October 14, 2026 03:42:15

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਬਠਿੰਡਾ ਮੰਡੀ ਦਾ ਦੌਰਾ

Oct11,2026 | Meenu Galhotra | Chandigarh


*--ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਲਾਲ ਚੰਦ ਕਟਾਰੂਚੱਕ*

*---ਹੁਣ ਤੱਕ ਸੂਬੇ ਚ 2511 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ*

*--ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਿਸਾਨਾਂ ਨੂੰ ਖਰੀਦ ਸਬੰਧੀ ਕੋਈ ਸਮੱਸਿਆ ਨਹੀਂ ਆਈ*

*---ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਕੀਤੀ ਸੁੱਕਾ ਝੋਨਾ ਮੰਡੀ 'ਚ ਲਿਆਉਣ ਦੀ ਅਪੀਲ*


ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਬਠਿੰਡਾ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੀ ਫਸਲ ਭਰਪੂਰ ਮਾਤਰਾ ਵਿੱਚ ਹੋਈ ਹੈ ਅਤੇ ਦਾਣੇ ਦੀ ਕੁਆਲਿਟੀ ਬਹੁਤ ਵਧੀਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦੇ ਪੁਖਤਾ ਪ੍ਰਬੰਧਾਂ ਸਦਕਾ ਕਿਸੇ ਵੀ ਕਿਸਾਨ, ਆੜ੍ਹਤੀਏ ਅਤੇ ਮਜ਼ਦੂਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਮੰਤਰੀ ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਦੋਵੇਂ ਮੁੱਖ ਲੋੜਾਂ ਜਿਣਸ ਦੀ ਨਿਰਵਿਘਨ ਖਰੀਦ ਅਤੇ ਸਮੇਂ ਸਿਰ ਅਦਾਇਗੀ ਹਮੇਸ਼ਾ ਪੂਰੀਆਂ ਕੀਤੀਆਂ ਹਨ। ਪੰਜਾਬ ਸਰਕਾਰ ਇਨ੍ਹਾਂ ਦੋਵਾਂ ਵਿੱਚ ਸਫਲ ਰਹੀ ਹੈ ਅਤੇ ਇਸ ਸੀਜ਼ਨ ਦੌਰਾਨ ਹੁਣ ਤੱਕ 2511 ਕਰੋੜ ਰੁਪਏ ਦੀ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ ਸਰਕਾਰ ਦਾ ਹਿੱਸਾ ਬਣ ਕੇ ਖੁਸ਼ ਹੈ।
ਕੈਬਨਿਟ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਮੌਜੂਦਾ ਖਰੀਦ ਦੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਮੰਡੀਆਂ ਵਿੱਚ ਹੁਣ ਤੱਕ 21 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 20 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਕੇਂਦਰੀ ਪੂਲ ਦਾ ਟੀਚਾ ਵੀ ਆਸਾਨੀ ਨਾਲ ਪੂਰਾ ਕਰ ਲਿਆ ਜਾਵੇਗਾ।
ਮੰਡੀਆਂ ਵਿੱਚ ਕਿਸਾਨਾਂ ਨੂੰ ਆ ਰਹੀ ਸਹੂਲਤ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਨਸੀਬਪੁਰਾ ਤੋਂ ਕਿਸਾਨ ਜਸਵਿੰਦਰ ਸਿੰਘ ਆਪਣੀ ਫਸਲ ਅੱਜ ਸਵੇਰੇ ਹੀ ਲੈ ਕੇ ਆਏ ਸਨ ਅਤੇ ਬਿਨਾਂ ਕਿਸੇ ਖੱਜਲ-ਖੁਆਰੀ ਦੇ ਉਨ੍ਹਾਂ ਦੀ ਫਸਲ ਦੀ ਤੁਰੰਤ ਖਰੀਦ ਹੋ ਗਈ ਹੈ।
ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸੂਬੇ ਵਿੱਚ ਖਰੀਦ ਸਬੰਧੀ ਕਦੇ ਕੋਈ ਸਮੱਸਿਆ ਨਹੀਂ ਆਈ।
ਮੰਤਰੀ ਨੇ ਕਿਸਾਨਾਂ ਨੂੰ ਖਾਸ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਪੂਰੀ ਤਰ੍ਹਾਂ ਸੁੱਕੀ ਹੋਈ ਫਸਲ ਹੀ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕੋਈ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਕਣਕ ਅਤੇ ਝੋਨਾ ਪੰਜਾਬ ਦੀ ਆਰਥਿਕਤਾ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਸਰਕਾਰ ਵੱਲੋਂ ਦੋਵੇਂ ਫਸਲਾਂ ਦੀ ਸੁਚੱਜੀ ਖ਼ਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਜਾਂਦੇ ਹਨ।
ਪੱਤਰਕਾਰਾਂ ਵੱਲੋਂ ਪਰਾਲੀ ਦੀ ਸੰਭਾਲ ਨੂੰ ਲੈ ਕੇ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਵੀਰਾਂ ਨੇ ਪਰਾਲੀ ਨੂੰ ਬਿਨਾਂ ਅੱਗ ਲਗਾਏ ਉਸ ਨੂੰ ਸੰਭਾਲਣ ਸਬੰਧੀ ਮਿਸਾਲ ਕਾਇਮ ਕੀਤੀ ਹੈ। ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਕਿਸਾਨਾਂ ਵੱਲੋਂ ਪਰਾਲੀ ਦੀ ਸੰਭਾਲ ਸਬੰਧੀ ਹੋਰ ਵਧੀਆ ਤਰੀਕੇ ਨਾਲ ਮਾਡਰਨ ਖੇਤੀ ਸੰਧਾਂ ਅਤੇ ਤਕਨੀਕ ਦੀ ਮਦਦ ਨਾਲ ਪ੍ਰਬੰਧਨ ਕਰਨਗੇ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਕਿਸਾਨ ਸੂਝਵਾਨ ਹਨ ਅਤੇ ਉਹ ਖੁਦ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰ ਰਹੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਚੇਅਰਮੈਨ ਮਾਰਕਫੈਡ ਸ੍ਰੀ ਇੰਦਰਜੀਤ ਸਿੰਘ ਮਾਨ, ਚੇਅਰਮੈਨ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਇੰਚਾਰਜ ਸ੍ਰੀ ਗੋਪਾਲ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਸ੍ਰੀ ਬਲਜੀਤ ਬੱਲੀ, ਸਹਾਇਕ ਕਮਿਸ਼ਨਰ ਸ੍ਰੀ ਗੁਰਜਿੰਦਰ ਸਿੰਘ, ਜ਼ਿਲ੍ਹਾ ਖੁਰਾਕ ਅਤੇ ਸਿਵਿਲ ਸਪਲਾਈ ਕੰਟ੍ਰੋਲਰ ਸ਼੍ਰੀ ਗੁਰਤਾਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਹਰਸ਼ਿਤ ਮਹਿਤਾ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਜਸਵਿੰਦਰ ਸਿੰਘ ਚਹਿਲ ਤੋਂ ਇਲਾਵਾ ਹੋਰਨਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
--------------

Cabinet-Minister-Lal-Chand-Kataruchak-Visits-Bathinda-Grain-Market


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑