October 22, 2026 03:32:41

ਪੰਜਾਬ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੇਂਦਰ ਨੂੰ ਤਿੰਨ ਪੱਤਰ ਲਿਖੇ, ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਕੋਈ ਗੰਭੀਰਤਾ ਨਹੀਂ ਦਿਖਾਈ: ਹਰਪਾਲ ਸਿੰਘ ਚੀਮਾ

Oct20,2026 | Meenu Galhotra | Chandigarh

ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਸਰਕਾਰ ਦੇ ਨਸ਼ਿਆਂ ਬਾਰੇ ਪੱਤਰਾਂ 'ਤੇ ਕੁੰਡੀ ਮਾਰ ਕੇ ਬੈਠੀ ਹੈ, ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨਾ ਬੰਦ ਕਰੇ: ਹਰਪਾਲ ਸਿੰਘ ਚੀਮਾਭਾਜਪਾ ਅਤੇ ਕਾਂਗਰਸ ਸ਼ਾਸਤ ਰਾਜ ਪੰਜਾਬ ਵਿੱਚ ਆ ਰਹੇ ਨਸ਼ਿਆਂ ਦਾ ਸਰੋਤ ਹਨ, ਕੇਂਦਰ ਸਰਕਾਰ ਕਾਰਵਾਈ ਕਰਨ ਤੋਂ ਇਨਕਾਰ ਕਰ ਰਹੀ ਹੈ: ਹਰਪਾਲ ਸਿੰਘ ਚੀਮਾਪੰਜਾਬ ਵਿੱਚ ਦੁਰਵਰਤੋਂ ਵਾਲੀਆਂ ਦਵਾਈਆਂ ਦੀ ਕੋਈ ਮੈਨੂਫੈਕਚਰਿੰਗ ਨਹੀਂ ਹੁੰਦੀ, ਭਾਜਪਾ ਸ਼ਾਸਤ ਰਾਜ ਉਤਪਾਦਨ ਅਤੇ ਸਪਲਾਈ 'ਤੇ ਰੋਕ ਲਗਾਉਣ ਵਿੱਚ ਅਸਫਲ ਰਹੇ ਹਨ: ਹਰਪਾਲ ਸਿੰਘ ਚੀਮਾਅਮਿਤ ਸ਼ਾਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਵਿੱਚ ਅਸਫਲ ਰਹੇ ਹਨ; ਪੰਜਾਬ ਨੇ ਆਪਣੇ ਸਾਧਨਾਂ ਨਾਲ ਐਂਟੀ-ਡਰੋਨ ਸਿਸਟਮ ਤਿਆਰ ਕੀਤਾ ਹੈ: ਹਰਪਾਲ ਸਿੰਘ ਚੀਮਾਕੇਂਦਰ ਕੋਲ ਸਿਆਸਤ ਕਰਨ ਲਈ ਸਮਾਂ ਹੈ ਪਰ ਸ੍ਰੋਤ ਉੱਤੇ ਨਸ਼ੇ ਦੀ ਸਪਲਾਈ ਰੋਕਣ ਦੀ ਕੋਈ ਇੱਛਾ ਸ਼ਕਤੀ ਨਹੀਂ ਹੈ, ਸਾਡੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਸਕਰਾਂ ਵਿਰੁੱਧ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ: ਹਰਪਾਲ ਸਿੰਘ ਚੀਮਾਭਾਜਪਾ ਨਸ਼ੇ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਰਾਜ ਨਾਲ ਸਹਿਯੋਗ ਕਰਨ ਦੀ ਬਜਾਏ ਪੰਜਾਬ ਨੂੰ ਆਪਣੇ ਸਿਆਸੀ ਹਿੱਤਾਂ ਲਈ ਅਖਾੜਾ ਬਣਾਉਣਾ ਚਾਹੁੰਦੀ ਹੈ: ਹਰਪਾਲ ਸਿੰਘ ਚੀਮਾਭਾਜਪਾ ਸਰਕਾਰ ਕਿਸਾਨਾਂ ਵਿਰੁੱਧ ਕਾਲੇ ਕਾਨੂੰਨ ਲਿਆਉਣ ਵਿੱਚ ਤਾਂ ਅੱਗੇ ਸੀ, ਪਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਕਾਨੂੰਨ ਬਣਾਉਣ ਬਾਰੇ ਚੁੱਪ ਹੈ: ਹਰਪਾਲ ਸਿੰਘ ਚੀਮਾਭਗਵੰਤ ਮਾਨ ਸਰਕਾਰ ਨੇ ਨਸ਼ਾ ਤਸਕਰਾਂ 'ਤੇ ਸਖ਼ਤ ਕਾਰਵਾਈ ਕੀਤੀ ਹੈ, ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜਣਾ ਬੰਦ ਕਰੇ: ਹਰਪਾਲ ਸਿੰਘ ਚੀਮਾਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫੈਲ ਰਹੇ ਸਿੰਥੈਟਿਕ ਅਤੇ ਮੈਡੀਕਲ ਨਸ਼ੇ ਦਾ ਮੁੱਖ ਸਰੋਤ ਭਾਜਪਾ ਅਤੇ ਕਾਂਗਰਸ ਸ਼ਾਸਿਤ ਰਾਜ ਹਨ, ਜਿੱਥੇ ਧੜੱਲੇ ਨਾਲ ਪਾਬੰਦੀਸ਼ੁਦਾ ਦਵਾਈਆਂ ਅਤੇ ਕੈਮੀਕਲ ਤਿਆਰ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਇਸ 'ਤੇ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ, ਪਰ ਕੇਂਦਰ ਸਰਕਾਰ ਅਪਰਾਧੀਆਂ 'ਤੇ ਨੱਥ ਪਾਉਣ ਦੀ ਬਜਾਏ ਇਸ ਗੰਭੀਰ ਮੁੱਦੇ 'ਤੇ ਅੱਖਾਂ ਬੰਦ ਕਰਕੇ ਬੈਠੀ ਹੈ।ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਪੰਜਾਬ ਦੇ ਅੰਦਰ ਪ੍ਰੈਗਾਬਾਲਿਨ, ਗੈਬਾ, ਡਾਇਸਟਨ, ਡਾਈਸਨ, ਕਲੋਮਾਈਨ, ਟ੍ਰਾਮਾਡੋਲ, ਜ਼ੋਪਕਿਨਲੋਨ, ਫਲੂ ਪ੍ਰੈਕਟਸੋਲ ਅਤੇ ਕੈਰੀਸਪੋਡਲਸ ਵਰਗੀਆਂ ਪਾਬੰਦੀਸ਼ੁਦਾ ਦਵਾਈਆਂ ਦੀ ਦੁਰਵਤੋਂ ਨਸ਼ੇ ਵਜੋਂ ਹੋ ਰਹੀ ਹੈ। ਇਹ ਸਾਰੀਆਂ ਦਵਾਈਆਂ ਬਿਨਾਂ ਡਾਕਟਰ ਦੀ ਪਰਚੀ ਦੇ ਨਹੀਂ ਮਿਲ ਸਕਦੀਆਂ, ਅਤੇ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਪੰਜਾਬ ਵਿੱਚ ਇਨ੍ਹਾਂ ਵਿੱਚੋਂ ਇੱਕ ਵੀ ਦਵਾਈ ਦੀ ਸਿੰਗਲ ਫੈਕਟਰੀ ਨਹੀਂ ਹੈ। ਇਹ ਸਾਰੀਆਂ ਫੈਕਟਰੀਆਂ ਹਰਿਆਣਾ, ਹਿਮਾਚਲ ਪ੍ਰਦੇਸ਼ (ਬੱਦੀ), ਰਾਜਸਥਾਨ ਅਤੇ ਗੁਜਰਾਤ (ਅਹਿਮਦਾਬਾਦ) ਵਰਗੇ ਰਾਜਾਂ ਵਿੱਚ ਚੱਲ ਰਹੀਆਂ ਹਨ, ਜਿੱਥੇ ਭਾਜਪਾ ਜਾਂ ਕਾਂਗਰਸ ਦੀਆਂ ਸਰਕਾਰਾਂ ਹਨ। ਪੰਜਾਬ ਸਰਕਾਰ ਨੇ ਇਨ੍ਹਾਂ ਦਵਾਈਆਂ ਨੂੰ ਐੱਨਡੀਪੀਐਸ ਐੈਕਟ ਦੇ ਸ਼ਡਿਊਲ ਵਿੱਚ ਸ਼ਾਮਲ ਕਰਨ ਲਈ 31 ਅਕਤੂਬਰ 2025 ਅਤੇ 21 ਸਤੰਬਰ 2026 ਨੂੰ ਸਿਹਤ ਵਿਭਾਗ ਰਾਹੀਂ ਪੱਤਰ ਭੇਜੇ ਸਨ, ਇਸ ਤੋਂ ਇਲਾਵਾ ਸਿਹਤ ਮੰਤਰੀ ਡਾ. ਬਲਬੀਰ ਨੇ ਵੀ ਪੱਤਰ ਲਿਖੇ ਸਨ, ਪਰ ਕੇਂਦਰ ਸਰਕਾਰ ਨੇ ਅੱਜ ਤੱਕ ਕੋਈ ਠੋਸ ਜਵਾਬ ਨਹੀਂ ਦਿੱਤਾ।ਹਰਪਾਲ ਸਿੰਘ ਚੀਮਾ ਨੇ ਆਪਣੇ ਬਤੌਰ ਆਬਕਾਰੀ ਅਤੇ ਕਰ ਮੰਤਰੀ ਕਾਰਜਕਾਲ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਮਿਥਾਇਲ ਅਲਕੋਹਲ (ਜੋ ਕਿ ਸਿਰਫ਼ ਉਦਯੋਗਿਕ ਵਰਤੋਂ ਲਈ ਹੁੰਦਾ ਹੈ) ਦੀ ਦੁਰਵਤੋਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਨੂੰ ਦੋ ਪੱਤਰ ਭੇਜੇ ਸਨ। ਪਰ ਕੇਂਦਰੀ ਮੰਤਰੀ ਪੀਯੂਸ਼ ਗੋਇਲ ਵੱਲੋਂ ਸਿਰਫ਼ 1952 ਦੇ ਇਨਫਲੇਮੇਬਲ ਸਬਸਟੈਂਸ ਐਕਟ, 1934 ਦੇ ਪੈਟਰੋਲੀਅਮ ਐਕਟ ਅਤੇ 1919 ਦੇ ਪੁਆਇਜ਼ਨ ਐਕਟ ਵਰਗੇ ਅੰਗਰੇਜ਼ਾਂ ਦੇ ਸਮੇਂ ਦੇ ਪੁਰਾਣੇ ਕਾਨੂੰਨਾਂ ਦਾ ਹਵਾਲਾ ਦੇ ਕੇ ਪੱਲਾ ਝਾੜ ਲਿਆ ਗਿਆ। ਸੰਗਰੂਰ ਅਤੇ ਮਜੀਠਾ ਵਿੱਚ ਮਿਥਾਨੌਲ ਦੇ ਸੇਵਨ ਨਾਲ ਹੋਈਆਂ ਮੌਤਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਮਲਿਆਂ ਵਿੱਚ ਫਰੀਦਾਬਾਦ (ਹਰਿਆਣਾ) ਤੋਂ ਆ ਰਹੇ ਕੈਮੀਕਲ ਦਾ ਖੁਲਾਸਾ ਹੋਇਆ, ਅਤੇ ਪੰਜਾਬ ਸਰਕਾਰ ਨੇ ਉਨ੍ਹਾਂ ਫਰਮਾਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕਰਦਿਆਂ ਜੇਲ੍ਹ ਭੇਜਿਆ।ਪੰਜਾਬ ਦੌਰੇ 'ਤੇ ਆ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਵਾਲ ਪੁੱਛਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ 2017 ਤੋਂ 2022 ਦੇ ਵਿਚਕਾਰ ਪੰਜਾਬ ਦੇ ਅੰਦਰ ਬੀਐਸਐਫ ਦਾ ਦਾਇਰਾ 55 ਕਿਲੋਮੀਟਰ ਤੱਕ ਵਧਾਇਆ ਗਿਆ ਸੀ, ਤਾਂ ਜੋ ਅੰਤਰਰਾਸ਼ਟਰੀ ਸਰਹੱਦ ਤੋਂ ਆ ਰਹੀ ਨਸ਼ਾ ਤਸਕਰੀ ਨੂੰ ਰੋਕਿਆ ਜਾ ਸਕੇ। ਪਰ ਗ੍ਰਹਿ ਮੰਤਰੀ ਅਮਿਤ ਸ਼ਾਹ ਪੂਰੀ ਤਰ੍ਹਾਂ ਫੇਲ੍ਹ ਰਹੇ ਹਨ। ਪੰਜਾਬ ਪੁਲਿਸ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਸਾਲ ਹਜ਼ਾਰਾਂ ਕਰੋੜ ਰੁਪਏ ਦੀ ਮੰਗ ਕੀਤੀ ਗਈ, ਪਰ ਕੇਂਦਰ ਨੇ ਕੋਈ ਆਰਥਿਕ ਮਦਦ ਨਹੀਂ ਦਿੱਤੀ। ਇਸ ਦੇ ਉਲਟ, ਪੰਜਾਬ ਦੇਸ਼ ਦਾ ਇਕੱਲਾ ਰਾਜ ਬਣਿਆ ਜਿਸਨੇ ਆਪਣੇ ਬਲਬੂਤੇ 'ਤੇ ਐਂਟੀ-ਡਰੋਨ ਸਿਸਟਮ ਲਾਗੂ ਕੀਤਾ, ਜਿਸ ਨਾਲ ਪਾਕਿਸਤਾਨ ਵੱਲੋਂ ਆਉਣ ਵਾਲੇ ਡਰੋਨਾਂ ਰਾਹੀਂ ਨਸ਼ੇ ਦੇ ਮੌਡਿਊਲ ਨੂੰ ਤੋੜਿਆ ਜਾ ਰਿਹਾ ਹੈ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਕਾਲੇ ਖੇਤੀ ਕਾਨੂੰਨਾਂ ਰਾਹੀਂ ਕਿਸਾਨਾਂ ਦੀ ਸ਼ਹਾਦਤ ਤਾਂ ਕਰਵਾ ਸਕਦੀ ਹੈ, ਪਰ ਨੌਜਵਾਨਾਂ ਦੀ ਜਾਨ ਬਚਾਉਣ ਵਾਲੇ ਮੈਡੀਕਲ ਨਸ਼ੇ ਦੇ ਕਾਨੂੰਨਾਂ ਵਿੱਚ ਸੋਧ ਲਈ ਉਨ੍ਹਾਂ ਕੋਲ ਕੋਈ ਸਮਾਂ ਨਹੀਂ ਹੈ। ਅੱਜ ਭਾਜਪਾ ਪੰਜਾਬ ਨੂੰ ਆਪਣੀਆਂ ਰਾਜਨੀਤਿਕ ਰੋਟੀਆਂ ਸੇਕਣ ਦਾ ਅਖਾੜਾ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਖਿਲਾਫ ਪੂਰੀ ਤਰ੍ਹਾਂ ਸਖ਼ਤ ਹੈ। ਨਸ਼ਿਆਂ ਦੇ ਖਿਲਾਫ ਲੜਨ ਵਾਲੇ ਸਾਡੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਦੋਸ਼ੀਆਂ 'ਤੇ ਪੁਲਿਸ ਕਾਰਵਾਈ ਤੋਂ ਬਾਅਦ ਹੁਣ ਇਸ ਕੇਸ ਨੂੰ ਪੂਰੀ ਪਾਰਦਰਸ਼ਤਾ ਲਈ ਸੀਬੀਆਈ ਨੂੰ ਤਬਦੀਲ ਕਰਨ ਦਾ ਇਤਿਹਾਸਕ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਆਪਣੀ ਜੰਗ ਕਿਸੇ ਵੀ ਕੀਮਤ 'ਤੇ ਰੁਕਣ ਨਹੀਂ ਦੇਵੇਗੀ।------

Punjab-Wrote-3-Letters-Seeking-Strict-Law-On-Prohibited-Drugs-But-Bjp-s-Centre-Govt-Showed-No-Seriousness-Harpal-Singh-Cheema


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑