅਤੇ ਦੇਰੀ ਨੂੰ ਹੱਲ ਕਰਨ ਲਈ ਪੰਜਾਬ ਵਿੱਚ ਕੇਂਦਰੀ ਫਿਲਮ ਪ੍ਰਮਾਣਨ ਬੋਰਡ (ਸੀਬੀਐਫਸੀ) ਦੀ ਇੱਕ ਸਮਰਪਿਤ ਸ਼ਾਖਾ ਸਥਾਪਤ ਕਰਨਾ; ਰੋਜ਼ਗਾਰ ਦੇ ਅਵਸਰ ਪੈਦਾ ਕਰਨ ਅਤੇ ਪੰਜਾਬੀ ਸਿਨੇਮਾ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁੰਗਾਰਾ ਦੇਣ ਲਈ ਰਾਜ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਵਿੱਚ ਇੱਕ ਆਧੁਨਿਕ ਫਿਲਮ ਸਿਟੀ ਵਿਕਸਿਤ ਕਰਨਾ; ਕਾਨ੍ਹਸ ਫਿਲਮ ਫੈਸਟੀਵਲ ਵਰਗੇ ਵੱਕਾਰੀ ਅੰਤਰਰਾਸ਼ਟਰੀ ਮੰਚਾਂ 'ਤੇ ਮੁਕਾਬਲਾ ਕਰਨ ਲਈ ਉੱਚ ਮਿਆਰੀ ਪੰਜਾਬੀ ਫਿਲਮਾਂ ਨੂੰ ਸਰਕਾਰ ਵੱਲੋਂ ਇੰਸੈਂਟਿਵ ਅਤੇ ਸੰਸਥਾਗਤ ਸਹਾਇਤਾ ਪ੍ਰਦਾਨ ਕਰਨਾ; ਅਤੇ ਨਕਾਰਾਤਮਕ ਅਕਸ ਦੀ ਬਜਾਏ ਪੰਜਾਬ ਦੇ ਅਮੀਰ ਵਿਰਸੇ, ਨੈਤਿਕਤਾ ਅਤੇ ਮੁੱਲਾਂ ਨੂੰ ਉਜਾਗਰ ਕਰਨ ਵਾਲੇ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਹੈ, ਤਾਂ ਜੋ ਨਵੀਂ ਪੀੜ੍ਹੀ (ਜੈਨ-ਜ਼ੀ) ਵਿੱਚ ਦ੍ਰਿੜ ਨੈਤਿਕ ਕਦਰਾਂ-ਕੀਮਤਾਂ ਪੈਦਾ ਕੀਤੀਆਂ ਜਾ ਸਕਣ।
ਇਨ੍ਹਾਂ ਪ੍ਰਸਤਾਵਾਂ ਦਾ ਜਵਾਬ ਦਿੰਦਿਆਂ ਸਪੀਕਰ ਨੇ ਕਿਹਾ ਕਿ ਪੰਜਾਬੀ ਸਿਨੇਮਾ ਰਾਜ ਦੇ ਜੀਵੰਤ ਸੱਭਿਆਚਾਰ ਅਤੇ ਸੈਰ-ਸਪਾਟੇ ਨੂੰ ਵਿਸ਼ਵ ਪੱਧਰ 'ਤੇ ਪਹੁੰਚਾਉਣ ਲਈ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਾਂ-ਪੱਖੀ ਸੁਨੇਹਾ ਦੇਣ ਵਾਲੀਆਂ ਫਿਲਮਾਂ ਸਮਾਜ ਨੂੰ ਸਹੀ ਦਿਸ਼ਾ ਦਿੰਦੀਆਂ ਹਨ ਅਤੇ ਪੰਜਾਬ ਦੀ ਮਾਣਮੱਤੀ ਪਛਾਣ ਨੂੰ ਮਜ਼ਬੂਤ ਕਰਦੀਆਂ ਹਨ।
ਇਸ ਤੋਂ ਇਲਾਵਾ ਸਪੀਕਰ ਨੇ ਰਾਜ ਕੁੰਦਰਾ ਵੱਲੋਂ ਦਸਤਾਰ ਸਜਾ ਕੇ ਇੱਕ ਨਵੀਂ ਪਛਾਣ ਅਪਣਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਸਤਾਰ ਪੰਜਾਬ ਦੇ ਮਾਣ-ਸਨਮਾਨ, ਸਤਿਕਾਰ ਅਤੇ ਸੱਭਿਆਚਾਰਕ ਵਿਰਸੇ ਦਾ ਪ੍ਰਤੀਕ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਕਦਮ ਸਮਾਜ ਵਿੱਚ ਸੱਭਿਆਚਾਰਕ ਸਦਭਾਵਨਾ ਅਤੇ ਆਪਸੀ ਸਤਿਕਾਰ ਦਾ ਅਰਥਪੂਰਨ ਸੰਦੇਸ਼ ਦੇਵੇਗਾ।
------------

Punjab-Vidhan-Sabha-Speaker-Hosts-Team-Of-Punjabi-Film-the-Great-Punjab-Robbery-Discusses-Initiatives-To-Boost-Cinema-And-Tourism


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead