October 10, 2026 03:46:55

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

Oct9,2026 | Meenu Galhotra | Chandigarh

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਾਂਝੇ ਵਰਗਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਵੈ-ਰੁਜ਼ਗਾਰ ਦੇ ਮੌਕੇ ਵਧਾਉਣ ਲਈ ਪੰਜਾਬ ਸਰਕਾਰ ਵਚਨਬੱ*

*ਵਿੱਤੀ ਸਹਾਇਤਾ ਨਾਲ ਲਾਭਪਾਤਰੀਆਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਅਤੇ ਪਰਿਵਾਰਾਂ ਦਾ ਭਵਿੱਖ ਬਿਹਤਰ ਬਣਾਉਣ ਵਿੱਚ ਮਿਲੇਗੀ ਮਦਦ*



ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਸਬਸਿਡੀ ਸਮੇਤ ਵੰਡੇ ਗਏ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਵਾਂਝੇ ਵਰਗਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਨੂੰ ਤਰੱਕੀ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਉਦੇਸ਼ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨਾ ਅਤੇ ਆਤਮ-ਨਿਰਭਰ ਬਣਨ ਲਈ ਉਤਸ਼ਾਹਿਤ ਕਰਨਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਵਿੱਤੀ ਸਹਾਇਤਾ ਕਿਸੇ ਵੀ ਪਰਿਵਾਰ ਲਈ ਆਪਣੇ ਪੈਰਾਂ 'ਤੇ ਖੜ੍ਹੇ ਹੋਣ, ਆਮਦਨ ਦੇ ਸਾਧਨ ਵਿਕਸਿਤ ਕਰਨ ਅਤੇ ਬਿਹਤਰ ਜੀਵਨ ਵੱਲ ਕਦਮ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਵਿੱਤੀ ਮਦਦ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਲਾਭਪਾਤਰੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਤੇ ਆਪਣੇ ਪਰਿਵਾਰ ਦੇ ਭਵਿੱਖ ਨੂੰ ਬਿਹਤਰ ਬਣਾਉਣ ਦੇ ਯੋਗ ਬਣਾਉਣਾ ਵੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਰਥਿਕ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਈ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਤੱਕ ਵਿਕਾਸ ਦੇ ਮੌਕੇ ਪਹੁੰਚਾਉਣਾ ਅਤੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ, ਸਮਾਨ ਮੌਕਿਆਂ ਅਤੇ ਆਰਥਿਕ ਸਸ਼ਕਤੀਕਰਨ ਦੇ ਆਪਣੇ ਟੀਚੇ ਨੂੰ ਅੱਗੇ ਵਧਾਉਂਦਿਆਂ ਵਾਂਝੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਤਾਂ ਜੋ ਉਹ ਸਨਮਾਨਜਨਕ, ਸੁਰੱਖਿਅਤ ਅਤੇ ਸਵੈ-ਨਿਰਭਰ ਜੀਵਨ ਬਤੀਤ ਕਰ ਸਕਣ।

Punjab-Government-Provides-Financial-Assistance-Of-1-52-Crore-Through-Loans-And-Subsidies-To-71-Beneficiaries-From-Scheduled-Castes-Dr-Baljit-Kaur


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑