ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਵੱਲੋਂ ਉੱਘੇ ਪੱਤਰਕਾਰ ਗੁਰਦੇਵ ਮੁੱਲਾਪੁਰੀ ਦੀ ਪਤਨੀ ਸਰਦਾਰਨੀ ਕਮਲੇਸ਼ ਕੌਰ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸਰਦਾਰਨੀ ਕਮਲੇਸ਼ ਕੌਰ ਦਾ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ।
ਇਸ ਮੌਕੇ ਫਾਊਂਡੇਸ਼ਨ ਦੇ ਪ੍ਰਧਾਨ ਰਾਜੀਵ ਲਵਲੀ, ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ, ਸਰਪ੍ਰਸਤ ਪ੍ਰਗਟ ਸਿੰਘ ਗਰੇਵਾਲ, ਡਾ. ਗੁਰਭਜਨ ਸਿੰਘ ਗਿੱਲ, ਨਿਰਮਲ ਜੌੜਾ, ਚੇਅਰਮੈਂਨ ਮੇਲਾ ਕਮੇਟੀ ਪ੍ਰਿਥੀਪਾਲ ਸਿੰਘ ਬਟਾਲਾ, ਅਮਰਿੰਦਰ ਸਿੰਘ ਜੱਸੋਵਾਲ, ਕ੍ਰਿਸ਼ਨ ਕੁਮਾਰ ਬਾਵਾ, ਮਲਕੀਅਤ ਸਿੰਘ ਦਾਖਾ ਵੱਲੋਂ ਗੁਰਦੇਵ ਮੁੱਲਾਪੁਰੀ ਦੇ ਪਤਨੀ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਫਾਊਂਡੇਸ਼ਨ ਦੇ ਪ੍ਰਧਾਨ ਰਾਜੀਵ ਲਵਲੀ ਨੇ ਕਿਹਾ ਕਿ ਗੁਰਦੇਵ ਸਿੰਘ ਮੁੱਲਾਪੁਰੀ ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਨਾਲ ਸ਼ੁਰੂ ਤੋਂ ਜੁੜੇ ਹੋਏ ਹਨ। ਸਵ. ਸ. ਜਸਦੇਵ ਸਿੰਘ ਜੱਸੋਵਾਲ ਨਾਲ ਨੇੜਲੇ ਸੰਬੰਧਾਂ ਕਾਰਨ ਉਹ ਹਮੇਸ਼ਾ ਤੋਂ ਮੇਲੇ ਦੇ ਪ੍ਰੋਗਰਾਮਾਂ ਵਿੱਚ ਇੱਕ ਧਿਰ ਵਜੋਂ ਵਿਚਰਦੇ ਰਹੇ ਹਨ।
ਡਾ. ਗੁਰਭਜਨ ਸਿੰਘ ਗਿੱਲ, ਗੁਰਨਾਮ ਸਿੰਘ ਧਾਲੀਵਾਲ, ਪ੍ਰਗਟ ਸਿੰਘ ਗਰੇਵਾਲ, ਪ੍ਰਿਥੀਪਾਲ ਸਿੰਘ ਬਟਾਲਾ, ਨਿਰਮਲ ਜੋੜਾ ਨੇ ਕਿਹਾ ਕਿ ਗੁਰਦੇਵ ਮੁੱਲਾਪੁਰੀ ਹਮੇਸ਼ਾ ਤੋਂ ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਨਾਲ ਡੂੰਘਾ ਲਗਾ ਰਿਹਾ ਹੈ। ਉਹਨਾਂ ਦੀ ਪਤਨੀ ਦਾ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਪਰਿਵਾਰ ਨੂੰ ਪਈ ਇਸ ਘਾਟ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਵਿੱਤੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਪਰਿਵਾਰ ਨੂੰ ਇਹ ਭਾਣਾ ਸਹਿਣ ਕਰਨ ਦੀ ਹਿੰਮਤ ਬਖਸ਼ਣ।
ਅਮਰਿੰਦਰ ਸਿੰਘ ਜੱਸੋਵਾਲ, ਕ੍ਰਿਸ਼ਨ ਕੁਮਾਰ ਬਾਵਾ ਅਤੇ ਮਲਕੀਅਤ ਸਿੰਘ ਦਾਖਾ ਨੇ ਕਿਹਾ ਕਿ ਮੁੱਲਾਪੁਰੀ ਨੂੰ ਪੰਜਾਬੀ ਪੱਤਰਕਾਰੀ ਵਿੱਚ ਇੱਕ ਥੰਬ ਵਜੋਂ ਜਾਣਿਆ ਜਾਂਦਾ ਹੈ। ਫਾਊਂਡੇਸ਼ਨ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।
Prof-Mohan-Singh-Memorial-Foundation-Expresses-Deep-Grief-Over-The-Demise-Of-Senior-Journalist-Gurdev-Mullanpuri-s-Wife