*5 ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਅਤੇ ਵ "> *5 ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਅਤੇ ਵ" />
*5 ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਕੀਤਾ ਪ੍ਰਦਾਨ*
*20 ਪੁਲਿਸ ਮੁਲਾਜ਼ਮਾਂ ਨੂੰ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਨਾਲ ਕੀਤਾ ਸਨਮਾਨਿਤ*
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 80ਵੇਂ ਆਜ਼ਾਦੀ ਦਿਵਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ। ਉਨ੍ਹਾਂ ਨੇ ਅੱਜ ਇੱਥੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਵੱਕਾਰੀ ‘ਮੁੱਖ ਮੰਤਰੀ ਰਕਸ਼ਕ ਪਦਕ’ ਅਤੇ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ।
ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸਟੇਟ ਅਵਾਰਡ ਉਨ੍ਹਾਂ ਉੱਘੀਆਂ ਸ਼ਖਸੀਅਤਾਂ ਦੀਆਂ ਸਮਰਪਿਤ ਸੇਵਾਵਾਂ ਅਤੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦਿੰਦੇ ਹਨ, ਜਿਨ੍ਹਾਂ ਨੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖੇਤਰਾਂ ਵਿੱਚ ਅਣਥੱਕ ਮਿਹਨਤ ਕੀਤੀ ਹੈ। ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ ਸਮਾਜਿਕ ਕਾਰਕੁਨ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਣ ਪ੍ਰੇਮੀ, ਮਾਹਰ, ਸਰਕਾਰੀ ਅਧਿਕਾਰੀ ਅਤੇ ਹੋਰ ਸ਼ਖਸੀਅਤਾਂ ਸ਼ਾਮਲ ਹਨ, ਜਿਨ੍ਹਾਂ ਨੇ ਸਮਾਜ ਭਲਾਈ ਵਿੱਚ ਸਾਰਥਕ ਯੋਗਦਾਨ ਪਾਇਆ ਹੈ।"
ਮੁੱਖ ਮੰਤਰੀ ਨੇ ਬਹਾਦਰੀ ਲਈ ਬਠਿੰਡਾ ਦੇ ਜਗਦੇਵ ਸਿੰਘ ਨੂੰ ਸਰਟੀਫਿਕੇਟ ਅਤੇ ਐਵਾਰਡ ਪ੍ਰਦਾਨ ਕੀਤੇ ਜਦਕਿ ਮਲੇਰਕੋਟਲਾ ਤੋਂ ਇੰਦਰਜੀਤ ਸਿੰਘ, ਜਲੰਧਰ ਤੋਂ ਸੁਰਿੰਦਰ ਜਗਤ, ਜਲੰਧਰ ਤੋਂ ਸੁਨੀਤਾ ਕਪੂਰ, ਬਠਿੰਡਾ ਤੋਂ ਸੁਖਦੀਪ ਸਿੰਘ ਢਿੱਲੋਂ, ਬਠਿੰਡਾ ਤੋਂ ਅਵਤਾਰ ਸਿੰਘ ਮਾਨ, ਜਲੰਧਰ ਤੋਂ ਉਪਿੰਦਰ ਸਿੰਘ ਘਈ, ਸ਼ਹੀਦ ਭਗਤ ਸਿੰਘ ਨਗਰ ਤੋਂ ਜਸਵੀਰ ਸਿੰਘ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਜਤਿੰਦਰ ਸਿੰਘ, ਅੰਮ੍ਰਿਤਸਰ ਤੋਂ ਵਿਨੋਦ ਕੁਮਾਰ, ਅੰਮ੍ਰਿਤਸਰ ਤੋਂ ਅਵਤਾਰ ਸਿੰਘ ਅਤੇ ਸੰਗਰੂਰ ਤੋਂ ਅਵਤਾਰ ਸਿੰਘ ਨੂੰ ਸਮਾਜ ਸੇਵੀ ਲਈ; ਪਟਿਆਲਾ ਤੋਂ ਸਤਵੀਰ ਕੌਰ ਨੂੰ ਕਲਾ ਲਈ; ਅੰਮ੍ਰਿਤਸਰ ਤੋਂ ਨਿਰਮਲ ਸਿੰਘ ਨੂੰ ਸਮਾਜ ਸੇਵਾ ਲਈ; ਜਲੰਧਰ ਤੋਂ ਮੇਹਰ ਮਲਿਕ, ਬਰਨਾਲਾ ਤੋਂ ਬੇਅੰਤ ਸਿੰਘ ਬਾਜਵਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਸੰਜੀਵ ਸੈਣੀ, ਪਟਿਆਲਾ ਤੋਂ ਬਾਜ ਸਿੰਘ, ਮਾਲੇਰਕੋਟਲਾ ਤੋਂ ਡਾ. ਮੁਹੰਮਦ ਅਯੂਬ ਖਾਨ, ਸੰਗਰੂਰ ਤੋਂ ਪ੍ਰੇਮਲਤਾ ਅਤੇ ਅੰਮ੍ਰਿਤਸਰ ਤੋਂ ਪਰਮਜੀਤ ਕੌਰ ਨੂੰ ਸਾਹਿਤ ਲਈ; ਅੰਮ੍ਰਿਤਸਰ ਤੋਂ ਡਾ. ਪਰਮਿੰਦਰ ਸਿੰਘ ਨੂੰ ਸਿਹਤ ਸੇਵਾਵਾਂ ਲਈ; ਕਪੂਰਥਲਾ ਤੋਂ ਤਲਵਿੰਦਰ ਸਿੰਘ ਅਤੇ ਲੁਧਿਆਣਾ ਤੋਂ ਸੁਖਰਾਜ ਭੁੱਲਰ ਨੂੰ ਸਾਇੰਸ ਅਤੇ ਤਕਨਾਲੋਜੀ ਲਈ ਅਤੇ ਲੁਧਿਆਣਾ ਤੋਂ ਕਮਲਜੀਤ ਸਿੰਘ, ਅੰਮ੍ਰਿਤਸਰ ਤੋਂ ਕਾਂਤਾ ਅਤੇ ਐਸਏਐਸ ਨਗਰ ਤੋਂ ਅਸ਼ੋਕ ਕੁਮਾਰ ਨੂੰ ਸ਼ਾਨਦਾਰ ਸੇਵਾਵਾਂ ਲਈ ਸਰਟੀਫਿਕੇਟ ਅਤੇ ਐਵਾਰਡ ਪ੍ਰਦਾਨ ਕੀਤੇ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੈੱਡ ਕਾਂਸਟੇਬਲ ਲਵਪ੍ਰੀਤ ਸਿੰਘ, ਕਾਂਸਟੇਬਲ ਬੇਬੀ ਕੁਮਾਰ, ਲੇਡੀ ਕਾਂਸਟੇਬਲ ਚਰਨਜੀਤ, ਲੇਡੀ ਕਾਂਸਟੇਬਲ ਮਮਤਾ ਰਾਣੀ ਅਤੇ ਸੀਨੀਅਰ ਕਾਂਸਟੇਬਲ ਅੰਗਰੇਜ ਸਿੰਘ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਨਾਲ ਸਨਮਾਨਿਤ ਵੀ ਕੀਤਾ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਪਵਨਪ੍ਰੀਤ ਪੀ.ਪੀ.ਐਸ., ਸੁਰਿੰਦਰਾ ਸਿੰਘ ਪੀ.ਪੀ.ਐਸ., ਅਸ਼ਵਨੀ ਕੁਮਾਰ ਪੀ.ਪੀ.ਐਸ., ਇੰਸਪੈਕਟਰ ਰਾਜੇਸ਼ ਕੁਮਾਰ, ਇੰਸਪੈਕਟਰ ਗੁਰਮੀਤ ਸਿੰਘ, ਇੰਸਪੈਕਟਰ ਦਵਿੰਦਰ ਸਿੰਘ, ਇੰਸਪੈਕਟਰ ਸਤਪਾਲ, ਸਬ-ਇੰਸਪੈਕਟਰ ਇੰਦਰਜੀਤ ਕੌਰ, ਸਬ-ਇੰਸਪੈਕਟਰ ਸੰਦੀਪ ਕੁਮਾਰ, ਸਬ-ਇੰਸਪੈਕਟਰ ਕਰਮਜੀਤ ਸਿੰਘ, ਸਬ ਇੰਸਪੈਕਟਰ ਬਲਦੇਵ ਸਿੰਘ, ਸਬ ਇੰਸਪੈਕਟਰ ਸੁਖਵਿੰਦਰ ਸਿੰਘ, ਏ.ਐਸ.ਆਈ. ਯਾਦਵਿੰਦਰ ਸਿੰਘ, ਏ.ਐਸ.ਆਈ ਨਰਿੰਦਰ ਸਿੱਧੂ, ਏ.ਐਸ.ਆਈ.ਨਵਤੇਜ ਸਿੰਘ ਬਰਾੜ, ਏ.ਐਸ.ਆਈ ਜਤਿੰਦਰ ਸਿੰਘ, ਸੀਨੀਅਰ ਕਾਂਸਟੇਬਲ ਅਮਨਪ੍ਰੀਤ ਸਿੰਘ, ਸੀਨੀਅਰ ਕਾਂਸਟੇਬਲ ਰਮਨਪ੍ਰੀਤ ਸਿੰਘ, ਇੰਸਪੈਕਟਰ ਹਰਜੋਤ ਕੌਰ ਅਤੇ ਸੀਨੀਅਰ ਕਾਂਸਟੇਬਲ ਅਮਰਦੀਪ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਨਾਲ ਵੀ ਸਨਮਾਨਿਤ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਪੁਰਸਕਾਰ ਜੇਤੂਆਂ ਦੀ ਉਨ੍ਹਾਂ ਦੀ ਸਮਰਪਿਤ ਭਾਵਨਾ ਅਤੇ ਸੇਵਾਵਾਂ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਯੋਗਦਾਨ ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਲਈ ਸਮਰਪਣ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਦੂਜਿਆਂ ਨੂੰ ਪ੍ਰੇਰਿਤ ਕਰਦਾ ਰਹੇਗਾ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)