October 20, 2026 03:48:35

ਅਮਿਤ ਸ਼ਾਹ ਨੂੰ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

Oct19,2026 | Meenu Galhotra | Chandigarh


*ਲਾਰੈਂਸ ਬਿਸ਼ਨੋਈ ਦੇ ਸਾਬਰਮਤੀ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਅਪਰਾਧਿਕ ਨੈੱਟਵਰਕ ਕਿਵੇਂ ਚੱਲ ਰਹੇ ਹਨ? ਹਰਪਾਲ ਸਿੰਘ ਚੀਮਾ**ਟਾਈਗਰ ਸ਼ਰਾਫ 'ਤੇ ਗੋਲੀਬਾਰੀ ਦੀ ਘਟਨਾ ਨੇ ਸੁਰੱਖਿਆ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ,ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ: ਹਰਪਾਲ ਸਿੰਘ ਚੀਮਾ**ਕੇਂਦਰ ਅਤੇ ਗੁਜਰਾਤ ਸਰਕਾਰ ਨੇ ਲਾਰੈਂਸ ਬਿਸ਼ਨੋਈ ਦੇ ਨੈੱਟਵਰਕ ਨੂੰ ਨੱਥ ਪਾਉਣ ਲਈ ਕੀ ਕਦਮ ਚੁੱਕੇ ਹਨ? ਹਰਪਾਲ ਚੀਮਾ**ਗੈਂਗਸਟਰਾਂ ਦੀਆਂ ਧਮਕੀਆਂ ਨਾਲ ਕਾਰੋਬਾਰੀਆਂ ਅਤੇ ਆਮ ਨਾਗਰਿਕਾਂ ਦੀ ਆਜ਼ਾਦੀ ਨਾਲ ਸਮਝੌਤਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਹਰਪਾਲ ਚੀਮਾ**ਭਾਜਪਾ ਨੂੰ ਅਪਰਾਧਿਕ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਨਾਗਰਿਕਾਂ ਦੀ ਰੱਖਿਆ ਕਰਨ ਵਿੱਚ ਆਪਣੀ ਅਸਫਲਤਾ ਦਾ ਜਵਾਬ ਦੇਣਾ ਚਾਹੀਦਾ ਹੈ: ਹਰਪਾਲ ਚੀਮਾ**ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ*
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੇਸ਼ ਭਰ ਦਾ ਦੌਰਾ ਕਰਦੇ ਹਨ ਅਤੇ ਵੱਖ-ਵੱਖ ਰਾਜਾਂ ਦੀਆਂ ਸਮੱਸਿਆਵਾਂ ਦੀ ਜਾਣਕਾਰੀ ਹੋਣ ਦਾ ਦਾਅਵਾ ਕਰਦੇ ਹਨ, ਪਰ ਉਨ੍ਹਾਂ ਨੂੰ ਪੰਜਾਬ ਆਉਣ ਤੋਂ ਪਹਿਲਾਂ ਦੇਸ਼ ਦੀ ਜਨਤਾ ਦੇ ਉਨ੍ਹਾਂ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ, ਜੋ ਗੈਂਗਸਟਰਵਾਦ, ਨਸ਼ਾ ਤਸਕਰੀ, ਫਿਰੌਤੀ ਅਤੇ ਆਮ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਹੋਏ ਹਨ। ਚੀਮਾ ਨੇ ਕਿਹਾ ਕਿ ਅੱਜ ਦੇਸ਼ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਗੰਭੀਰ ਸਵਾਲ ਉੱਠ ਰਹੇ ਹਨ ਅਤੇ ਭਾਜਪਾ ਨੂੰ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਬਜਾਏ ਇਨ੍ਹਾਂ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ।ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਉਸ ਵਿਰੁੱਧ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਤਲ, ਫਿਰੌਤੀ ਅਤੇ ਕਿਡਨੈਪਿੰਗ ਵਰਗੇ ਗੰਭੀਰ ਅਪਰਾਧਾਂ ਨਾਲ ਜੁੜੇ ਮਾਮਲੇ ਦਰਜ ਹਨ। ਇਸ ਦੇ ਬਾਵਜੂਦ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੋਣ ਦੌਰਾਨ ਉਸ ਦੇ ਨਾਮ 'ਤੇ ਕਥਿਤ ਤੌਰ 'ਤੇ ਅਪਰਾਧਿਕ ਗਤੀਵਿਧੀਆਂ ਅਤੇ ਧਮਕੀ ਭਰੇ ਫ਼ੋਨ ਆਉਣ ਦੇ ਮਾਮਲੇ ਸਾਹਮਣੇ ਆਉਣਾ ਬਹੁਤ ਹੀ ਗੰਭੀਰ ਵਿਸ਼ਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਜੇਲ੍ਹਾਂ ਦੇ ਅੰਦਰੋਂ ਵੀ ਅਪਰਾਧਿਕ ਨੈੱਟਵਰਕ ਚਲਾਏ ਜਾਣ ਦੇ ਦੋਸ਼ ਲੱਗ ਰਹੇ ਹਨ, ਤਾਂ ਕੇਂਦਰੀ ਗ੍ਰਹਿ ਮੰਤਰਾਲਾ ਅਤੇ ਸਬੰਧਤ ਰਾਜ ਸਰਕਾਰਾਂ ਇਸ ਦੀ ਜਵਾਬਦੇਹੀ ਕਿਉਂ ਨਹੀਂ ਤੈਅ ਕਰਦੀਆਂ? ਅਮਿਤ ਸ਼ਾਹ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਅਜਿਹੇ ਨੈੱਟਵਰਕ ਨੂੰ ਨੱਥ ਪਾਉਣ ਲਈ ਕੀ ਠੋਸ ਕਦਮ ਚੁੱਕੇ ਗਏ ਹਨ।ਚੀਮਾ ਨੇ ਮੁੰਬਈ ਵਿੱਚ ਅਦਾਕਾਰ ਟਾਈਗਰ ਸ਼ਰਾਫ 'ਤੇ ਹੋਈ ਗੋਲੀਬਾਰੀ ਦੀਆਂ ਖ਼ਬਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਵਿੱਚ ਵੱਡੇ ਕਲਾਕਾਰਾਂ, ਕਾਰੋਬਾਰੀਆਂ ਅਤੇ ਪ੍ਰਭਾਵਸ਼ਾਲੀ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਅਪਰਾਧਿਕ ਗਿਰੋਹਾਂ ਦੇ ਨਾਮ ਗੰਭੀਰ ਘਟਨਾਵਾਂ ਜਾਂ ਧਮਕੀਆਂ ਦੇ ਸੰਦਰਭ ਵਿੱਚ ਸਾਹਮਣੇ ਆਉਂਦੇ ਹਨ, ਤਾਂ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਿਰਪੱਖ ਜਾਂਚ ਕਰਵਾਏ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਏ। ਚੀਮਾ ਨੇ ਇਸ ਘਟਨਾ ਨਾਲ ਜੁੜੇ ਦੋਸ਼ਾਂ ਦੀ ਨਿਰਪੱਖ ਜਾਂਚ ਅਤੇ ਜਨਤਾ ਦੇ ਸਾਹਮਣੇ ਤੱਥ ਰੱਖਣ ਦੀ ਮੰਗ ਕੀਤੀ।ਚੀਮਾ ਨੇ ਭਾਜਪਾ ਸ਼ਾਸਿਤ ਰਾਜਾਂ ਦੀ ਕਾਨੂੰਨ-ਵਿਵਸਥਾ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਹਰਿਆਣਾ, ਗੁਜਰਾਤ, ਰਾਜਸਥਾਨ ਅਤੇ ਮਹਾਰਾਸ਼ਟਰ ਸਮੇਤ ਵੱਖ-ਵੱਖ ਰਾਜਾਂ ਤੋਂ ਗੈਂਗਵਾਰ, ਗੋਲੀਬਾਰੀ, ਫਿਰੌਤੀ ਅਤੇ ਨਸ਼ਾ ਤਸਕਰੀ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਭਰ ਵਿੱਚ ਮਜ਼ਬੂਤ ਕਾਨੂੰਨ-ਵਿਵਸਥਾ ਦੇਣ ਦੇ ਦਾਅਵੇ ਕਰਦੀ ਹੈ, ਪਰ ਇਨ੍ਹਾਂ ਘਟਨਾਵਾਂ ਦੇ ਵਿਚਕਾਰ ਜਨਤਾ ਇਹ ਜਾਣਨਾ ਚਾਹੁੰਦੀ ਹੈ ਕਿ ਅਪਰਾਧੀਆਂ ਦੇ ਨੈੱਟਵਰਕ ਨੂੰ ਤੋੜਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਸਲ ਵਿੱਚ ਕੀ ਕੀਤਾ ਜਾ ਰਿਹਾ ਹੈ। ਚੀਮਾ ਮੁਤਾਬਕ, ਕੇਵਲ ਸਿਆਸੀ ਭਾਸ਼ਣਾਂ ਨਾਲ ਅਪਰਾਧ ਨੂੰ ਨਹੀਂ ਰੋਕਿਆ ਜਾ ਸਕਦਾ, ਇਸ ਲਈ ਜਵਾਬਦੇਹੀ, ਪ੍ਰਭਾਵਸ਼ਾਲੀ ਜਾਂਚ ਅਤੇ ਅਪਰਾਧੀਆਂ ਵਿਰੁੱਧ ਫੈਸਲਾਕੁਨ ਕਾਰਵਾਈ ਜ਼ਰੂਰੀ ਹੈ।ਆਪ ਆਗੂ ਨੇ ਕਿਹਾ ਕਿ ਗੈਂਗਸਟਰਵਾਦ ਦਾ ਸਭ ਤੋਂ ਖ਼ਤਰਨਾਕ ਪੱਖ ਇਹ ਹੈ ਕਿ ਅਪਰਾਧਿਕ ਗਿਰੋਹ ਦੀਆਂ ਧਮਕੀਆਂ ਦੀ ਵਰਤੋਂ ਕਾਰੋਬਾਰੀਆਂ, ਆਮ ਨਾਗਰਿਕਾਂ ਅਤੇ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਕੀਤੇ ਜਾਣ ਦੇ ਦੋਸ਼ ਸਾਹਮਣੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਅਤੇ ਸਿਆਸੀ ਪਾਰਟੀ ਨੂੰ ਬਿਨਾਂ ਕਿਸੇ ਡਰ ਦੇ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ। ਜੇਕਰ ਕਿਸੇ ਵਿਅਕਤੀ ਨੂੰ ਧਮਕਾ ਕੇ ਚੁੱਪ ਕਰਵਾਉਣ ਜਾਂ ਕਿਸੇ ਕਾਰੋਬਾਰੀ ਤੋਂ ਜ਼ਬਰਦਸਤੀ ਵਸੂਲੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਤਾਂ ਇਹ ਸਿਰਫ਼ ਕਾਨੂੰਨ-ਵਿਵਸਥਾ ਦੀ ਅਸਫ਼ਲਤਾ ਨਹੀਂ, ਸਗੋਂ ਨਾਗਰਿਕਾਂ ਦੀ ਆਜ਼ਾਦੀ 'ਤੇ ਵੀ ਹਮਲਾ ਹੈ। ਸਰਕਾਰਾਂ ਨੂੰ ਅਜਿਹੇ ਮਾਮਲਿਆਂ ਵਿੱਚ ਸਿਆਸੀ ਦੂਸ਼ਣਬਾਜ਼ੀ ਤੋਂ ਉੱਪਰ ਉੱਠ ਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ ਅਤੇ ਪੰਜਾਬ ਪੁਲਿਸ ਅਪਰਾਧੀਆਂ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਪਰਾਧ ਅਤੇ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਕਿਸੇ ਨੂੰ ਵੀ ਕਾਨੂੰਨ ਤੋਂ ਉੱਪਰ ਨਹੀਂ ਮੰਨਦੀ। ਇਸ ਦੇ ਨਾਲ ਹੀ, ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ਭਰ ਵਿੱਚ ਸਰਗਰਮ ਅਪਰਾਧਿਕ ਨੈੱਟਵਰਕ ਅਤੇ ਨਸ਼ਾ ਤਸਕਰੀ ਵਿਰੁੱਧ ਤਾਲਮੇਲ ਵਾਲੀ ਕਾਰਵਾਈ ਕੀਤੀ ਜਾਵੇ, ਤਾਂ ਜੋ ਅਪਰਾਧੀਆਂ ਨੂੰ ਕਿਸੇ ਵੀ ਰਾਜ ਵਿੱਚ ਪਨਾਹ ਨਾ ਮਿਲ ਸਕੇ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਹੋਵੇ।ਵਿੱਤ ਮੰਤਰੀ ਹਰਪਾਲ ਚੀਮਾ ਨੇ ਅਮਿਤ ਸ਼ਾਹ ਤੋਂ ਸਵਾਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੰਜਾਬ ਦੌਰੇ ਦੌਰਾਨ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਸਾਬਰਮਤੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨਾਲ ਜੁੜੇ ਕਥਿਤ ਅਪਰਾਧਿਕ ਨੈੱਟਵਰਕ ਨੂੰ ਨੱਥ ਪਾਉਣ ਲਈ ਕੇਂਦਰ ਅਤੇ ਗੁਜਰਾਤ ਸਰਕਾਰ ਨੇ ਕੀ ਕਦਮ ਚੁੱਕੇ ਹਨ। ਉਨ੍ਹਾਂ ਪੁੱਛਿਆ ਕਿ ਜੇਲ੍ਹ ਤੋਂ ਧਮਕੀ ਭਰੇ ਫ਼ੋਨ ਅਤੇ ਫਿਰੌਤੀ ਦੀਆਂ ਸ਼ਾਇਕਤਾਂ ਨੂੰ ਰੋਕਣ ਲਈ ਕੀ ਪ੍ਰਭਾਵਸ਼ਾਲੀ ਪ੍ਰਣਾਲੀ ਲਾਗੂ ਕੀਤੀ ਗਈ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਕਿਸ ਦੀ ਜਵਾਬਦੇਹੀ ਤੈਅ ਕੀਤੀ ਗਈ ਹੈ। ਚੀਮਾ ਨੇ ਕਿਹਾ ਕਿ ਜਨਤਾ ਨੂੰ ਭਰੋਸੇ ਨਹੀਂ, ਸਗੋਂ ਠੋਸ ਜਵਾਬ ਅਤੇ ਕਾਰਵਾਈ ਚਾਹੀਦੀ ਹੈ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੀ ਜਨਤਾ ਨੂੰ ਸੁਰੱਖਿਆ, ਕਾਨੂੰਨ ਦਾ ਰਾਜ ਅਤੇ ਭੈਅ-ਮੁਕਤ ਮਾਹੌਲ ਚਾਹੀਦਾ ਹੈ, ਨਾ ਕਿ ਗੈਂਗਸਟਰਾਂ ਦੇ ਨਾਮ 'ਤੇ ਫੈਲਣ ਵਾਲਾ ਡਰ। ਉਨ੍ਹਾਂ ਭਾਜਪਾ ਤੋਂ ਮੰਗ ਕੀਤੀ ਕਿ ਉਹ ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਵਰਗੇ ਗੰਭੀਰ ਮੁੱਦਿਆਂ 'ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਆਪਣੀ ਜ਼ਿੰਮੇਵਾਰੀ ਸਵੀਕਾਰ ਕਰੇ ਅਤੇ ਠੋਸ ਨਤੀਜੇ ਸਾਹਮਣੇ ਲਿਆਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਜ਼ਰੂਰੀ ਹੈ ਕਿ ਅਪਰਾਧੀਆਂ ਵਿਰੁੱਧ ਨਿਰਪੱਖ ਕਾਰਵਾਈ ਹੋਵੇ, ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਜਨਤਾ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਕੋਈ ਵੀ ਸਰਕਾਰ ਪਿੱਛੇ ਨਾ ਹੱਟੇ।

Amit-Shah-Must-Answer-For-Rising-Gangsterism-Extortion-Drug-Trafficking-In-Country-Before-Lecturing-Punjab-Harpal-Singh-Cheema


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑