September 25, 2026 03:36:24

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

Sep24,2026 | Meenu Galhotra | Chandigarh

ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਅੱਜ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਸ਼੍ਰੀਮਤੀ ਸੁਹਾਨੀ ਡੋਡਾ ਵਲੋਂ ਪ੍ਰਾਪਤ ਸ਼ਿਕਾਇਤ ਅਤੇ ਟੀ.ਵੀ.ਚੈਨਲਾਂ ਉਤੇ ਚੱਲੀ ਖ਼ਬਰ ਦਾ ਸੂ ਮੋਟੋ ਨੋਟਿਸ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਸ਼੍ਰੀਮਤੀ ਸੁਹਾਨੀ ਡੋਡਾ ਵਲੋਂ ਪ੍ਰਾਪਤ ਸ਼ਿਕਾਇਤ ਅਤੇ ਟੀ.ਵੀ.ਚੈਨਲਾਂ ਉਤੇ ਚੱਲੀ ਖ਼ਬਰ ਅਨੁਸਾਰ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵੱਲੋਂ ਭਾਰਤੀ ਜਨਤਾ ਪਾਰਟੀ ਵਲੋਂ ਬੀਤੇ ਦਿਨੀਂ ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਕੀਤੇ ਗਏ ਇਕ ਰਾਜਨੀਤਕ ਪ੍ਰੋਗਰਾਮ ਦੌਰਾਨ ਸ੍ਰੀਮਤੀ ਸੁਹਾਨੀ ਡੋਡਾ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸੀਨੀਅਰ ਪੁਲਿਸ ਕਪਤਾਨ, ਫਾਜਿਲਕਾ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਮਾਮਲੇ ਦੀ ਕਿਸੇ ਐਸ.ਪੀ. ਰੈਂਕ ਦੇ ਸੀਨੀਅਰ ਅਧਿਕਾਰੀ ਤੋਂ ਪੜਤਾਲ ਕਰਵਾ ਕੇ ਕਾਰਵਾਈ ਬਾਰੇ ਰਿਪੋਰਟ ਕਮਿਸ਼ਨ ਨੂੰ 25.09.2026 ਤੱਕ ਪੇਸ਼ ਕਰਨ।
---------

Women-Commission-Issues-Notice-In-Matter-Regarding-Use-Of-Derogatory-Language-Against-Woman-Leader-By-Bjp-Leader-Surjit-Kumar-Jyani


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑