- ਕੈਬਨਿਟ ਮੰਤਰੀ ਨੇ ਗੜ੍ਹਸ਼ੰਕਰ ‘ਚ 1.61 ਕਰੋੜ ਰੁਪਏ ਦੀ ਯੋਜਨਾ" />
August 27, 2026 10:51:41

ਐਸਟੀਪੀ ਦੇ ਸੋਧੇ ਪਾਣੀ ਦਾ ਖੇਤੀਬਾੜੀ ਸਿੰਚਾਈ ‘ਚ ਹੋਵੇਗੀ ਵਰਤੋਂ, 125 ਹੈਕਟੇਅਰ ਖੇਤਰ ਨੂੰ ਮਿਲੇਗਾ ਲਾਭ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

Aug26,2026 | Meenu Galhotra | Hoshiarpur


- ਕੈਬਨਿਟ ਮੰਤਰੀ ਨੇ ਗੜ੍ਹਸ਼ੰਕਰ ‘ਚ 1.61 ਕਰੋੜ ਰੁਪਏ ਦੀ ਯੋਜਨਾ ਦਾ ਕੀਤਾ ਉਦਘਾਟਨ, ਧਰਤੀ ਹੇਠਲੇ ਪਾਣੀ ਤੇ ਬਿਜਲੀ ਦੀ ਹੋਵੇਗੀ ਬਚਤ

ਕੈਬਨਿਟ ਮੰਤਰੀ ਪੰਜਾਬ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਣੀ ਦੀ ਸੰਭਾਲ ਨੂੰ ਤਰਜੀਹ ਦਿੰਦਿਆਂ ਬਦਲਵੇਂ ਜਲ ਸਰੋਤਾਂ ਦੀ ਵੱਧ ਤੋਂ ਵੱਧ ਅਤੇ ਵਿਗਿਆਨਕ ਵਰਤੋਂ ਯਕੀਨੀ ਬਣਾ ਰਹੀ ਹੈ। ਇਸੇ ਦਿਸ਼ਾ ਵਿੱਚ ਗੜ੍ਹਸ਼ੰਕਰ ਵਿੱਚ ਐਸਟੀਪੀ ਦੇ ਸੋਧੇ ਹੋਏ ਪਾਣੀ ਨੂੰ ਖੇਤੀਬਾੜੀ ਸਿੰਚਾਈ ਲਈ ਵਰਤਣ ਦੀ ਮਹੱਤਵਪੂਰਨ ਯੋਜਨਾ ਸ਼ੁਰੂ ਕੀਤੀ ਗਈ ਹੈ।
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਮੌਜੂਦਗੀ ਵਿੱਚ ਐਸਟੀਪੀ ਗੜ੍ਹਸ਼ੰਕਰ ਦੇ 3 ਐਮਐਲਡੀ ਸੋਧੇ ਹੋਏ ਪਾਣੀ ਨੂੰ ਖੇਤੀਬਾੜੀ ਸਿੰਚਾਈ ਲਈ ਵਰਤਣ ਸਬੰਧੀ ਯੋਜਨਾ ਦਾ ਉਦਘਾਟਨ ਕੀਤਾ। ਆਰ.ਆਈ.ਡੀ.ਐਫ.-25 ਯੋਜਨਾ ਤਹਿਤ ਤਿਆਰ ਕੀਤੀ ਗਈ ਇਸ ਯੋਜਨਾ ਦੀ ਕੁੱਲ ਲਾਗਤ 161 ਲੱਖ ਰੁਪਏ ਹੈ ਅਤੇ ਇਸ ਨਾਲ 125 ਹੈਕਟੇਅਰ ਖੇਤੀਬਾੜੀ ਖੇਤਰ ਨੂੰ ਸਿੰਚਾਈ ਦੀ ਸਹੂਲਤ ਮਿਲੇਗੀ।
ਸ੍ਰੀ ਗੋਇਲ ਨੇ ਦੱਸਿਆ ਕਿ ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਤਿਆਰ ਅਤੇ ਲਾਗੂ ਕੀਤੀ ਗਈ ਇਸ ਯੋਜਨਾ ਦਾ ਉਦੇਸ਼ ਸ਼ਹਿਰੀ ਖੇਤਰ ਤੋਂ ਨਿਕਲਣ ਵਾਲੇ ਪਾਣੀ ਨੂੰ ਐਸਟੀਪੀ ਰਾਹੀਂ ਸੋਧਣ ਤੋਂ ਬਾਅਦ ਇਸ ਨੂੰ ਵਿਅਰਥ ਜਾਣ ਦੇਣ ਦੀ ਬਜਾਏ ਖੇਤੀਬਾੜੀ ਸਿੰਚਾਈ ਲਈ ਵਰਤੋਂ ਵਿੱਚ ਲਿਆਉਣਾ ਹੈ। ਯੋਜਨਾ ਤਹਿਤ ਕਿਸਾਨਾਂ ਦੇ ਖੇਤਾਂ ਤੱਕ ਸੋਧਿਆ ਹੋਇਆ ਪਾਣੀ ਪਹੁੰਚਾਉਣ ਲਈ 7059 ਮੀਟਰ ਲੰਬੀ ਭੂਮੀਗਤ ਪਾਈਪਲਾਈਨ, 250 ਮਿਲੀਮੀਟਰ ਵਿਆਸ ਵਾਲੀ ਪਾਈਪਲਾਈਨ ਅਤੇ 60 ਆਊਟਲੈਟ ਮੁਹੱਈਆ ਕਰਵਾਏ ਗਏ ਹਨ। ਯੋਜਨਾ ਤਹਿਤ 3 ਲੱਖ ਲੀਟਰ ਸਮਰੱਥਾ ਵਾਲਾ ਸੰਪ ਵੈੱਲ ਅਤੇ 6×4 ਮੀਟਰ ਆਕਾਰ ਦਾ ਪੰਪ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਇਸ ਨਾਲ ਲਗਭਗ 40 ਕਿਸਾਨ ਲਾਭਪਾਤਰੀਆਂ ਨੂੰ ਸਿੱਧੇ ਤੌਰ ’ਤੇ ਸਿੰਚਾਈ ਦੀ ਸਹੂਲਤ ਮਿਲੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਐਸਟੀਪੀ ਗੜ੍ਹਸ਼ੰਕਰ ਤੋਂ ਪ੍ਰਾਪਤ ਸੋਧਿਆ ਹੋਇਆ ਪਾਣੀ ਸਿੰਚਾਈ ਲਈ ਇੱਕ ਮਹੱਤਵਪੂਰਨ ਬਦਲਵਾਂ ਜਲ ਸਰੋਤ ਹੈ। ਇਸ ਪਾਣੀ ਨੂੰ ਭੂਮੀਗਤ ਪਾਈਪਲਾਈਨਾਂ ਰਾਹੀਂ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਨਾਲ ਧਰਤੀ ਹੇਠਲੇ ਪਾਣੀ ਦੀ 100 ਫੀਸਦੀ ਬਚਤ ਹੋਵੇਗੀ ਅਤੇ ਟਿਊਬਵੈੱਲ ਚਲਾਉਣ ਲਈ ਵਰਤੀ ਜਾਣ ਵਾਲੀ ਬਿਜਲੀ ਦੀ ਖਪਤ ਵੀ ਘਟੇਗੀ। ਇਸ ਨਾਲ ਕਿਸਾਨਾਂ ਦੀ ਸਿੰਚਾਈ ਲਾਗਤ ਘਟਾਉਣ ਵਿੱਚ ਵੀ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਸੋਧੇ ਹੋਏ ਪਾਣੀ ਵਿੱਚ ਲੋੜੀਂਦੇ ਪੋਸ਼ਕ ਤੱਤ ਅਤੇ ਜੈਵਿਕ ਤੱਤ ਮੌਜੂਦ ਹੋਣ ਕਾਰਨ ਇਸ ਦੀ ਢੁੱਕਵੀਂ ਅਤੇ ਵਿਗਿਆਨਕ ਵਰਤੋਂ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਅਤੇ ਫ਼ਸਲਾਂ ਦੀ ਪੈਦਾਵਾਰ ਵਧਣ ਦੀ ਸੰਭਾਵਨਾ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਖੇਤੀਬਾੜੀ ਪ੍ਰਧਾਨ ਸੂਬੇ ਵਿੱਚ ਪਾਣੀ ਦੀ ਸੰਭਾਲ ਦੇ ਨਾਲ-ਨਾਲ ਬਦਲਵੇਂ ਜਲ ਸਰੋਤਾਂ ਦੀ ਵਰਤੋਂ ਸਮੇਂ ਦੀ ਲੋੜ ਹੈ।
ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ, ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਅਤੇ ਸੋਧੇ ਹੋਏ ਪਾਣੀ ਦੀ ਮੁੜ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਗੜ੍ਹਸ਼ੰਕਰ ਦੀ ਇਹ ਯੋਜਨਾ ਪਾਣੀ ਦੀ ਸੰਭਾਲ ਅਤੇ ਟਿਕਾਊ ਖੇਤੀਬਾੜੀ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਐਸਟੀਪੀ ਦੇ ਸੋਧੇ ਹੋਏ ਪਾਣੀ ਦੀ ਖੇਤੀਬਾੜੀ ਸਿੰਚਾਈ ਵਿੱਚ ਵਰਤੋਂ ਕਿਸਾਨਾਂ ਲਈ ਲਾਭਦਾਇਕ ਹੋਣ ਦੇ ਨਾਲ-ਨਾਲ ਵਾਤਾਵਰਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਵੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯੋਜਨਾਵਾਂ ਨਾਲ ਖੇਤਰ ਵਿੱਚ ਸਿੰਚਾਈ ਲਈ ਬਦਲਵੇਂ ਜਲ ਸਰੋਤ ਉਪਲਬਧ ਹੋਣਗੇ। ਇਸ ਮੌਕੇ ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਗੜ੍ਹਸ਼ੰਕਰ ਦੇ ਬੀਤ ਇਲਾਕੇ ਵਿੱਚ ਲਿਫਟ ਇਰੀਗੇਸ਼ਨ ਰਾਹੀਂ ਹਰ ਪਿੰਡ ਤੱਕ ਸਿੰਚਾਈ ਲਈ ਪਾਣੀ ਪਹੁੰਚਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਐਸ.ਡੀ.ਐਮ. ਸੰਜੀਵ ਕੁਮਾਰ, ਮੰਡਲ ਭੂਮੀ ਰੱਖਿਆ ਹੁਸ਼ਿਆਰਪੁਰ ਹੁਸ਼ਿਆਰਪੁਰ ਰਾਜੇਸ਼ ਸ਼ਰਮਾ, ਨਗਰ ਕੌਂਸਲ ਗੜ੍ਹਸ਼ੰਕਰ ਦੇ ਪ੍ਰਧਾਨ ਸੋਮਨਾਥ ਬੰਗੜ, ਸਬੰਧਤ ਵਿਭਾਗਾਂ ਦੇ ਅਧਿਕਾਰੀ, ਕਿਸਾਨ ਅਤੇ ਇਲਾਕੇ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ।

Treated-Water-From-The-Stp-Will-Be-Used-For-Agricultural-Irrigation-125-Hectares-Of-Land-Will-Benefit-Cabinet-Minister-Barinder-Kumar-Goyal-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead