October 20, 2026 03:50:59

ਸਾਦਗੀ ਨਾਲ ਮਨਾਇਆ ਗਿਆ ਪ੍ਰੋਫੈਸਰ ਮੋਹਨ ਸਿੰਘ ਦਾ 121ਵਾਂ ਜਨਮ ਦਿਵਸ

Oct19,2026 | Meenu Galhotra | Ludhiana


ਪ੍ਰੋਫੈਸਰ ਮੋਹਨ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ; 48ਵਾਂ ਪੰਜਾਬੀ ਸੱਭਿਆਚਾਰਕ ਮੇਲਾ ਆਯੋਜਿਤ



ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਅੱਜ ਪੰਜਾਬੀ ਦੇ ਪ੍ਰਸਿੱਧ ਕਵੀ ਪ੍ਰੋਫੈਸਰ ਮੋਹਨ ਸਿੰਘ ਦਾ 121ਵਾਂ ਜਨਮ ਦਿਵਸ ਸਾਦਗੀ ਨਾਲ ਮਨਾਇਆ ਗਿਆ। ਇਸ ਮੌਕੇ 48ਵਾਂ ਪੰਜਾਬੀ ਸੱਭਿਆਚਾਰਿਕ ਮੇਲਾ ਕਰਵਾਇਆ ਗਿਆ। ਇਸ ਤੋਂ ਪਹਿਲਾਂ, ਪੰਜਾਬੀ ਭਵਨ ਨੇੜੇ ਸਥਿਤ ਉਨ੍ਹਾਂ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਫਾਊਂਡੇਸ਼ਨ ਦੇ ਪ੍ਰਧਾਨ ਰਾਜੀਵ ਲਵਲੀ ਅਤੇ ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੇ ਪ੍ਰੋਫੈਸਰ ਮੋਹਨ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਉਨ੍ਹਾਂ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। ਉੱਥੇ ਹੀ, ਮੇਲੇ ਵਿੱਚ ਪਹੁੰਚੇ ਗਾਇਕਾਂ, ਕਵੀਆਂ ਅਤੇ ਸਾਹਿਤਕਾਰਾਂ ਵੱਲੋਂ ਆਪਣੇ ਵਿਲੱਖਣ ਅੰਦਾਜ਼ ਵਿੱਚ ਪ੍ਰੋਫੈਸਰ ਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਲਵਲੀ ਅਤੇ ਧਾਲੀਵਾਲ ਨੇ ਕਿਹਾ ਕਿ ਪੰਜਾਬੀ ਸਾਹਿਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਜਗਦੇਵ ਸਿੰਘ ਜੱਸੋਵਾਲ ਦੇ ਪ੍ਰੋਫੈਸਰ ਮੋਹਨ ਸਿੰਘ ਬਹੁਤ ਨਜ਼ਦੀਕੀ ਅਤੇ ਪਿਆਰੇ ਮਿੱਤਰ ਸਨ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਮੋਹਨ ਸਿੰਘ ਦੀ ਯਾਦ ਵਿੱਚ ਉਨ੍ਹਾਂ ਦੇ ਜਨਮ ਦਿਵਸ ਮੌਕੇ ਸੱਭਿਆਚਾਰਕ ਮੇਲੇ ਕਰਵਾਉਣ ਦੀ ਸ਼ੁਰੂਆਤ ਜਗਦੇਵ ਸਿੰਘ ਜੱਸੋਵਾਲ ਵੱਲੋਂ ਕੀਤੀ ਗਈ ਸੀ।
ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਰਾਹੀਂ ਪੰਜਾਬੀ ਸੱਭਿਆਚਾਰ ਦੀਆਂ ਜੜ੍ਹਾਂ ਨੂੰ ਹੋਰ ਮਜ਼ਬੂਤ ਕਰਨ ਦਾ ਉਪਰਾਲਾ ਕੀਤਾ ਜਾਂਦਾ ਹੈ। ਇਨ੍ਹਾਂ ਮੇਲਿਆਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਗਾਇਕ ਅਤੇ ਕਵੀ ਹਿੱਸਾ ਲੈਂਦੇ ਹਨ ਅਤੇ ਪੰਜਾਬੀ ਮਾਂ-ਬੋਲੀ ਤੇ ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਨੇ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਹਰ ਸਾਲ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਯੋਗਦਾਨ ਨੂੰ ਸਤਿਕਾਰ ਸਹਿਤ ਨਮਨ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਫਾਉਂਡੇਸ਼ਨ ਵੱਲੋਂ ਅਗਲੇ ਸਾਲ ਹੋਰ ਵੱਡੇ ਪੱਧਰ ਤੇ ਮੇਲਾ ਮਨਾਇਆ ਜਾਵੇਗਾ।
ਇਸ ਮੌਕੇ ਪ੍ਰਗਟ ਸਿੰਘ ਗਰੇਵਾਲ, ਪ੍ਰਿਤਪਾਲ ਸਿੰਘ ਧਾਲੀਵਾਲ, ਜਸਵੰਤ ਸਿੰਘ ਛਾਪਾ, ਕੇ. ਕੇ. ਬਾਵਾ, ਪਵਨ ਦੀਵਾਨ, ਨਿਰਮਲ ਜੋੜਾ, ਅਮਰਿੰਦਰ ਸਿੰਘ ਜੱਸੋਵਾਲ, ਪ੍ਰਿਥੀਪਾਲ ਸਿੰਘ ਬਟਾਲਾ, ਮਲਕੀਅਤ ਸਿੰਘ ਦਾਖਾ, ਕੁਲਜੀਤ ਸਿੰਘ ਸ਼ੰਕਰ, ਸੁਸ਼ੀਲ ਮਲਹੋਤਰਾ, ਗੋਲਡੀ, ਵਿੰਕਲ ਸਮੇਤ ਹੋਰ ਕਈ ਸ਼ਖ਼ਸੀਅਤਾਂ ਵੀ ਮੌਜੂਦ ਸਨ। ਅਯੋਜਨ ਵਿੱਚ ਡਾ. ਏਵੀਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਦੇ ਅਧਿਆਪਕਾਂ ਦਾ ਵਿਸ਼ੇਸ਼ ਸਹਿਯੋਗ ਰਿਹਾ।

Professor-Mohan-Singh-s-121st-Birth-Anniversary-Celebrated-With-Simplicity


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑