80ਵਾਂ ਆਜ਼ਾਦੀ ਦਿਹਾੜਾ
ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ
13 ਅਗਸਤ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ
ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ 80ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਇਨ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅੱਜ ਪੁਲਿਸ ਲਾਇਨ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮ ਵਿਚ ਪੂਰੇ ਉਤਸ਼ਾਹ ਨਾਲ ਸ਼ਿਰਕਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋੜੀਂਦੀਆਂ ਤਿਆਰੀਆਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹਾ ਪੱਧਰੀ ਸਮਾਗਮ ਦੇਸ਼ ਭਗਤੀ ਦੇ ਜ਼ਜਬੇ ਅਤੇ ਜੋਸ਼ ਨਾਲ ਮਨਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਟੁਕੜੀਆਂ ਵਲੋਂ ਪਰੇਡ ਵਿਚ ਸ਼ਾਮਲ ਹੋ ਕੇ ਮਾਰਗ ਪਾਰਟ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਵਲੋਂ ਆਪਣੀਆਂ ਪ੍ਰਾਪਤੀਆਂ ਦੀ ਪੇਸ਼ਕਾਰੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਟਰੈਫਿਕ ਅਤੇ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਅਮਲ ਵਿਚ ਲਿਆਉਣ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚ ਸਜਾਵਟ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ 13 ਅਗਸਤ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ ਜਿਸ ਦੀਆਂ ਤਿਆਰੀਆਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ’ਤੇ ਆਧਾਰਤ ਕੋਰੀਓਗ੍ਰਾਫ਼ੀ ਪੇਸ਼ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਣਾ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
--
ਕੈਪਸ਼ਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਆਜ਼ਾਦੀ ਦਿਹਾੜੇ ਸਬੰਧੀ ਤਿਆਰੀਆਂ ਬਾਰੇ ਮੀਟਿੰਗ ਕਰਦੇ ਹੋਏ।
Cabinet-Minister-Dr-Ravjot-Singh-Will-Hoist-The-Tricolour-On-August-15-
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)