ਪੰਚਾਇਤ ਵੱਲੋਂ ਮਿਲੀ ਸ਼ਿਕਾਇਤ ਅਨੁਸਾਰ, ਜੱਗਾ ਸਿੰਘ ਨੂੰ ਖ਼ੁਦਕੁਸ਼ੀ ਦੀ ਕੋਸ਼ਿਸ਼ ਕ" />
September 22, 2026 03:43:39

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ, 9 ਅਪਰਾਧਿਕ ਮਾਮਲਿਆਂ ਦਾ ਕਰ ਰਿਹਾ ਸਾਹਮਣਾ: ਐਸ.ਐਸ.ਪੀ. ਡਾ. ਰਵਜੋਤ ਗਰੇਵਾਲ

Sep21,2026 | Meenu Galhotra | Chandigarh

ਪੰਚਾਇਤ ਵੱਲੋਂ ਮਿਲੀ ਸ਼ਿਕਾਇਤ ਅਨੁਸਾਰ, ਜੱਗਾ ਸਿੰਘ ਨੂੰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਲਈ ਸਿਆਸੀ ਤੌਰ 'ਤੇ ਉਕਸਾਇਆ ਗਿਆ ਸੀ, ਪੁਲਿਸ ਇਸ ਪਹਿਲੂ ਦੀ ਵੀ ਕਰ ਰਹੀ ਹੈ ਜਾਂਚ

ਵਿਅਕਤੀ ਦੀ ਹਾਲਤ ਫਿਲਹਾਲ ਸਥਿਰ ਹੈ ਅਤੇ ਰਾਜਿੰਦਰ ਹਸਪਤਾਲ, ਪਟਿਆਲਾ ਵਿਖੇ ਡਾਕਟਰੀ ਨਿਗਰਾਨੀ ਹੇਠ ਹੈ

ਪਤਨੀ ਦੀ ਸ਼ਿਕਾਇਤ 'ਤੇ ਪਹਿਲਾਂ ਹੀ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ; ਡੂੰਘਾਈ ਨਾਲ ਅਤੇ ਨਿਰਪੱਖ ਜਾਂਚ ਜਾਰੀ ਹੈ: ਐਸ.ਐਸ.ਪੀ. ਡਾ. ਰਵਜੋਤ ਗਰੇਵਾਲ


ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਦੇ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਸਬੰਧੀ ਤੱਥ ਸਪੱਸ਼ਟ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.), ਸੰਗਰੂਰ, ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਇਸ ਘਟਨਾ ਵਿੱਚ ਸ਼ਾਮਲ ਵਿਅਕਤੀ ਆਦਤਨ ਅਪਰਾਧੀ ਹੈ ਜਿਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਮੌਜੂਦਾ ਸਮੇਂ ਸੂਬੇ ਦੇ ਵੱਖ-ਵੱਖ ਥਾਣਿਆਂ ਵਿੱਚ ਉਸ ਵਿਰੁੱਧ ਨੌਂ ਅਪਰਾਧਿਕ ਮਾਮਲੇ ਦਰਜ ਹਨ।
ਉਕਤ ਵਿਅਕਤੀ, ਜਿਸ ਦੀ ਪਛਾਣ ਜੱਗਾ ਸਿੰਘ ਉਰਫ਼ ਜੋਗਾ ਉਰਫ਼ ਜਗਸੀਰ ਸਿੰਘ ਨਿਵਾਸੀ ਪਿੰਡ ਨਮੋਲ, ਥਾਣਾ ਚੀਮਾ, ਸੰਗਰੂਰ ਵਜੋਂ ਹੋਈ ਹੈ, ਨੇ ਐਤਵਾਰ ਸ਼ਾਮ ਲਗਭਗ 5:30 ਵਜੇ ਡੀ.ਸੀ. ਦਫ਼ਤਰ, ਸੰਗਰੂਰ ਦੇ ਬਾਹਰ ਕਥਿਤ ਤੌਰ 'ਤੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਫੌਰਨ ਸਿਵਲ ਹਸਪਤਾਲ, ਸੰਗਰੂਰ ਲਿਜਾਇਆ ਗਿਆ, ਜਿੱਥੋਂ ਉਸ ਨੂੰ ਰਾਜਿੰਦਰ ਹਸਪਤਾਲ, ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਉਸ ਦੀ ਹਾਲਤ ਫਿਲਹਾਲ ਸਥਿਰ ਹੈ ਅਤੇ ਉਹ ਡਾਕਟਰੀ ਨਿਗਰਾਨੀ ਹੇਠ ਹੈ।
ਉਸ ਦੇ ਅਪਰਾਧਿਕ ਰਿਕਾਰਡ ਦੇ ਵੇਰਵੇ ਸਾਂਝੇ ਕਰਦਿਆਂ ਐਸ.ਐਸ.ਪੀ. ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਜੱਗਾ ਸਿੰਘ ਨੌਂ ਅਪਰਾਧਿਕ ਐਫ.ਆਈ.ਆਰ. ਵਿੱਚ ਸ਼ਾਮਲ ਆਦਤਨ ਅਪਰਾਧੀ ਹੈ। ਐਸ.ਐਸ.ਪੀ. ਸੰਗਰੂਰ ਨੇ ਦੱਸਿਆ, "ਚਾਰ ਮਾਮਲਿਆਂ ਵਿੱਚ ਉਸ ਨੂੰ ਪਹਿਲਾਂ ਹੀ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ ਅਤੇ ਸਜ਼ਾ ਸੁਣਾਈ ਜਾ ਚੁੱਕੀ ਹੈ, ਜਿਸ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਇੱਕ ਮਾਮਲਾ ਅਤੇ ਐਕਸਾਈਜ਼ ਐਕਟ ਤਹਿਤ ਤਿੰਨ ਮਾਮਲੇ ਸ਼ਾਮਲ ਹਨ। ਇਸ ਤੋਂ ਇਲਾਵਾ ਐਕਸਾਈਜ਼ ਐਕਟ ਤਹਿਤ ਚਾਰ ਹੋਰ ਮਾਮਲੇ ਅਦਾਲਤ ਵਿੱਚ ਵਿਚਾਰ ਅਧੀਨ ਹਨ। ਜੱਗਾ ਸਿੰਘ 'ਤੇ ਥਾਣਾ ਠੁੱਲੀਵਾਲ ਵਿਖੇ ਬਲਾਤਕਾਰ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ, ਜਿਸ ਵਿੱਚੋਂ ਉਸ ਨੂੰ ਬਰੀ ਕਰ ਦਿੱਤਾ ਗਿਆ ਸੀ।"
ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਐਸ.ਐਸ.ਪੀ. ਨੇ ਕਿਹਾ, "ਪੁਲਿਸ ਨੇ ਹਰ ਘਟਨਾਕ੍ਰਮ ਦਾ ਕਾਨੂੰਨੀ ਨੋਟਿਸ ਲਿਆ ਹੈ। ਜੱਗਾ ਸਿੰਘ ਵੱਲੋਂ 12 ਸਤੰਬਰ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਗਈ ਇੱਕ ਵੀਡੀਓ, ਜਿਸ ਵਿੱਚ ਉਸ ਨੇ ਪਰਿਵਾਰਕ ਵਿਵਾਦ ਨੂੰ ਲੈ ਕੇ ਖ਼ੁਦ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਸੀ, ਤੋਂ ਬਾਅਦ ਥਾਣਾ ਚੀਮਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 226 ਤਹਿਤ ਡੇਲੀ ਡਾਇਰੀ ਰਿਪੋਰਟ (ਡੀਡੀਆਰ) ਦਰਜ ਕੀਤੀ ਗਈ ਹੈ।
ਇਸ ਤੋਂ ਇਲਾਵਾ, ਉਸ ਦੀ ਪਤਨੀ ਮਨਪ੍ਰੀਤ ਕੌਰ ਦੀ ਸ਼ਿਕਾਇਤ ਅਤੇ ਮੈਡੀਕੋ-ਲੀਗਲ ਰਿਪੋਰਟ (ਐਮਐਲਆਰ) ਦੇ ਆਧਾਰ 'ਤੇ, ਜਿਸ ਵਿੱਚ ਕਥਿਤ ਕੁੱਟਮਾਰ ਅਤੇ ਤੋੜ-ਫੋੜ ਦਾ ਦੋਸ਼ ਲਗਾਇਆ ਗਿਆ ਸੀ, ਸੰਗਰੂਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪੜਤਾਲ ਕੀਤੀ ਅਤੇ ਤੁਰੰਤ ਥਾਣਾ ਚੀਮਾ ਵਿਖੇ ਸੁਖਬੀਰ ਸਿੰਘ ਉਰਫ਼ ਸੁੱਖੀ, ਸਬਰ ਮਿਸਤਰੀ, ਅਮਨ ਸਿੰਘ, ਮੁਕਾਰਤੀ ਸਿੰਘ ਅਤੇ ਹੋਰਾਂ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 115(2), 126(2), 324(4), 331(6), 190 ਅਤੇ 191(3) ਤਹਿਤ ਮਿਤੀ 20-09-2026 ਨੂੰ ਐਫ.ਆਈ.ਆਰ. ਨੰ. 125 ਦਰਜ ਕੀਤੀ।
ਐਸ.ਐਸ.ਪੀ. ਨੇ ਕਿਹਾ, "ਪੰਚਾਇਤ ਵੱਲੋਂ ਮਿਲੀ ਸ਼ਿਕਾਇਤ ਅਨੁਸਾਰ, ਜੱਗਾ ਸਿੰਘ ਨੂੰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਲਈ ਸਿਆਸੀ ਤੌਰ 'ਤੇ ਉਕਸਾਇਆ ਗਿਆ ਸੀ ਅਤੇ ਪੁਲਿਸ ਇਸ ਪਹਿਲੂ ਦੀ ਵੀ ਜਾਂਚ ਕਰ ਰਹੀ ਹੈ। ਪਿੰਡ ਵਾਸੀਆਂ ਅਤੇ ਪੰਚਾਇਤ ਦੇ ਮੈਂਬਰਾਂ ਨੇ ਦੱਸਿਆ ਹੈ ਕਿ ਪੁਲਿਸ ਅਤੇ ਸਥਾਨਕ ਪੰਚਾਇਤ 'ਤੇ ਦਬਾਅ ਪਾਉਣ ਲਈ ਜੱਗਾ ਸਿੰਘ ਨੂੰ ਇੱਕ ਸਿਆਸੀ ਸਾਜ਼ਿਸ਼ ਦੇ ਹਿੱਸੇ ਵਜੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਲਈ ਉਕਸਾਇਆ ਗਿਆ ਸੀ। ਸਥਾਨਕ ਪੰਚਾਇਤ ਨੇ ਉਸ 'ਤੇ ਗੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ ਦੋਸ਼ ਵੀ ਲਗਾਇਆ ਹੈ।"
ਜਨਤਾ ਨੂੰ ਨਿਰਪੱਖ, ਪਾਰਦਰਸ਼ੀ ਅਤੇ ਤੁਰੰਤ ਜਾਂਚ ਦਾ ਭਰੋਸਾ ਦਿਵਾਉਂਦਿਆਂ ਐਸ.ਐਸ.ਪੀ. ਡਾ. ਰਵਜੋਤ ਗਰੇਵਾਲ ਨੇ ਕਿਹਾ, "ਸੰਗਰੂਰ ਪੁਲਿਸ ਕਾਨੂੰਨ ਦੇ ਸ਼ਾਸਨ ਨੂੰ ਬਣਾਏ ਰੱਖਣ ਅਤੇ ਤੱਥਾਂ ਦੇ ਆਧਾਰ 'ਤੇ ਸਖ਼ਤੀ ਨਾਲ ਇਨਸਾਫ਼ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"

About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead