September 21, 2026 04:31:06

ਵਿਧਾਇਕ ਬੱਗਾ ਦੀ ਅਗਵਾਈ ’ਚ ਸਖੀ ਸਨਮਾਨ ਸਮਾਰੋਹ ਆਯੋਜਿਤ

Sep19,2026 | Meenu Galhotra | Ludhiana

- ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਵਿਸ਼ੇਸ਼ ਤੌਰ ’ਤੇ ਕੀਤੀ ਗਈ ਸ਼ਿਰਕਤ

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਵਿੱਚ ਬੀਤੇ ਕੱਲ੍ਹ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਪ੍ਰਚਾਰ ਤੇ ਘਰ-ਘਰ ਫਾਰਮ ਭਰਨ ਵਾਲੀਆਂ ਬੀਬੀਆਂ ਦੇ ਯੋਗਦਾਨ ਦੀ ਸ਼ਲਾਘਾ ਲਈ ਵਿਸ਼ੇਸ਼ ਸਖੀ ਸਨਮਾਨ ਸਮਾਰੋਹ ਕਰਵਾਇਆ ਗਿਆ
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਰਮੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈੇ।
ਹਲਕਾ ਵਿਧਾਇਕ ਬੱਗਾ ਦੀ ਅਗਵਾਈ ਹੇਠ ਬੈਨਸਨ ਪੈਲੇਸ ਵਿਖੇ ਹੋਏ ਇਸ ਸਮਾਗਮ ਵਿਚ ਸੇਵਾ ਨਿਭਾਉਣ ਵਾਲੀਆਂ ਮਾਵਾਂ, ਭੈਣਾਂ ਤੇ ਬੇਟੀਆਂ ਨੂੰ ਵਿਸ਼ੇਸ਼ ਤੌਰਤੇ ਸਨਮਾਨਿਤ ਕੀਤਾ ਗਿਆ ਵਿਧਾਇਕ ਬੱਗਾ ਨੇ ਕਿਹਾ ਕਿ ਯੋਜਨਾ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿਚ ਇਨ੍ਹਾਂ ਸਖੀਆਂ ਦੀ ਭੂਮਿਕਾ ਸ਼ਲਾਘਾਯੋਗ ਰਹੀ ਹੈ, ਜਿਨ੍ਹਾਂ ਦਿਨ-ਰਾਤ ਮਿਹਨਤ ਕਰਕੇ ਲੋੜਵੰਦ ਮਹਿਲਾਵਾਂ ਨੂੰ ਜੋੜਿਆ ਹੈ
ਪ੍ਰੋਗਰਾਮ ਦੌਰਾਨ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਸਖੀਆਂ ਨੂੰ ਸੂਟ ਭੇਟ ਕਰਕੇ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਕੀਤਾ ਗਿਆ ਮਹਿਲਾਵਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਜਿਸ ਗਾਰੰਟੀ ਦਾ ਮਜ਼ਾਕ ਉਡਾਉਂਦੀਆਂ ਸਨ, ਮਾਨ ਸਰਕਾਰ ਨੇ ਉਸ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਹੈ ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਮੁੜ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨਾ ਤੈਅ ਹੈ
ਇਸ ਮੌਕੇ ਆਦਮੀ ਪਾਰਟੀ ਦੇ ਪੰਜਾਬ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਤੋਂ ਇਲਾਵਾ 2000 ਦੇ ਕਰੀਬ ਔਰਤਾਂ ਵੀ ਮੌਜੂਦ ਸਨ

About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead