August 15, 2026 12:36:41

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

Aug15,2026 | Meenu Galhotra | Chandigarh

—20 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਮਿਲੇਗਾ ਮੁੱਖ ਮੰਤਰੀ ਮੈਡਲ

— ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ ਪੰਜਾਬ ਦੇ ਰਾਜਪਾਲ ਨੇ ਸੁਤੰਤਰਤਾ ਦਿਵਸ-2026 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਸ਼ਾਨਦਾਰ ਸੇਵਾਵਾਂ ਬਦਲੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ।
ਦੱਸਣਯੋਗ ਹੈ ਕਿ ਸੀਨੀਅਰ ਕਾਂਸਟੇਬਲ ਲਵਪ੍ਰੀਤ ਸਿੰਘ, ਕਾਂਸਟੇਬਲ ਬੌਬੀ ਕੁਮਾਰ, ਲੇਡੀ ਕਾਂਸਟੇਬਲ ਚਰਨਜੀਤ, ਲੇਡੀ ਕਾਂਸਟੇਬਲ ਮਮਤਾ ਰਾਣੀ ਅਤੇ ਸੀਨੀਅਰ ਕਾਂਸਟੇਬਲ ਅੰਗਰੇਜ਼ ਸਿੰਘ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਚੁਣਿਆ ਗਿਆ ਹੈ।
ਇਸੇ ਤਰ੍ਹਾਂ ਸ਼ਾਨਦਾਰ ਸੇਵਾਵਾਂ ਬਦਲੇ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ 20 ਅਧਿਕਾਰੀਆਂ/ਕਰਮਚਾਰੀਆਂ ਵਿੱਚ ਤਿੰਨ ਪੀ.ਪੀ.ਐਸ. ਅਧਿਕਾਰੀ ਸ਼ਾਮਲ ਹਨ, ਜਿਨ੍ਹਾਂ ਵਿੱਚ ਐਸ.ਪੀ. ਇਨਵੈਸਟੀਗੇਸ਼ਨ ਖੰਨਾ ਪਵਨਜੀਤ, ਐਸ.ਪੀ. ਐਸ.ਪੀ.ਯੂ. ਪੰਜਾਬ ਸੁਰੇਂਦਰਾ ਸਿੰਘ ਅਤੇ ਡੀ.ਐਸ.ਪੀ. ਸੀ.ਆਈ.ਡੀ. ਯੂਨਿਟ ਲੁਧਿਆਣਾ ਅਸ਼ਵਨੀ ਕੁਮਾਰ ਸ਼ਾਮਲ ਹਨ। ਬਾਕੀ ਮੁਲਾਜ਼ਮਾਂ ਵਿੱਚ ਇੰਸਪੈਕਟਰ ਰਾਜੇਸ਼ ਕੁਮਾਰ, ਇੰਸਪੈਕਟਰ ਗੁਰਮੀਤ ਸਿੰਘ, ਇੰਸਪੈਕਟਰ ਦਵਿੰਦਰ ਸਿੰਘ, ਇੰਸਪੈਕਟਰ ਸਤਪਾਲ, ਇੰਸਪੈਕਟਰ ਹਰਸ਼ਜੋਤ ਕੌਰ, ਲੇਡੀ ਸਬ-ਇੰਸਪੈਕਟਰ ਇੰਦਰਜੀਤ ਕੌਰ, ਐਸ.ਆਈ. ਸੰਦੀਪ ਕੁਮਾਰ, ਐਸ.ਆਈ. ਕਰਮਜੀਤ ਸਿੰਘ, ਐਸ.ਆਈ. ਬਲਦੇਵ ਸਿੰਘ, ਐਸ.ਆਈ. ਸੁਖਵਿੰਦਰ ਸਿੰਘ, ਏ.ਐਸ.ਆਈ. ਯਾਦਵਿੰਦਰ ਸਿੰਘ, ਏ.ਐਸ.ਆਈ. ਨਰਿੰਦਰ ਸਿੱਧੂ, ਏ.ਐਸ.ਆਈ. ਨਵਤੇਜ ਸਿੰਘ, ਏ.ਐਸ.ਆਈ. ਜਤਿੰਦਰ ਸਿੰਘ, ਸੀਨੀਅਰ ਕਾਂਸਟੇਬਲ ਅਮਨਪ੍ਰੀਤ ਸਿੰਘ, ਸੀਨੀਅਰ ਕਾਂਸਟੇਬਲ ਰਮਨਪ੍ਰੀਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਮਰਦੀਪ ਸਿੰਘ ਸ਼ਾਮਲ ਹਨ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।------------

Five-Punjab-Police-Officials-To-Be-Awarded-Chief-Minister-s-Rakshak-Padak


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead