ਪੁਲਿਸ-ਪ੍ਰਸ਼ਾਸਨ ਤੋਂ ਕੀਤੀ ਸਖਤ ਕਾਰਵਾਈ ਦੀ ਮੰਗ
ਪੁਲਿਸ-ਪ੍ਰਸ਼ਾਸਨ ਤੋਂ ਕੀਤੀ ਸਖਤ ਕਾਰਵਾਈ ਦੀ ਮੰਗ
ਸ਼੍ਰੀ ਗੁਰੂ ਰਵਿਦਾਸ ਸਭਾ ਸਮਾਧ ਮਾਈ ਚੰਦੋ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿੱਚ ਸਥਾਪਿਤ ਸੰਵਿਧਾਨ ਨਿਰਮਾਤਾ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਕਿਸੇ ਸ਼ਰਾਰਤੀ ਅਨਸਰ ਵੱਲੋਂ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਸ ਘਟਨਾ ਦੇ ਵਿਰੋਧ ਵਿੱਚ ਦਿੱਤੇ ਗਏ ਲੁਧਿਆਣਾ ਬੰਦ ਦੇ ਸੱਦੇ ਦਾ ਵੀ ਸਭਾ ਵੱਲੋਂ ਪੂਰਨ ਸਮਰਥਨ ਕੀਤਾ ਗਿਆ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ, ਲਵਲੀ ਨੇ ਕਿਹਾ ਕਿ ਲੁਧਿਆਣਾ ਦੇ ਸਭ ਤੋਂ ਵਿਅਸਤ ਚੌਂਕਾਂ ਵਿੱਚੋਂ ਇੱਕ ਜਲੰਧਰ ਬਾਈਪਾਸ ਚੌਂਕ ਵਿੱਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਹੋਣਾ ਨਾ ਸਿਰਫ ਨਿੰਦਣਯੋਗ ਹੈ, ਬਲਕਿ ਪੁਲਿਸ-ਪ੍ਰਸ਼ਾਸਨ ਉੱਪਰ ਵੀ ਸਵਾਲ ਖੜੇ ਕਰਦਾ ਹੈ। ਇਸ ਤੋਂ ਪਹਿਲਾਂ, ਵੀ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਚੌਂਕ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਵਾਲੇ ਸਖਤ ਸੁਰੱਖਿਆ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ ਗਿਆ ਸੀ।
ਉਹਨਾਂ ਨੇ ਕਿਹਾ ਕਿ ਮੌਜੂਦਾ ਘਟਨਾ ਤੋਂ ਬਾਅਦ ਬਾਬਾ ਸਾਹਿਬ ਅੰਬੇਡਕਰ ਨੂੰ ਆਪਣਾ ਰਹਿਬਰ ਮੰਨਣ ਵਾਲੇ ਸਮਾਜ ਵਿੱਚ ਭਾਰੀ ਰੋਸ ਹੈ। ਲਵਲੀ ਨੇ ਪ੍ਰਸ਼ਾਸਨ ਤੋਂ ਜਿੱਥੇ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨੇੜੇ ਹਾਈ ਸਿਕਿਓਰਟੀ ਸੀਸੀਟੀਵੀ ਕੈਮਰੇ ਲਗਾਉਣ ਦੀ ਮੰਗ ਕੀਤੀ ਗਈ। ਉਸਦੇ ਨਾਲ ਹੀ, ਉਹਨਾਂ ਨੇ ਮੰਦਭਾਗੀ ਘਟਨਾ ਦੇ ਦੋਸ਼ੀਆਂ ਦੀ ਪਹਿਚਾਣ ਲਈ ਆਲੇ ਦੁਆਲੇ ਲੱਗੇ ਕੈਮਰਿਆਂ ਦੀ ਪੜਤਾਲ ਕਰਨ ਅਤੇ ਉੱਥੇ ਲੱਗਣ ਵਾਲੀਆਂ ਦੁਕਾਨਾਂ ਦੇ ਸੰਚਾਲਕਾਂ ਤੋਂ ਵੀ ਪੁੱਛ ਪੜਤਾਲ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਦੋਸ਼ੀ ਨੂੰ ਫੜਿਆ ਜਾ ਸਕੇ। ਇਸ ਤੋਂ ਇਲਾਵਾ, ਇਹ ਚੌਂਕ ਬਹੁਤ ਵਿਅਸਤ ਰਹਿੰਦਾ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਚ ਲੋਕ ਇੱਥੋਂ ਨਿਕਲਦੇ ਹਨ।
ਉਹਨਾਂ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਸਭਾ ਸਮਾਧ ਮਾਈ ਚੰਦੋ ਵੱਲੋਂ ਇਸ ਘਟਨਾ ਦੇ ਵਿਰੋਧ ਵਿੱਚ ਬੰਦ ਦਾ ਪੂਰਨ ਸਮਰਥਨ ਕੀਤਾ ਗਿਆ ਹੈ ਅਤੇ ਸੰਸਥਾ ਦੇ ਨੁਮਾਇੰਦੇ ਸ਼ਾਂਤਮਈ ਪ੍ਰਦਰਸ਼ਨਾਂ ਰਾਹੀ ਆਪਣਾ ਰੋਸ ਪ੍ਰਗਟਾ ਰਹੇ ਹਨ।
Incident-Of-Disrespect-To-Baba-Sahib-Ambedkar-s-Statue-Highly-Condemnable-Lovely
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)