August 27, 2026 10:52:52

ਵਿਧਾਇਕ ਜਿੰਪਾ ਨੇ ਪਿੰਡ ਨਾਰੂ ਨੰਗਲ ਖਾਸ ‘ਚ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਦਾ ਕੀਤਾ ਉਦਘਾਟਨ

Aug26,2026 | Meenu Galhotra | Hoshiarpur

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਨਾਰੂ ਨੰਗਲ ਖਾਸ ਵਿੱਚ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿੱਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਖੇਡ ਮੈਦਾਨਾਂ ਦਾ ਨਿਰਮਾਣ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਬਿਹਤਰ ਮੰਚ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਵਿਧਾਇਕ ਜਿੰਪਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਸਕਾਰਾਤਮਕ ਸੋਚ ਵਿਕਸਿਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡ ਪੱਧਰ ਤੱਕ ਆਧੁਨਿਕ ਖੇਡ ਸਹੂਲਤਾਂ ਪਹੁੰਚਾਉਣਾ ਹੈ, ਤਾਂ ਜੋ ਪੇਂਡੂ ਖੇਤਰਾਂ ਦੇ ਖਿਡਾਰੀ ਵੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ, ਸੂਬਾ ਅਤੇ ਕੌਮੀ ਪੱਧਰ ਤੱਕ ਪਹੁੰਚ ਸਕਣ।ਉਨ੍ਹਾਂ ਪਿੰਡ ਵਾਸੀਆਂ ਨੂੰ ਨਵੇਂ ਖੇਡ ਮੈਦਾਨ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਦਾ ਵੱਧ ਤੋਂ ਵੱਧ ਉਪਯੋਗ ਕੀਤਾ ਜਾਣਾ ਚਾਹੀਦਾ ਹੈ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਦੇ ਨਾਲ-ਨਾਲ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਵੀ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ।ਇਸ ਮੌਕੇ ਸਰਪੰਚ ਊਸ਼ਾ ਰਾਣੀ, ਸਰਪੰਚ ਰੇਸ਼ਮ ਸਿੰਘ, ਪਵਨ ਸ਼ਰਮਾ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ ਅਤੇ ਬਲਾਕ ਪ੍ਰਧਾਨ ਬਲਜੀਤ ਸਿੰਘ ਸਮੇਤ ਹੋਰ ਪਤਵੰਤੇ ਵਿਅਕਤੀ ਅਤੇ ਪਿੰਡ ਵਾਸੀ ਮੌਜੂਦ ਸਨ।

Mla-jimpa-inaugurated-a-sports-ground-built-at-a-cost-of-40-lakh-in-village-naru-nangal-khas-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead