October 13, 2026 03:58:00

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ

Oct12,2026 | Meenu Galhotra | Chandigarh


*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਨੂੰ ਤਰੱਕੀ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ*

*ਡਾ. ਬਲਜੀਤ ਕੌਰ ਵੱਲੋਂ ਲੋਕਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਕੇ ਸਵੈ-ਨਿਰਭਰ ਬਣਨ ਦੀ ਅਪੀਲ*


ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਸਥਾਪਤ ਕਰਨ ਲਈ 4.82 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਉਹ ਆਪਣੇ ਪੈਰਾਂ 'ਤੇ ਖੜ੍ਹੇ ਹੋ ਕੇ ਆਰਥਿਕ ਤੌਰ 'ਤੇ ਮਜ਼ਬੂਤ ਬਣ ਸਕਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਤਰੱਕੀ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਨਤੀਜਾ-ਮੁਖੀ ਭਲਾਈ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਵੈ-ਰੋਜ਼ਗਾਰ ਨੂੰ ਉਤਸ਼ਾਹਿਤ ਕਰਕੇ ਲੋੜਵੰਦ ਪਰਿਵਾਰਾਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸਵੈ-ਰੋਜ਼ਗਾਰ ਯੋਜਨਾਵਾਂ ਰਾਹੀਂ ਲਾਭਪਾਤਰੀਆਂ ਨੂੰ ਆਪਣੀ ਯੋਗਤਾ ਅਤੇ ਹੁਨਰ ਅਨੁਸਾਰ ਕਾਰੋਬਾਰ ਸ਼ੁਰੂ ਕਰਨ ਲਈ ਹੌਸਲਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਆਰਥਿਕ ਸਹਾਇਤਾ ਮੁਹੱਈਆ ਕਰਵਾਉਣਾ ਨਹੀਂ, ਸਗੋਂ ਲੋਕਾਂ ਨੂੰ ਅਜਿਹੇ ਮੌਕੇ ਪ੍ਰਦਾਨ ਕਰਨਾ ਹੈ, ਜਿਨ੍ਹਾਂ ਨਾਲ ਉਹ ਆਪਣੇ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰ ਸਕਣ ਅਤੇ ਸੂਬੇ ਦੇ ਆਰਥਿਕ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੀਆਂ ਯੋਜਨਾਵਾਂ ਲਾਭਪਾਤਰੀਆਂ ਦੇ ਸੁਪਨਿਆਂ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਵਿੱਚ ਵੀ ਸਹਾਈ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਨਾਲ ਲੋਕਾਂ ਨੂੰ ਆਪਣੇ ਹੁਨਰ ਨੂੰ ਰੋਜ਼ਗਾਰ ਦੇ ਸਾਧਨ ਵਿੱਚ ਬਦਲਣ ਦਾ ਮੌਕਾ ਮਿਲ ਰਿਹਾ ਹੈ।
ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਅਤੇ ਹੋਰ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਭਵਿੱਖ ਨੂੰ ਹੋਰ ਮਜ਼ਬੂਤ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਵੱਧ ਤੋਂ ਵੱਧ ਯੋਗ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇਗਾ ਅਤੇ ਖੁਸ਼ਹਾਲ ਤੇ ਆਤਮ-ਨਿਰਭਰ ਰੰਗਲਾ ਪੰਜਾਬ ਸਿਰਜਣ ਦੇ ਟੀਚੇ ਨੂੰ ਹੋਰ ਮਜ਼ਬੂਤੀ ਮਿਲੇਗੀ।
-----

Punjab-Government-Provides-4-82-Crore-Self-employment-Loans-To-139-Backward-Classes-Beneficiaries-Dr-Baljit-Kaur


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑