October 13, 2026 03:57:19

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

Oct11,2026 | Meenu Galhotra | Chandigarh


*ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ*

*ਭਗਵੰਤ ਮਾਨ ਸਰਕਾਰ ਲੋਕਾਂ ਨੂੰ ਖਣਿਜਾਂ ਦੀ ਕਾਨੂੰਨੀ ਸਪਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਬਰਿੰਦਰ ਕੁਮਾਰ ਗੋਇਲ*


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸ਼ਿਕੰਜਾ ਹੋਰ ਕੱਸ ਦਿੱਤਾ ਹੈ ਅਤੇ ਮਾਈਨਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਗ਼ੈਰਕਾਨੂੰਨੀ ਮਾਈਨਿੰਗ ਵਿਰੁੱਧ ਮੁਹਿੰਮ ਤਹਿਤ ਮਾਈਨਿੰਗ ਅਧਿਕਾਰੀਆਂ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਰਾਤ ਸਮੇਂ ਕਾਰਵਾਈ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਚਮਕੌਰ ਸਾਹਿਬ ਖੇਤਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਦੇ ਕੰਮ ਵਿੱਚ ਵਰਤੇ ਜਾ ਰਹੇ ਪੰਜ ਵਾਹਨਾਂ ਤੇ ਮਸ਼ੀਨਾਂ ਨੂੰ ਜ਼ਬਤ ਕੀਤਾ ਗਿਆ ਹੈ। ਸ੍ਰੀ ਚਮਕੌਰ ਸਾਹਿਬ ਥਾਣੇ ਵਿੱਚ ਦਰਜ ਮਾਮਲੇ ਤਹਿਤ ਕੀਤੀ ਗਈ ਕਾਰਵਾਈ ਦੌਰਾਨ ਜ਼ਬਤ ਕੀਤੇ ਵਾਹਨਾਂ ਵਿੱਚ ਬੈਕਹੋ ਲੋਡਰ ਸਮੇਤ ਤਿੰਨ ਜੇ.ਸੀ.ਬੀ. ਮਸ਼ੀਨਾਂ ਅਤੇ ਦੋ ਟਿੱਪਰ ਸ਼ਾਮਲ ਹਨ।
ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜ ਵਿਅਕਤੀਆਂ ਦੀ ਪਛਾਣ ਰਵੀ ਕੁਮਾਰ ਵਾਸੀ ਬੇਲਾ, ਚਮਕੌਰ ਸਾਹਿਬ (ਰੂਪਨਗਰ), ਅਸ਼ਵਨੀ ਕੁਮਾਰ ਵਾਸੀ ਟੌਂਸਾ, ਕਾਠਗੜ੍ਹ, (ਐਸ.ਬੀ.ਐਸ. ਨਗਰ), ਜਸਪਾਲ ਸਿੰਘ ਵਾਸੀ ਐਮਾ, ਕਾਠਗੜ੍ਹ, (ਐਸ.ਬੀ.ਐਸ. ਨਗਰ), ਅਸ਼ਵਨੀ ਕੁਮਾਰ ਵਾਸੀ ਬਾਮਾ, ਚਮਕੌਰ ਸਾਹਿਬ (ਰੂਪਨਗਰ) ਅਤੇ ਹਰਜਿੰਦਰ ਸਿੰਘ ਵਾਸੀ ਲੱਖੋਵਾਲ, ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ।
ਇਸ ਸਬੰਧੀ ਮਾਈਨਿੰਗ ਵਿਭਾਗ ਦੇ ਜੂਨੀਅਰ ਇੰਜੀਨੀਅਰ-ਕਮ-ਮਾਈਨਿੰਗ ਇੰਸਪੈਕਟਰ ਦੀ ਸ਼ਿਕਾਇਤ 'ਤੇ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਜ਼ਬਤ ਮਸ਼ੀਨਰੀ ਅਤੇ ਵਾਹਨਾਂ ਵਿੱਚ ਇੱਕ ਜੇ.ਸੀ.ਬੀ. 215 ਐਕਸਕਵੇਟਰ ਪੀ.ਆਈ.ਐਨ ਨੰਬਰ - ਪੀ.ਯੂ.ਐਨ.ਜੇ.ਡੀ21ਏ.ਟੀ.ਐਮ.3033117, ਇੱਕ ਜੇ.ਸੀ.ਬੀ. ਜੇਐਸ-140 ਐਕਸਕਵੇਟਰ ਪੀ.ਆਈ.ਐਨ ਨੰਬਰ - ਪੀ.ਯੂ.ਐਨ.ਜੇ.ਡੀ
14ਬੀ.ਏ.0243952 (ਨੰਬਰ ਪਲੇਟ ਗੁੰਮ), ਇੱਕ ਜੇ.ਸੀ.ਬੀ. ਬੈਕਹੋ ਲੋਡਰ ਪੀ.ਆਈ.ਐਨ ਨੰਬਰ - ਐਚ.ਏ.ਆਰ.3ਡੀ.ਐਕਸ.4403070388, ਇੱਕ ਭਾਰਤ-ਬੈਂਜ਼ ਟਿੱਪਰ ਨੰਬਰ ਪੀ.ਬੀ. 12-ਟੀ-2687 ਅਤੇ ਇੱਕ ਟਾਟਾ ਟਿੱਪਰ ਨੰਬਰ ਪੀ.ਬੀ.07-ਏ.ਐਲ-8405 ਸ਼ਾਮਲ ਹਨ।
ਸ੍ਰੀ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਖਣਿਜਾਂ ਦੀ ਕਾਨੂੰਨੀ, ਪਾਰਦਰਸ਼ੀ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਕਾਰਨ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਨੁਕਸਾਨ ਪਹੁੰਚਾਉਣ ਜਾਂ ਸਰਕਾਰੀ ਖ਼ਜ਼ਾਨੇ ਨੂੰ ਢਾਹ ਲਾਉਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਮਾਈਨਿੰਗ ਗਤੀਵਿਧੀਆਂ ‘ਤੇ ਸਖ਼ਤ ਨਜ਼ਰ ਰੱਖਣ ਅਤੇ ਉਲੰਘਣਾ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਲੋਕਾਂ ਦੀਆਂ ਲੋੜਾਂ ਅਨੁਸਾਰ ਖਣਿਜਾਂ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।
ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ‘ਤੇ ਨਕੇਲ ਕੱਸਣ ਅਤੇ ਸੂਬੇ ਭਰ ਵਿੱਚ ਕਾਨੂੰਨ ਦੀ ਸਖ਼ਤ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ।-------------

Punjab-Govt-Further-Tightens-Noose-Around-Illegal-Mining


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑