September 19, 2026 14:56:37

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Sep18,2026 | Meenu Galhotra | Chandigarh

*ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ ਕਰਨ ਵੇਲੇ ਮੌਸਮ ਕਾਰਨ ਪੈਣ ਵਾਲੇ ਪ੍ਰਭਾਵਾਂ ਨੂੰ ਵੀ ਧਿਆਨ ਵਿੱਚ ਰੱਖਣ ਦੇ ਦਿੱਤੇ ਹੁਕਮ*

*ਪੀ.ਐਮ.ਜੀ.ਐਸ.ਵਾਈ ਅਤੇ ਨਾਬਾਰਡ ਇਨਫ੍ਰਾਸਟ੍ਰਕਚਰ ਡਿਵੈਲਪਮੈਂਟ ਅਸਿਸਟੈਂਸ ਦੇ ਪ੍ਰਾਜੈਕਟਾਂ ਨੂੰ ਵਿਸ਼ੇਸ਼ ਤਰਜੀਹ ਦੇ ਹੁਕਮ*


ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਕੰਮਾਂ ਦੀ ਸਮੀਖਿਆ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੜਕ/ਪੁਲ ਨਿਰਮਾਣ ਸਬੰਧੀ ਪ੍ਰਾਜੈਕਟਾਂ ਦੀ ਟੈਂਡਰਿੰਗ ਪ੍ਰਕਿਰਿਆ ਦੌਰਾਨ ਪ੍ਰਾਜੈਕਟ ਉਸਾਰੀ ਲਈ ਢੁਕਵਾਂ ਸਮਾਂ ਦਿੱਤਾ ਜਾਵੇ,ਜਿਸ ਵਿੱਚ ਬਾਰਿਸ਼/ ਸਰਦੀ ਆਦਿ ਦੇ ਮੌਸਮ ਦਾ ਵੀ ਧਿਆਨ ਰੱਖਿਆ ਜਾਵੇ ਤਾਂ ਜੋ ਤੈਅ ਕੀਤੇ ਸਮੇਂ ਵਿੱਚ ਹੀ ਕੰਮ ਮੁਕੰਮਲ ਕੀਤੇ ਜਾ ਸਕਣ।
ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸੂਬੇ ਵਿੱਚ ਪੀ.ਐਮ.ਜੀ.ਐਸ.ਵਾਈ ਅਤੇ ਨਾਬਾਰਡ ਦੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਿਸ਼ੇਸ਼ ਤਰਜੀਹ ਦੇਣ ਅਤੇ ਠੇਕੇਦਾਰਾਂ ਨੂੰ ਸਮੇਂ ਸਿਰ ਅਦਾਇਗੀਆਂ ਵੀ ਕੀਤੀਆਂ ਜਾਣ ਤਾਂ ਜੋ ਮਹਿਕਮੇ ਦੇ ਵਿੱਤੀ ਟੀਚੇ ਹਾਸਿਲ ਕੀਤੇ ਜਾ ਸਕਣ। ਸੜਕ ਸੁਰੱਖਿਆ ਵਿੱਚ ਸੁਧਾਰ ਲਈ ਲੇਨ ਮਾਰਕਿੰਗ ਅਤੇ ਹੋਰ ਉਪਕਰਨ ਲਗਾਉਣੇ ਯਕੀਨੀ ਬਣਾਉਣ ਬਾਰੇ ਨਿਰਦੇਸ਼ ਦਿੱਤੇ ਗਏ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਕਰਵਾਏ ਜਾ ਰਹੇ ਹਨ।
ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਵੀ ਕੀਤਾ। ਉਹਨਾਂ ਕਿਹਾ ਕਿ ਹੁਣ ਲੁਕ ਦੇ ਕੰਮ ਲਈ ਮੌਸਮ ਬਿਲਕੁਲ ਢੁਕਵਾਂ ਹੈ ਅਤੇ ਕੰਮਾਂ ਦੀ ਪ੍ਰਗਤੀ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।
ਕੈਬਨਿਟ ਮੰਤਰੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫੰਡਾਂ ਸਬੰਧੀ ਬਕਾਇਆ ਮੰਗਾਂ ਤੁਰੰਤ ਦਰਜ ਕਰਕੇ ਅਦਾਇਗੀਆਂ ਕੀਤੀਆਂ ਜਾਣ ਤਾਂ ਜੋ ਕੰਮਾਂ ਦੀ ਪ੍ਰਗਤੀ ਵਿੱਚ ਕੋਈ ਦੇਰੀ ਨਾ ਹੋਵੇ।ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਉਹ ਮੁੜ ਛੇਤੀ ਹੀ ਕੰਮਾਂ ਬਾਰੇ ਪ੍ਰਗਤੀ ਦੀ ਦੁਬਾਰਾ ਸਮੀਖਿਆ ਕਰਨਗੇ।
ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਸ਼੍ਰੀਮਤੀ ਹਰਗੁਣਜੀਤ ਕੌਰ ਆਈ.ਏ.ਐਸ., ਸੰਯੁਕਤ ਸਕੱਤਰ ਅਮਰਬੀਰ ਸਿੱਧੂ ਪੀ.ਸੀ.ਐਸ.,ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰਜ਼ ਸ੍ਰੀ ਅਨਿਲ ਗੁਪਤਾ, ਸ਼੍ਰੀ ਅਰਸ਼ਦੀਪ ਸਿੰਘ, ਸੁਪਰੀਟੇਂਡਿੰਗ ਇੰਜੀਨੀਅਰਜ਼ ਅਤੇ ਕਾਰਜਕਾਰੀ ਇੰਜੀਨੀਅਰਜ਼ ਸ਼ਾਮਿਲ ਸਨ।-------

Harbajhan-Singh-Eto-Reviews-Progress-Of-Road-Development-Works-Across-Punjab


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead