ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂਬਾਦਲ ਪਰਿਵਾਰ ਨੇ ਪਹਿਲਾਂ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ, ਫਿਰ ਜਨਤਾ ਦੇ ਗੁੱਸੇ ਤੋਂ ਬਾਅਦ ਆਪਣਾ ਸਟੈਂਡ ਬਦਲ ਲਿਆ: ਬਲਤੇਜ ਪੰਨੂਸੁਖਬੀਰ ਬਾਦਲ ਨੇ ਕਿਹਾ ਸੀ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਡੀਐੱਨਏ ਟੈਸਟ ਹੋਣਾ ਚਾਹੀਦਾ ਹੈ: ਬਲਤੇਜ ਪੰਨੂਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ ਨੂੰ ਕਿਹਾ ਕਿ ‘ਬੇਅਦਬੀ’ ਪਾਰਟੀ (ਅਕਾਲੀ ਦਲ) ਅਤੇ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਲਾਹੇ ਲਈ ਵਾਰ-ਵਾਰ ਆਪਣੇ ਸਿਆਸੀ ਸਟੈਂਡ ਨਾਲ ਸਮਝੌਤਾ ਕੀਤਾ ਹੈ ਅਤੇ ਹੁਣ ਉਹ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੇ ਹਨ।ਸੁਖਬੀਰ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਅੱਜ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕੁਝ ਬਿਲਾਂ ਨਾਲ ਪੂਰੀ ਤਰ੍ਹਾਂ ਸਹਿਮਤ ਹਨ। ਪਰ ਪੰਜਾਬ ਦੇ ਲੋਕਾਂ ਨੂੰ ਚੰਗੀ ਤਰ੍ਹਾਂ ਯਾਦ ਹੈ ਕਿ ਜਦੋਂ ਖੇਤੀ ਕਾਨੂੰਨ ਲਿਆਂਦੇ ਗਏ ਸਨ, ਤਾਂ ਪੂਰਾ ਬਾਦਲ ਪਰਿਵਾਰ ਉਨ੍ਹਾਂ ਕਾਨੂੰਨਾਂ ਦੇ ਹੱਕ ਵਿੱਚ ਵੀਡੀਓਜ਼ ਬਣਾਉਂਦਾ ਨਜ਼ਰ ਆਇਆ ਸੀ।"ਬਲਤੇਜ ਪੰਨੂ ਨੇ ਕਿਹਾ ਕਿ ਵੱਡੇ ਪੱਧਰ 'ਤੇ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨ ਤੋਂ ਬਾਅਦ ਹੀ ਬਾਦਲਾਂ ਨੇ ਆਪਣਾ ਰੁੱਖ ਬਦਲਿਆ ਅਤੇ ਆਪਣੇ ਆਪ ਨੂੰ ਕਿਸਾਨਾਂ ਦੇ ਹਮਦਰਦ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਵਿੱਚ ਖੇਤੀ ਕਾਨੂੰਨਾਂ ਦੇ ਖਿਲਾਫ ਬੋਲਣਾ ਸ਼ੁਰੂ ਕੀਤਾ।ਅਕਾਲੀ ਦਲ ਦੀ ਮੌਜੂਦਾ ਸਿਆਸੀ ਸਥਿਤੀ 'ਤੇ ਨਿਸ਼ਾਨਾ ਸਾਧਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ, "‘ਬੇਅਦਬੀ’ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚੋਂ ਪੂਰੀ ਤਰ੍ਹਾਂ ਲਹਿ ਚੁੱਕਾ ਹੈ। ਹੁਣ ਇਹ ਭਾਜਪਾ ਨਾਲ ਸਮਝੌਤਾ ਕਰਕੇ ਆਪਣੀ ਰਾਜਨੀਤੀ ਨੂੰ ਦੁਬਾਰਾ ਜ਼ਿੰਦਾ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।"ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਬਾਰੇ ਸੁਖਬੀਰ ਬਾਦਲ ਦੇ ਪੁਰਾਣੇ ਬਿਆਨ ਨੂੰ ਯਾਦ ਕਰਵਾਉਂਦਿਆਂ ਬਲਤੇਜ ਪੰਨੂ ਨੇ ਕਿਹਾ, "ਮੈਂ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਹੀ ਸ਼ਬਦ ਯਾਦ ਕਰਵਾਉਣਾ ਚਾਹੁੰਦਾ ਹਾਂ। ਉਨ੍ਹਾਂ ਨੇ ਕਿਹਾ ਸੀ ਕਿ ਜੋ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ, ਉਨ੍ਹਾਂ ਦਾ ਡੀਐੱਨਏ ਟੈਸਟ ਕਰਵਾਇਆ ਜਾਣਾ ਚਾਹੀਦਾ ਹੈ। ਮੈਂ ਇਹ ਨਹੀਂ ਕਹਿ ਰਿਹਾ ਕਿ ਕਿਸੇ ਦਾ ਡੀਐੱਨਏ ਟੈਸਟ ਹੋਣਾ ਚਾਹੀਦਾ ਹੈ, ਪਰ ਜਦੋਂ ਸੁਖਬੀਰ ਬਾਦਲ ਨੇ ਖੁਦ ਇਹ ਬਿਆਨ ਦਿੱਤਾ ਸੀ, ਤਾਂ ਅੱਜ ਇਸ ਦਾ ਜ਼ਿਕਰ ਕਰਨਾ ਬਣਦਾ ਹੈ।"ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਵਾਰ-ਵਾਰ ਲਏ ਯੂ-ਟਰਨਾਂ ਨੇ ਅਕਾਲੀ ਦਲ ਦੀ ਰਾਜਨੀਤੀ ਦਾ ਅਸਲ ਚਿਹਰਾ ਨੰਗਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਲੋਕਾਂ ਵਿਚਕਾਰ ਸਪੱਸ਼ਟ ਫਰਕ ਸਮਝ ਸਕਦੇ ਹਨ ਜੋ ਆਪਣੇ ਅਸੂਲਾਂ 'ਤੇ ਪਹਿਰਾ ਦਿੰਦੇ ਹਨ ਅਤੇ ਜੋ ਸਿਆਸੀ ਸੁਖ-ਸਹੂਲਤ ਅਨੁਸਾਰ ਆਪਣੇ ਸਟੈਂਡ ਬਦਲਦੇ ਹਨ।ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੀ ਰਾਜਨੀਤੀ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ ਅਤੇ ਭਾਜਪਾ ਨਾਲ ਸਿਆਸੀ ਸਮਝੌਤਾ ਕਰਨ ਦੀਆਂ ਇਸ ਦੀਆਂ ਤਾਜ਼ਾ ਕੋਸ਼ਿਸ਼ਾਂ ਤੋਂ ਗੁਮਰਾਹ ਨਹੀਂ ਹੋਣਗੇ।------
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)