August 27, 2026 10:51:29

ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24x7 ਸਮਰਪਿਤ ਹੈਲਪਲਾਈਨ ਨੰਬਰ +91 1613105055 ਅਤੇ +91 1616650355 ਜਾਰੀ

Aug26,2026 | Meenu Galhotra | Chandigarh

ਖ਼ਪਤਕਾਰਾਂ ਦੇ ਬਿੱਲਾਂ ਨਾਲ ਸਬੰਧਤ ਹਰ ਸ਼ਿਕਾਇਤ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਕੀਤਾ ਜਾਵੇਗਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ


ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਬਿਜਲੀ ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਰਪਿਤ ਹੈਲਪਲਾਈਨ ਨੰਬਰ +91 1613105055 ਜਾਂ +91 1616650355 ਰਾਹੀਂ ਪੀ.ਐਸ.ਪੀ.ਸੀ.ਐਲ. ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਨੰਬਰ 24 ਘੰਟੇ ਕਾਰਜਸ਼ੀਲ ਹਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਖ਼ਪਤਕਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਪਤਕਾਰ ਆਰਜ਼ੀ ਤੌਰ ‘ਤੇ ਜਾਰੀ, ਤਰੁਟੀਆਂ ਵਾਲੇ, ਵਧ ਕੇ ਆਏ ਜਾਂ ਕਿਸੇ ਹੋਰ ਸਮੱਸਿਆ ਵਾਲੇ ਬਿਜਲੀ ਬਿੱਲਾਂ ਦੇ ਸਬੰਧ ਵਿੱਚ ਹੁਣ ਇਨ੍ਹਾਂ ਸਮਰਪਿਤ ਹੈਲਪਲਾਈਨ ਨੰਬਰਾਂ ਰਾਹੀਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਪਤਕਾਰਾਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਨ੍ਹਾਂ ਸਮਰਪਿਤ ਹੈਲਪਲਾਈਨ ਨੰਬਰਾਂ ਰਾਹੀਂ 15 ਦਿਨਾਂ ਦੇ ਅੰਦਰ-ਅੰਦਰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਦੇਣ ਤਾਂ ਜੋ ਇਸ ਸਬੰਧੀ ਪੜਤਾਲ ਕਰਕੇ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ।
ਸ. ਸੌਂਦ ਨੇ ਉਨ੍ਹਾਂ ਖ਼ਪਤਕਾਰਾਂ, ਜਿਨ੍ਹਾਂ ਨੂੰ ਆਮ ਨਾਲੋਂ ਵੱਧ, ਆਰਜ਼ੀ ਤੌਰ ‘ਤੇ ਜਾਰੀ ਜਾਂ ਤਰੁਟੀਆਂ ਵਾਲੇ ਤੇ ਵਧ ਕੇ ਆਏ ਬਿਜਲੀ ਬਿੱਲ ਪ੍ਰਾਪਤ ਹੋਏ ਹਨ, ਉਹ ਇਸ ਸਮਰਪਿਤ ਸਹੂਲਤ ਦਾ ਲਾਭ ਉਠਾ ਕੇ ਨਿਰਧਾਰਤ 15 ਦਿਨਾਂ ਦੇ ਅੰਦਰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣਾ ਯਕੀਨੀ ਬਣਾਉਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਰਪਿਤ ਹੈਲਪਲਾਈਨ ਨੂੰ ਸ਼ੁਰੂ ਕਰਨ ਦਾ ਮੰਤਵ ਖ਼ਪਤਕਾਰਾਂ ਨੂੰ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਾਉਣ ਅਤੇ ਉਨ੍ਹਾਂ ਦੀ ਸਮੇਂ ਸਿਰ ਜਾਂਚ ਲਈ ਇੱਕ ਸਰਲ ਅਤੇ ਸਿੱਧਾ ਮੰਚ ਮੁਹੱਈਆ ਕਰਵਾਉਣਾ ਹੈ।
ਬਿਜਲੀ ਮੰਤਰੀ ਨੇ ਖ਼ਪਤਕਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਬਿਜਲੀ ਖ਼ਪਤਕਾਰਾਂ ਦੇ ਹਿੱਤਾਂ ਦੀ ਰਾਖੀ ਅਤੇ ਬਿਲਿੰਗ ਪ੍ਰਕਿਰਿਆ ਨਾਲ ਸਬੰਧਤ ਜਾਇਜ਼ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਸ. ਸੌਂਦ ਨੇ ਦੁਹਰਾਇਆ ਕਿ ਆਰਜ਼ੀ ਤੌਰ ‘ਤੇ ਜਾਰੀ, ਤਰੁਟੀਆਂ ਵਾਲੇ ਜਾਂ ਵਧ ਕੇ ਆਏ ਬਿਜਲੀ ਬਿੱਲਾਂ ਦੇ ਕਾਰਨ ਕਿਸੇ ਵੀ ਯੋਗ ਖ਼ਪਤਕਾਰ ਨੂੰ ਪੰਜਾਬ ਸਰਕਾਰ ਦੀ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇ ਲਾਭ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ।---------

Pspcl-Releases-24x7-Dedicated-Helpline-Numbers-91-1613105055-Or-91-1616650355-For-Electricity-Bill-Complaints


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead