September 17, 2026 14:33:07

ਭਗਵੰਤ ਮਾਨ ਸਰਕਾਰ ਵਲੋਂ 'ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ' ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

Sep16,2026 | Meenu Galhotra | Chandigarh

*ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਬਣਾਈ ਗਈ ਕਮੇਟੀ**ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਰਿਟਾਇਰਡ ਜਸਟਿਸ ਜਸਪਾਲ ਸਿੰਘ ਅਤੇ ਗੁਰਬੀਰ ਸਿੰਘ ਕਮੇਟੀ ਦੇ ਮੈਂਬਰਾਂ ਵਿੱਚ ਸ਼ਾਮਲ**ਕਮੇਟੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾ ਕੇ ਰੱਖੇਗੀ*
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਨੇ 'ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਨਾਲ ਸਬੰਧਤ ਮਾਮਲਿਆਂ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਸੁਚੱਜਾ ਅਤੇ ਨਿਰੰਤਰ ਤਾਲਮੇਲ ਬਣਾਏ ਰੱਖਣ ਲਈ ਇੱਕ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਮਹੱਤਵਪੂਰਨ ਮਾਮਲਿਆਂ 'ਤੇ ਆਪਣੇ ਸੁਝਾਅ ਅਤੇ ਰਿਪੋਰਟਾਂ ਅਗਲੇਰੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਵੀ ਸੌਂਪੇਗੀ।ਇਸ ਸੱਤ ਮੈਂਬਰੀ ਤਾਲਮੇਲ ਕਮੇਟੀ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ, ਰਿਟਾਇਰਡ ਜਸਟਿਸ ਜਸਪਾਲ ਸਿੰਘ, ਰਿਟਾਇਰਡ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈਪੀਐਸ ਅਧਿਕਾਰੀ ਤੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ, ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।ਇਹ ਕਮੇਟੀ ਐਕਟ ਨਾਲ ਸਬੰਧਤ ਮਾਮਲਿਆਂ 'ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾ ਕੇ ਰੱਖੇਗੀ ਅਤੇ ਅਹਿਮ ਮੁੱਦਿਆਂ 'ਤੇ ਆਪਣੇ ਸੁਝਾਅ ਤੇ ਰਿਪੋਰਟਾਂ ਪੰਜਾਬ ਸਰਕਾਰ ਨੂੰ ਅਗਲੇਰੀ ਵਿਚਾਰ-ਵਟਾਂਦਰੇ ਲਈ ਸੌਂਪੇਗੀ।ਇਸ ਕਮੇਟੀ ਦਾ ਗਠਨ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ 16 ਸਤੰਬਰ 2026 ਦੇ ਹੁਕਮਾਂ ਰਾਹੀਂ ਕੀਤਾ ਗਿਆ ਹੈ।———-

Bhagwant-Mann-Govt-Constitutes-7-member-Coordination-Committee-To-Coordinate-With-Sri-Akal-Takht-Sahib-On-Jaagat-Jot-Sri-Guru-Granth-Sahib-Satkar-amendment-Act


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead