September 6, 2026 15:56:21

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

Sep6,2026 | Meenu Galhotra | BHATINDA

*ਬਠਿੰਡਾ ਤੋਂ ਸ਼ੁਰੂ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸਮਾਪਤੀ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ-ਭਗਵੰਤ ਸਿੰਘ ਮਾਨ**14 ਤੋਂ 70 ਸਾਲ ਦੇ 10 ਲੱਖ ਖਿਡਾਰੀ ਦਿਖਾਉਣਗੇ ਦਮ, ਤਿੰਨ-ਤਿੰਨ ਪੀੜ੍ਹੀਆਂ ਲੈਣਗੀਆਂ ਹਿੱਸਾ-ਭਗਵੰਤ ਸਿੰਘ ਮਾਨ**ਇਸ ਖੇਡ ਮਹਾਕੁੰਭ ਵਿੱਚ 39 ਖੇਡਾਂ ਦੇ ਨਾਲ-ਨਾਲ 4 ਪੈਰਾ ਖੇਡਾਂ ਵੀ ਹੋਣਗੀਆਂ-ਭਗਵੰਤ ਸਿੰਘ ਮਾਨ**ਪਹਿਲੀ ਵਾਰ ਮੁੰਡੇ-ਕੁੜੀਆਂ ਲਈ ਟੈਨਿਸ ਬਾਲ ਕ੍ਰਿਕਟ ਬਤੌਰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਲ- ਭਗਵੰਤ ਸਿੰਘ ਮਾਨ**ਕਾਮਨਵੈਲਥ ਖੇਡਾਂ-2026 ਦੇ ਸਿਲਵਰ ਮੈਡਲ ਜੇਤੂ ਹਰਜਿੰਦਰ ਕੌਰ ਤੇ ਲਵਪ੍ਰੀਤ ਸਿੰਘ ਦਾ 50-50 ਲੱਖ ਰੁਪਏ ਨਾਲ ਸਨਮਾਨ- ਭਗਵੰਤ ਸਿੰਘ ਮਾਨ**12.50 ਕਰੋੜ ਦੀ ਇਨਾਮ ਰਾਸ਼ੀ ਵੰਡੇਗੀ ਸਰਕਾਰ, ਪਹਿਲੀ ਵਾਰ ਵੈਟਰਨ ਖਿਡਾਰੀਆਂ ਨੂੰ ਵੀ ਮਿਲਣਗੇ ਨਕਦ ਇਨਾਮ- ਭਗਵੰਤ ਸਿੰਘ ਮਾਨ**ਸੋਨ ਤਗਮਾ ਜੇਤੂ ਨੂੰ 10 ਹਜ਼ਾਰ, ਚਾਂਦੀ ਦਾ ਤਗਮਾ ਜੇਤੂ ਨੂੰ 7 ਹਜ਼ਾਰ ਅਤੇ ਕਾਂਸੀ ਦਾ ਤਗਮਾ ਜੇਤੂ ਨੂੰ 5 ਹਜ਼ਾਰ ਰੁਪਏ ਮਿਲਣਗੇ-ਭਗਵੰਤ ਸਿੰਘ ਮਾਨ**ਓਲੰਪਿਕ-2036 ਵਿੱਚ ਪੰਜਾਬ ਦੇ ਖਿਡਾਰੀ ਭਾਰਤ ਲਈ 10 ਤੋਂ ਵੱਧ ਮੈਡਲ ਜਿੱਤਣਗੇ- ਭਗਵੰਤ ਸਿੰਘ ਮਾਨ**ਪੇਂਡੂ ਪ੍ਰਤਿਭਾ ਨੂੰ ਨਿਖਾਰਨ ਲਈ ਜ਼ਰੂਰੀ ਬੁਨਿਆਦੀ ਢਾਂਚਾ ਅਤੇ ਖੇਡ ਵਿਵਸਥਾ ਤਿਆਰ-ਭਗਵੰਤ ਸਿੰਘ ਮਾਨ**3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ**ਸਾਡਾ 1791 ਕਰੋੜ ਰੁਪਏ ਦਾ ਖੇਡ ਬਜਟ, ਇੰਨਾ ਬਜਟ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ 10 ਸਾਲਾਂ ਵਿੱਚ ਵੀ ਖਰਚ ਨਹੀਂ ਕੀਤਾ-ਭਗਵੰਤ ਸਿੰਘ ਮਾਨ**ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਉਦਘਾਟਨਨ

ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਉਪਰਾਲੇ ਨਾਲ ਅੱਜ ਬਠਿੰਡਾ ਤੋਂ 'ਖੇਡਾਂ ਵਤਨ ਪੰਜਾਬ ਦੀਆਂ-2026' ਦੇ ਚੌਥੇ ਸੀਜ਼ਨ ਦਾ ਆਗਾਜ਼ ਹੋਇਆ। ਇਸ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਖੇਡ ਹੁਨਰ ਨੂੰ ਕੌਮਾਂਤਰੀ ਪੱਧਰ 'ਤੇ ਲੈ ਕੇ ਜਾਣ ਦਾ ਵਿਸ਼ਾਲ ਦ੍ਰਿਸ਼ਟੀਕੋਣ ਪੇਸ਼ ਕੀਤਾ। ਇਹ ਚੌਥਾ ਸੀਜ਼ਨ 14 ਤੋਂ 70 ਸਾਲ ਤੋਂ ਵੱਧ ਉਮਰ ਦੇ ਲਗਭਗ 10 ਲੱਖ ਖਿਡਾਰੀਆਂ ਨੂੰ 39 ਖੇਡ ਮੁਕਾਬਲਿਆਂ ਅਤੇ ਚਾਰ ਪੈਰਾ-ਖੇਡਾਂ ਖੇਡਣ ਲਈ ਖੇਡ ਮੈਦਾਨ ਵਿੱਚ ਉਤਾਰੇਗਾ। ਇਹ ਖੇਡਾਂ ਪੀੜ੍ਹੀਆਂ ਨੂੰ ਜੋੜਣਗੀਆਂ ਅਤੇ ਸੂਬੇ ਭਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਖੇਡ ਪ੍ਰਤਿਭਾ ਨੂੰ ਨਿਖਾਰਨਗੀਆਂ। ਇਹ ਖੇਡਾਂ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤ ਹੋਣਗੀਆਂ, ਜਿਨ੍ਹਾਂ ਵਿੱਚ ਜੇਤੂਆਂ ਲਈ 12.50 ਕਰੋੜ ਰੁਪਏ ਦੇ ਨਕਦ ਇਨਾਮ ਰੱਖੇ ਗਏ ਹਨ, ਜਿਸ ਵਿੱਚ ਪਹਿਲੀ ਵਾਰ ਵੈਟਰਨ ਖਿਡਾਰੀਆਂ ਲਈ ਵੀ ਨਕਦ ਇਨਾਮ ਸ਼ਾਮਲ ਹਨ।ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਮੰਡਲ ਖੇਡਾਂ-2026 ਦੀਆਂ ਚਾਂਦੀ ਦੇ ਤਗਮਾ ਜੇਤੂ ਹਰਜਿੰਦਰ ਕੌਰ ਅਤੇ ਲਵਪ੍ਰੀਤ ਸਿੰਘ ਨੂੰ 50-50 ਲੱਖ ਰੁਪਏ ਨਾਲ ਸਨਮਾਨਿਤ ਕੀਤਾ। ਇਸ ਨਾਲ ਸੂਬਾ ਸਰਕਾਰ ਦੀ ਮਜ਼ਬੂਤ ਖੇਡ ਢਾਂਚਾ ਉਸਾਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਗਿਆ।'ਖੇਡਾਂ ਵਤਨ ਪੰਜਾਬ ਦੀਆਂ-2026' ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਸਟੇਡੀਅਮ, ਬਠਿੰਡਾ ਵਿਖੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਹੋਈ, ਜਿਸ ਵਿੱਚ ਪੰਜਾਬ ਦੀ ਅਮੀਰ ਖੇਡ ਅਤੇ ਸੱਭਿਆਚਾਰਕ ਜਜ਼ਬੇ ਦਾ ਜਸ਼ਨ ਮਨਾਇਆ ਗਿਆ। ਉਦਘਾਟਨੀ ਸਮਾਰੋਹ ਵਿੱਚ ਭੰਗੜਾ ਅਤੇ ਗਿੱਧਾ ਸਮੇਤ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਸ਼ਾਮਲ ਸਨ, ਜਿਨ੍ਹਾਂ ਨੇ ਸੂਬੇ ਦੇ ਅਮੀਰ ਪਿਛੋਕੜ ਅਤੇ ਖੇਡਾਂ ਨਾਲ ਇਸ ਦੀ ਡੂੰਘੀ ਸਾਂਝ ਦਾ ਪ੍ਰਗਟਾਵਾ ਕੀਤਾ। ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਅਤੇ ਕੁਲਵਿੰਦਰ ਬਿੱਲਾ ਨੇ ਵੀ ਸਮਾਰੋਹ ਵਿੱਚ ਆਪਣੀ ਗਾਇਕੀ ਨਾਲ ਰੰਗ ਬੰਨ੍ਹਿਆ, ਜਿਸ ਨਾਲ ਇਸ ਮਹਾਨ ਖੇਡ ਕੁੰਭ ਦੀ ਸ਼ਾਨ ਅਤੇ ਖੁਸ਼ੀ ਦਾ ਮਾਹੌਲ ਹੋਰ ਯਾਦਗਾਰੀ ਬਣ ਗਿਆ।ਇਸ ਜਸ਼ਨ ਦਾ ਇੱਕ ਯਾਦਗਾਰੀ ਪਲ ਉਦੋਂ ਵੀ ਦੇਖਣ ਨੂੰ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਗਾਇਕ ਗੁਰਦਾਸ ਮਾਨ ਨੇ ਸਾਂਝੇ ਤੌਰ 'ਤੇ ਅਸਮਾਨ ਵਿੱਚ ਰੰਗ-ਬਿਰੰਗੇ ਗੁਬਾਰੇ ਛੱਡ ਕੇ ਚੌਥੇ ਸੀਜ਼ਨ ਦੀ ਰਸਮੀ ਸ਼ੁਰੂਆਤ ਕੀਤੀ। ਇਸ ਸਮਾਰੋਹ ਨੇ ਪੰਜਾਬ ਦੇ ਖੇਡ ਜਜ਼ਬੇ, ਸੱਭਿਆਚਾਰਕ ਵਿਰਾਸਤ ਅਤੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਰੰਗਾਰੰਗ ਜਸ਼ਨ ਵਿੱਚ ਪਰੋ ਦਿੱਤਾ।ਇਸ ਸਮਾਗਮ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ: “ਅੱਜ 'ਖੇਡਾਂ ਵਤਨ ਪੰਜਾਬ ਦੀਆਂ-2026' ਦੇ ਚੌਥੇ ਸੀਜ਼ਨ ਦਾ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਸਾਲ 39 ਖੇਡਾਂ ਵਿੱਚ ਲਗਭਗ 10 ਲੱਖ ਖਿਡਾਰੀਆਂ ਨੂੰ ਖੇਡ ਮੈਦਾਨਾਂ ਵਿੱਚ ਲਿਆਉਣ ਦਾ ਟੀਚਾ ਹੈ। ਜੇਤੂਆਂ ਲਈ 12.50 ਕਰੋੜ ਦੀ ਇਨਾਮੀ ਰਾਸ਼ੀ ਰੱਖੀ ਗਈ ਹੈ, ਅਤੇ ਪਹਿਲੀ ਵਾਰ ਵੈਟਰਨ ਖਿਡਾਰੀਆਂ ਨੂੰ ਵੀ ਨਕਦ ਇਨਾਮ ਮਿਲਣਗੇ। ਅੱਜ ਇਸੇ ਮੰਚ ਤੋਂ ਰਾਸ਼ਟਰਮੰਡਲ ਖੇਡਾਂ-2026 ਦੀਆਂ ਤਗਮਾ ਜੇਤੂ ਹਰਜਿੰਦਰ ਕੌਰ ਅਤੇ ਲਵਪ੍ਰੀਤ ਸਿੰਘ ਨੂੰ 50-50 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਅਤੇ ਸੂਬੇ ਨੂੰ ਖੇਡਾਂ ਵਿੱਚ ਮੁੜ ਨੰਬਰ ਇੱਕ ਬਣਾਉਣ ਦੀ ਸਾਡੀ ਮੁਹਿੰਮ ਨਿਰੰਤਰ ਜਾਰੀ ਹੈ। ਇਨਕਲਾਬ ਜ਼ਿੰਦਾਬਾਦ।”ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਖੇਡਾਂ ਦੀ ਰਸਮੀ ਸ਼ੁਰੂਆਤ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਆਪਣੀ ਬਹਾਦਰੀ, ਉੱਦਮ ਅਤੇ ਖੇਡ ਭਾਵਨਾ ਲਈ ਜਾਣੇ ਜਾਂਦੇ ਹਾਂ, ਜਿਸ ਕਰਕੇ ਅਸੀਂ ਹਮੇਸ਼ਾ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ। ਇਨ੍ਹਾਂ ਖੇਡਾਂ ਦਾ ਉਦੇਸ਼ ਇਸ ਭਾਵਨਾ ਨੂੰ ਸਹੀ ਦਿਸ਼ਾ ਦੇਣਾ ਅਤੇ ਸਾਡੇ ਨੌਜਵਾਨਾਂ ਨੂੰ ਖੇਡਾਂ ਵਿੱਚ ਨਾਮ ਰੌਸ਼ਨ ਕਰਨ ਲਈ ਮੰਚ ਪ੍ਰਦਾਨ ਕਰਨਾ ਹੈ।”ਮੁੱਖ ਮੰਤਰੀ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ ਅੱਜ ਬਠਿੰਡਾ ਤੋਂ ਸ਼ੁਰੂ ਹੋਇਆ ਹੈ, ਜਦਕਿ 12 ਅਗਸਤ ਨੂੰ ਸੰਗਰੂਰ ਤੋਂ ਸ਼ੁਰੂ ਹੋਈ ਖੇਡ ਮਸ਼ਾਲ ਵੀ ਬਠਿੰਡਾ ਪਹੁੰਚ ਗਈ ਹੈ। ਉਨ੍ਹਾਂ ਅੱਗੇ ਕਿਹਾ, “ਇਸ ਸਾਲ ਸੂਬੇ ਭਰ ਦੇ ਲਗਭਗ 10 ਲੱਖ ਖਿਡਾਰੀਆਂ ਨੂੰ ਸ਼ਾਮਲ ਕਰਨ ਦਾ ਟੀਚਾ ਹੈ ਤਾਂ ਜੋ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਖੇਡਾਂ ਅਤੇ ਹੋਰ ਹਾਂ-ਪੱਖੀ ਗਤੀਵਿਧੀਆਂ ਵੱਲ ਲਾਇਆ ਜਾ ਸਕੇ। ਖੇਡਾਂ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ 9 ਉਮਰ ਵਰਗਾਂ ਦੇ ਖਿਡਾਰੀ ਹਿੱਸਾ ਲੈਣਗੇ।”ਉਨ੍ਹਾਂ ਦੱਸਿਆ ਕਿ ਇਸ ਸਾਲ ਕੁੱਲ 39 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਐਥਲੇਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਸਮੇਤ ਚਾਰ ਪੈਰਾ-ਖੇਡਾਂ ਸ਼ਾਮਲ ਹਨ। “ਪਹਿਲੀ ਵਾਰ ਮੁੰਡਿਆਂ ਅਤੇ ਕੁੜੀਆਂ ਲਈ ਟੈਨਿਸ-ਬਾਲ ਕ੍ਰਿਕਟ ਨੂੰ ਪ੍ਰਦਰਸ਼ਨ ਖੇਡ ਵਜੋਂ ਸ਼ਾਮਲ ਕੀਤਾ ਗਿਆ ਹੈ। ਖੇਡਾਂ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤ ਹੋਣਗੀਆਂ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “'ਖੇਡਾਂ ਵਤਨ ਪੰਜਾਬ ਦੀਆਂ' ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਕੋਨੇ-ਕੋਨੇ ਤੋਂ ਲੁਕੇ ਹੋਏ ਖੇਡ ਹੁਨਰ ਦੀ ਪਛਾਣ ਕਰਨ, ਉਸ ਨੂੰ ਉਭਾਰਨ ਅਤੇ ਨਿਖਾਰਨ ਦਾ ਸਭ ਤੋਂ ਵਧੀਆ ਮੰਚ ਹੈ।” ਉਨ੍ਹਾਂ ਨੇ ਨਾਲ ਹੀ ਕਿਹਾ ਕਿ ਸੂਬਾ ਸਰਕਾਰ ਬੱਚਿਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਖੇਡਾਂ ਦੀ ਇੱਕ ਖਾਸ ਗੱਲ ਇਹ ਹੈ ਕਿ ਇਹ ਵੱਖ-ਵੱਖ ਪੀੜ੍ਹੀਆਂ ਨੂੰ ਜੋੜਦੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸੀਜ਼ਨਾਂ ਵਿੱਚ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ-ਦਾਦਾ, ਪੁੱਤਰ ਅਤੇ ਪੋਤੇ ਨੇ ਇਕੱਠੇ ਹਿੱਸਾ ਲਿਆ ਸੀ। ਉਨ੍ਹਾਂ ਕਿਹਾ, “'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਖੇਡਾਂ ਸਾਡਾ ਸਭ ਤੋਂ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਹਥਿਆਰ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਹੁਣ ਲੋਕ ਲਹਿਰ ਬਣ ਚੁੱਕੀ ਹੈ ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਤੰਦਰੁਸਤ, ਅਨੁਸ਼ਾਸਨਬੱਧ, ਆਤਮ-ਵਿਸ਼ਵਾਸੀ ਅਤੇ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਕਿਹਾ, “ਇਸ ਉਪਰਾਲੇ ਦਾ ਇੱਕੋ-ਇੱਕ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਪੰਜਾਬ ਨੂੰ ਖੇਡਾਂ ਵਿੱਚ ਅੱਗੇ ਲਿਆਉਣਾ ਹੈ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਇਨ੍ਹਾਂ ਮੌਕਿਆਂ ਦਾ ਲਾਭ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ।ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜੇਤੂ ਖਿਡਾਰੀਆਂ ਨੂੰ ਕੁੱਲ 12.50 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਜਾਵੇਗੀ। ਪਹਿਲੀ ਵਾਰ ਵੈਟਰਨ ਖਿਡਾਰੀਆਂ ਨੂੰ ਵੀ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ, “ਸੂਬਾ ਪੱਧਰ ਉਤੇ ਸੋਨੇ ਦਾ ਤਗਮਾ ਜੇਤੂਆਂ ਨੂੰ 10,000 ਰੁਪਏ, ਚਾਂਦੀ ਦਾ ਤਗਮਾ ਜੇਤੂਆਂ ਨੂੰ 7,000 ਰੁਪਏ ਅਤੇ ਕਾਂਸੀ ਦਾ ਤਗਮਾ ਜੇਤੂਆਂ ਨੂੰ 5,000 ਰੁਪਏ ਮਿਲਣਗੇ। 40 ਸਾਲ ਤੱਕ ਦੀ ਉਮਰ ਦੇ ਤਗਮਾ ਜੇਤੂ ਖਿਡਾਰੀਆਂ ਨੂੰ ਗ੍ਰੇਡੇਸ਼ਨ ਸਰਟੀਫਿਕੇਟ ਵੀ ਮਿਲਣਗੇ, ਜਿਸ ਨਾਲ ਉਹ ਸਰਕਾਰੀ ਨੌਕਰੀਆਂ ਵਿੱਚ ਖੇਡ ਕੋਟੇ ਦਾ ਲਾਭ ਲੈ ਸਕਣਗੇ।”ਪਿਛਲੇ ਸੀਜ਼ਨਾਂ ਦੀ ਸਫਲਤਾ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਹਿਲੇ ਤਿੰਨ ਸੀਜ਼ਨਾਂ ਦੌਰਾਨ 25.51 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਜਾ ਚੁੱਕੀ ਹੈ। ਸਾਲ 2022 ਵਿੱਚ ਹੋਏ ਪਹਿਲੇ ਸੀਜ਼ਨ ਵਿੱਚ ਲਗਭਗ 3.50 ਲੱਖ ਖਿਡਾਰੀਆਂ ਨੇ ਭਾਗ ਲਿਆ, 9,688 ਖਿਡਾਰੀਆਂ ਨੇ ਤਗਮੇ ਜਿੱਤੇ ਅਤੇ 6.88 ਕਰੋੜ ਰੁਪਏ ਇਨਾਮ ਵਜੋਂ ਵੰਡੇ ਗਏ। ਸਾਲ 2023 ਵਿੱਚ ਦੂਜੇ ਸੀਜ਼ਨ ਵਿੱਚ ਲਗਭਗ 4 ਲੱਖ ਖਿਡਾਰੀਆਂ ਨੇ ਭਾਗ ਲਿਆ, 12,500 ਖਿਡਾਰੀਆਂ ਨੇ ਤਗਮੇ ਜਿੱਤੇ ਅਤੇ 8.87 ਕਰੋੜ ਰੁਪਏ ਵੰਡੇ ਗਏ।ਉਨ੍ਹਾਂ ਦੱਸਿਆ ਕਿ 2024 ਵਿੱਚ ਹੋਏ ਤੀਜੇ ਸੀਜ਼ਨ ਵਿੱਚ ਲਗਭਗ 4.35 ਲੱਖ ਖਿਡਾਰੀਆਂ ਨੇ ਹਿੱਸਾ ਲਿਆ, ਜਿਸ ਵਿੱਚ 14,500 ਖਿਡਾਰੀਆਂ ਨੇ ਤਗਮੇ ਜਿੱਤੇ ਅਤੇ 9.76 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ। ਹਾਲਾਂਕਿ, ਹੜ੍ਹਾਂ ਕਾਰਨ 2025 ਵਿੱਚ ਇਹ ਖੇਡਾਂ ਕਰਵਾਈਆਂ ਨਹੀਂ ਜਾ ਸਕੀਆਂ ਸਨ। ਉਨ੍ਹਾਂ ਕਿਹਾ, "ਇਸ ਸਾਲ, ਪੰਜਾਬ ਇੱਕ ਵਾਰ ਫਿਰ ਇਹਨਾਂ ਖੇਡਾਂ ਦਾ ਹੋਰ ਵੀ ਵੱਡੇ ਪੱਧਰ 'ਤੇ ਗਵਾਹ ਬਣ ਰਿਹਾ ਹੈ।"ਖੇਡ ਵਿਭਾਗ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ ਖੇਡਾਂ ਲਈ 1,744 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।” ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 40,415 ਖਿਡਾਰੀਆਂ ਵਿੱਚ 135 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਜਾ ਚੁੱਕੀ ਹੈ।ਮੁੱਖ ਮੰਤਰੀ ਨੇ ਕਿਹਾ, “ਨਵੀਂ ਖੇਡ ਨੀਤੀ ਤਹਿਤ ਖਿਡਾਰੀਆਂ ਨੂੰ ਵੱਡੇ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਓਲੰਪਿਕ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ੀਆਈ ਤੇ ਰਾਸ਼ਟਰਮੰਡਲ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ ਦਿੱਤੇ ਜਾ ਰਹੇ ਹਨ। ਹੁਣ ਤੱਕ ਖਿਡਾਰੀਆਂ ਨੂੰ ਸਿਖਲਾਈ ਅਤੇ ਤਿਆਰੀ ਲਈ 15 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।”ਮੁੱਖ ਮੰਤਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪੈਰਿਸ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ 20 ਖਿਡਾਰੀਆਂ ਨੂੰ 9.80 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ ਸੀ। ਉਨ੍ਹਾਂ ਅੱਗੇ ਦੱਸਿਆ, “ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਵਿੱਚ ਸ਼ਾਮਲ ਪੰਜਾਬ ਦੇ ਅੱਠ ਖਿਡਾਰੀਆਂ ਵਿੱਚੋਂ ਹਰੇਕ ਨੂੰ 1-1 ਕਰੋੜ ਰੁਪਏ ਦਿੱਤੇ ਗਏ, ਜਦੋਂ ਕਿ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਨਾਂ ਰੋਸ਼ਨ ਕਰਨ ਵਾਲੇ 11 ਖਿਡਾਰੀਆਂ ਨੂੰ ਪੀ.ਸੀ.ਐਸ/ਡੀ.ਐਸ.ਪੀ. ਨਿਯੁਕਤ ਕੀਤਾ ਗਿਆ।”ਉਨ੍ਹਾਂ ਦੱਸਿਆ ਕਿ ਏਸ਼ੀਆਈ ਖੇਡਾਂ-2023 ਵਿੱਚ ਪੰਜਾਬ ਦੇ ਖਿਡਾਰੀਆਂ ਨੇ 20 ਤਗਮੇ ਜਿੱਤੇ ਅਤੇ 33 ਤਗਮਾ ਜੇਤੂ ਖਿਡਾਰੀਆਂ ਵਿੱਚ 30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ। “ਇਸੇ ਤਰ੍ਹਾਂ 85 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ, ਜਦੋਂ ਕਿ ਰਾਸ਼ਟਰੀ ਪੱਧਰ ਦੇ ਦੋ ਤਗਮਾ ਜੇਤੂ ਖਿਡਾਰੀਆਂ ਨੂੰ ਕੋਚ ਅਤੇ 42 ਨੂੰ ਜੂਨੀਅਰ ਕੋਚ ਨਿਯੁਕਤ ਕੀਤਾ ਗਿਆ।”ਖੇਡ ਢਾਂਚੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਭਰ ਵਿੱਚ 3,148 'ਪੇਂਡੂ ਖੇਡ ਮੈਦਾਨ' ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 750 ਦਾ ਉਦਘਾਟਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ, “6,000 ਜਿੰਮ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਪਹਿਲੇ ਗੇੜ ਵਿੱਚ 500 ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਖੇਡਾਂ ਦਾ ਸਮਾਨ ਖਰੀਦਣ ਲਈ 9,501 ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 12.50 ਕਰੋੜ ਰੁਪਏ ਸਿੱਧੇ ਟਰਾਂਸਫਰ ਕੀਤੇ ਗਏ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਪਿਛਲੇ ਕਈ ਦਹਾਕਿਆਂ ਵਿੱਚ ਪੰਜਾਬ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਦੋਵਾਂ ਪੱਧਰਾਂ 'ਤੇ ਭਾਰਤੀ ਖੇਡਾਂ ਵਿੱਚ ਬੇਮਿਸਾਲ ਯੋਗਦਾਨ ਪਾਇਆ ਹੈ।”ਉਨ੍ਹਾਂ ਜ਼ਿਕਰ ਕੀਤਾ ਕਿ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ, ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਅਤੇ ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਪਾਲਪ੍ਰੀਤ ਸਿੰਘ ਬਰਾੜ, ਸਾਰੇ ਪੰਜਾਬ ਤੋਂ ਹਨ। ਉਨ੍ਹਾਂ ਅੱਗੇ ਦੱਸਿਆ, “ਹਾਕੀ ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਕਪਤਾਨ ਸਮੇਤ ਪੰਜਾਬ ਦੇ ਅੱਠ ਖਿਡਾਰੀ ਸ਼ਾਮਲ ਸਨ, ਜਦੋਂ ਕਿ 27 ਪੰਜਾਬੀ ਖਿਡਾਰੀ ਏਸ਼ੀਆਈ ਖੇਡਾਂ-2026 ਵਿੱਚ ਹਿੱਸਾ ਲੈਣਗੇ।”ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, ਜਿਸ ਦੇ ਮੈਚ ਅਕਤੂਬਰ-ਨਵੰਬਰ ਦੌਰਾਨ ਜਲੰਧਰ ਅਤੇ ਮੋਹਾਲੀ ਵਿਖੇ ਕਰਵਾਏ ਜਾਣਗੇ। ਉਨ੍ਹਾਂ ਕਿਹਾ, "ਪੰਜਾਬ ਦੇ ਲੋਕਾਂ ਨੂੰ ਆਪਣੇ ਹਾਕੀ ਸਿਤਾਰਿਆਂ ਨੂੰ ਆਪਣੀ ਘਰੇਲੂ ਧਰਤੀ 'ਤੇ ਖੇਡਦੇ ਦੇਖਣ ਦਾ ਮੌਕਾ ਮਿਲੇਗਾ।"ਪੰਜਾਬ ਦੀ ਖੇਡ ਸਮਰੱਥਾ 'ਤੇ ਭਰੋਸਾ ਪ੍ਰਗਟਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਅਗਲੇ 10 ਸਾਲਾਂ ਵਿੱਚ 2036 ਦੀਆਂ ਓਲੰਪਿਕ ਖੇਡਾਂ ਵਿੱਚ ਪੰਜਾਬ ਦੇ ਖਿਡਾਰੀ ਭਾਰਤ ਲਈ 10 ਤੋਂ ਵੱਧ ਤਗਮੇ ਜਿੱਤਣਗੇ।” ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੇਠਲੇ ਪੱਧਰ 'ਤੇ ਖੇਡ ਹੁਨਰ ਨੂੰ ਨਿਖਾਰਨ ਅਤੇ ਖਿਡਾਰੀਆਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਲੋੜੀਂਦਾ ਢਾਂਚਾ ਤਿਆਰ ਕਰ ਰਹੀ ਹੈ।ਪੰਜਾਬ ਭਰ ਦੇ ਮਾਪਿਆਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਖੇਡਾਂ ਅਪਣਾਉਣ ਲਈ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਇਹ ਜ਼ਰੂਰੀ ਨਹੀਂ ਕਿ ਹਰ ਬੱਚਾ ਤਗਮਾ ਜਿੱਤੇ, ਪਰ ਖੇਡਾਂ ਬੱਚਿਆਂ ਨੂੰ ਸਰੀਰਕ ਤੰਦਰੁਸਤੀ, ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਹੌਸਲਾ ਜ਼ਰੂਰ ਦਿੰਦੀਆਂ ਹਨ।”ਇਸ ਤੋਂ ਪਹਿਲਾਂ ਪ੍ਰਮੁੱਖ ਖਿਡਾਰੀਆਂ ਗੁਰਪ੍ਰੀਤ ਸਿੰਘ (ਅਥਲੈਟਿਕਸ), ਰੁਪਿੰਦਰ ਪਾਲ ਸਿੰਘ (ਹਾਕੀ), ਲਵਪ੍ਰੀਤ ਸਿੰਘ (ਵੇਟਲਿਫਟਿੰਗ), ਹਰਜਿੰਦਰ ਕੌਰ (ਵੇਟਲਿਫਟਿੰਗ), ਅਵਤਾਰ ਸਿੰਘ (ਜੂਡੋ), ਸਿਮਰਨਜੀਤ ਸਿੰਘ (ਹਾਕੀ), ਅਵਨੀਤ ਕੌਰ (ਸ਼ੂਟਿੰਗ) ਅਤੇ ਗੁਰਜੰਟ ਸਿੰਘ (ਹਾਕੀ) ਨੇ ਮਸ਼ਾਲ ਮਾਰਚ ਸਮਾਰੋਹ ਵਿੱਚ ਭਾਗ ਲਿਆ। ਵਿਸ਼ਵ ਚੈਂਪੀਅਨਸ਼ਿਪ ਤਗਮਾ ਜੇਤੂ ਪਰਨੀਤ ਕੌਰ (ਤੀਰਅੰਦਾਜ਼ੀ) ਨੇ ਖਿਡਾਰੀਆਂ ਨੂੰ ਸਹੁੰ ਚੁਕਾਈ, ਜਦੋਂ ਕਿ ਏਸ਼ੀਆਈ ਖੇਡਾਂ ਦੇ ਤਗਮਾ ਜੇਤੂ ਚਰਨਜੀਤ ਸਿੰਘ ਨੇ ਫਲੈਗ ਮਾਰਚ ਦੀ ਅਗਵਾਈ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।-------------

Khedan-Wattan-Punjab-Diyan-4-0-Begins


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead