ਸਾਡੀ ਸਾਫ਼ ਨੀਅਤ ਕਰਕੇ ਹਰ ਪਿੰਡ ਵਿੱਚ ਸੜਕਾਂ, ਸਕੂਲ, ਸੀਵਰੇਜ ਸਿਸਟਮ ਅਤੇ ਹੋਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ-ਮੁੱਖ " />
November 2, 2026 15:02:32

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Oct31,2026 | Meenu Galhotra | Chandigarh

ਸਾਡੀ ਸਾਫ਼ ਨੀਅਤ ਕਰਕੇ ਹਰ ਪਿੰਡ ਵਿੱਚ ਸੜਕਾਂ, ਸਕੂਲ, ਸੀਵਰੇਜ ਸਿਸਟਮ ਅਤੇ ਹੋਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ 70,000 ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਪੰਜਾਬ ਵਿੱਚ ਨਿਵੇਸ਼ ਲਿਆ ਕੇ ਰੋਜ਼ਗਾਰ ਦੇ 6 ਲੱਖ ਤੋਂ ਵੱਧ ਮੌਕੇ ਪੈਦਾ ਕੀਤੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇੱਕ ਪਾਸੇ ਪਿੰਡਾਂ ਵਿੱਚ ਖੇਡ ਮੈਦਾਨ ਬਣ ਰਹੇ ਹਨ, ਦੂਜੇ ਪਾਸੇ ਪੰਜਾਬ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਰਿਹਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ, ਕਾਂਗਰਸ ਅਤੇ ਅਕਾਲੀ ਦਲ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ, ਉਨ੍ਹਾਂ ਨੇ ਪੰਜਾਬ ਨੂੰ ਸਿਰਫ਼ ਲੁੱਟਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀ ਦਲ, ਭਾਜਪਾ ਨਾਲ ਗਠਜੋੜ ਕਰਨ ਲਈ ਉਤਾਵਲਾ, ਜੋ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਮੌਤਾਂ ਲਈ ਜ਼ਿੰਮੇਵਾਰ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੇਕਰ ਅਕਾਲੀ ਦਲ ਅਤੇ ਭਾਜਪਾ ਹੱਥ ਮਿਲਾਉਂਦੇ ਹਨ ਤਾਂ ਪੰਜਾਬ ਦੇ ਲੋਕ ਉਨ੍ਹਾਂ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਉਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ ਦੇ ਪਿੰਡ ਮੌੜਾਂ ਵਿਖੇ ਖੇਡ ਮੈਦਾਨ ਦਾ ਉਦਘਾਟਨ ਕਰਨ ਤੋਂ ਬਾਅਦ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਕੀਤਾ ਰਾਬਤਾ



ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਦਲ-ਭਾਜਪਾ ਅਤੇ ਕਾਂਗਰਸ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਲੁੱਟਿਆ ਹੈ ਅਤੇ ਲੋਕਾਂ ਨਾਲ ਧੋਖਾ ਕੀਤਾ ਹੈ, ਜਦਕਿ ‘ਆਪ’ ਸਰਕਾਰ ਸੂਬੇ ਦੇ ਵਿਕਾਸ, ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸਾਫ਼-ਸੁਥਰੇ ਸ਼ਾਸਨ ਦੇ ਰਿਕਾਰਡ ਦੇ ਦਮ 'ਤੇ ਅਗਲੀਆਂ ਚੋਣਾਂ ਵਿੱਚ ਵੀ ਫਤਵਾ ਹਾਸਲ ਕਰੇਗੀ।
ਸੰਗਰੂਰ ਦੇ ਦਿੜ੍ਹਬਾ ਹਲਕੇ ਦੇ ਪਿੰਡ ਮੌੜਾਂ ਵਿਖੇ ਖੇਡ ਮੈਦਾਨ ਦਾ ਉਦਘਾਟਨ ਕਰਨ ਤੋਂ ਬਾਅਦ 'ਲੋਕ ਮਿਲਣੀ' ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਸ਼ੋਸ਼ਣ ਦੀ ਰਾਜਨੀਤੀ ਕਰਨ ਦੀ ਬਜਾਏ ਸੜਕਾਂ, ਸਕੂਲਾਂ, ਸੀਵਰੇਜ ਦੇ ਬੁਨਿਆਦੀ ਢਾਂਚੇ, ਖੇਡ ਸਹੂਲਤਾਂ ਅਤੇ ਰੋਜ਼ਗਾਰ ਦੇ ਮੌਕਿਆਂ ਰਾਹੀਂ ਪੰਜਾਬ ਦੀ ਕਾਇਆਕਲਪ ਕਰ ਰਹੀ ਹੈ।
ਪਿੰਡ ਵਿੱਚ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਅਕਾਲੀ ਦਲ ਵੱਲੋਂ ਭਾਜਪਾ ਨਾਲ ਗਠਜੋੜ ਕਰਨ ਦੀ ਕਾਹਲ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਚੇਤਾਵਨੀ ਦਿੱਤੀ ਕਿ ਅਜਿਹੇ ਕਿਸੇ ਵੀ ਸਿਆਸੀ ਗਠਜੋੜ ਨੂੰ ਪੰਜਾਬ ਦੇ ਲੋਕ ਸਬਕ ਸਿਖਾਉਣਗੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਹੀ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਪੰਜਾਬ ਦੀ ਸ਼ਾਨ 'ਰੰਗਲਾ ਪੰਜਾਬ' ਵਜੋਂ ਬਹਾਲ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
ਐਕਸ 'ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਮੈਂ ਦਿੜ੍ਹਬਾ ਹਲਕੇ ਦੇ ਪਿੰਡ ਮੌੜਾਂ ਵਿਖੇ ‘ਲੋਕ ਮਿਲਣੀ’ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਮੈਂ ਪਿੰਡ ਦੇ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ। ਤੁਹਾਡਾ ਪਿਆਰ ਅਤੇ ਵਿਸ਼ਵਾਸ ਸਾਡੀ ਸਭ ਤੋਂ ਵੱਡੀ ਤਾਕਤ ਹੈ। ਲੁੱਟ-ਖਸੁੱਟ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਦੇ ਉਲਟ, ਸਾਡਾ ਮਕਸਦ ਸਾਫ਼-ਸੁਥਰਾ ਸ਼ਾਸਨ ਅਤੇ ਪੰਜਾਬ ਦੀ ਤਰੱਕੀ ਯਕੀਨੀ ਬਣਾਉਣਾ ਹੈ। ਅਸੀਂ ਸਿੱਖਿਆ ਅਤੇ ਰੋਜ਼ਗਾਰ ਵਿੱਚ ਇਨਕਲਾਬੀ ਬਦਲਾਅ ਲਿਆ ਰਹੇ ਹਾਂ ਤਾਂ ਜੋ ਆਮ ਪਰਿਵਾਰਾਂ ਦੇ ਧੀ-ਪੁੱਤ ਵੀ ਉੱਚ ਪੱਧਰੀ ਸਿੱਖਿਆ ਪ੍ਰਾਪਤ ਕਰਕੇ ਵੱਡੇ ਅਫ਼ਸਰ ਬਣ ਸਕਣ। ਅਸੀਂ ਪੰਜਾਬ ਦੀ ਸ਼ਾਨ ਬਹਾਲ ਕਰਨ ਅਤੇ ਇਸ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦੇ ਆਪਣੇ ਵਾਅਦੇ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”
ਨਵੇਂ ਬਣੇ ਖੇਡ ਮੈਦਾਨ ਦਾ ਉਦਘਾਟਨ ਕਰਨ ਤੋਂ ਬਾਅਦ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹੁਣ ਹਰ ਪਿੰਡ ਵਿੱਚ ਸੜਕਾਂ, ਸਕੂਲਾਂ ਤੋਂ ਲੈ ਕੇ ਸੀਵਰੇਜ ਸਹੂਲਤਾਂ ਅਤੇ ਖੇਡ ਬੁਨਿਆਦੀ ਢਾਂਚੇ ਤੱਕ ਵਿਕਾਸ ਸਾਫ ਦਿਖਾਈ ਦੇ ਰਿਹਾ ਹੈ। ਉਨ੍ਹਾਂ ਨੇ ਪਿੰਡ ਵਿੱਚ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦਾ ਚੈੱਕ ਵੀ ਸੌਂਪਦਿਆਂ ਦੁਹਰਾਇਆ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ।”
ਮੁੱਖ ਮੰਤਰੀ ਨੇ ਜ਼ਿਕਰ ਕੀਤਾ, “ਲੁੱਟ-ਖਸੁੱਟ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਦੇ ਉਲਟ ਸਾਡੀ ਸਰਕਾਰ ਦਾ ਉਦੇਸ਼ ਸਾਫ਼-ਸੁਥਰਾ ਸ਼ਾਸਨ ਅਤੇ ਪੰਜਾਬ ਦੀ ਤਰੱਕੀ ਹੈ। ਸਾਡੀ ਇਮਾਨਦਾਰ ਨੀਅਤ ਪੂਰੇ ਸੂਬੇ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਝਲਕਦੀ ਹੈ। ਸੜਕਾਂ ਬਣਾਈਆਂ ਜਾ ਰਹੀਆਂ ਹਨ, ਸਕੂਲਾਂ ਦੀ ਕਾਇਆਕਲਪ ਕੀਤੀ ਜਾ ਰਹੀ ਹੈ, ਸੀਵਰੇਜ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਤੱਕ ਬੁਨਿਆਦੀ ਢਾਂਚਾ ਪਹੁੰਚਾਇਆ ਜਾ ਰਿਹਾ ਹੈ। ਅਸੀਂ ਸਿਰਫ਼ ਐਲਾਨ ਨਹੀਂ ਕਰ ਰਹੇ, ਸਗੋਂ ਆਪਣੇ ਵਾਅਦੇ ਪੂਰੇ ਕਰ ਰਹੇ ਹਾਂ। ਲੋਕਾਂ ਦਾ ਪੈਸਾ ਲੋਕਾਂ ਦਾ ਹੈ ਅਤੇ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ, ਉਨ੍ਹਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਵਰਤਿਆ ਜਾ ਰਿਹਾ ਹੈ।”
ਰੋਜ਼ਗਾਰ ਦੇ ਖੇਤਰ ਵਿੱਚ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਯੋਗ ਨੌਜਵਾਨਾਂ ਨੂੰ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਪੰਜਾਬ ਵਿੱਚ ਨਿਵੇਸ਼ ਲਿਆ ਕੇ ਰੋਜ਼ਗਾਰ ਦੇ ਛੇ ਲੱਖ ਤੋਂ ਵੱਧ ਵਾਧੂ ਮੌਕੇ ਪੈਦਾ ਕੀਤੇ ਹਨ। ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਆਮ ਪਰਿਵਾਰਾਂ ਦੇ ਧੀ-ਪੁੱਤ ਮਿਆਰੀ ਸਿੱਖਿਆ ਪ੍ਰਾਪਤ ਕਰਨ, ਚੰਗੀਆਂ ਨੌਕਰੀਆਂ ਹਾਸਲ ਕਰਨ ਅਤੇ ਵੱਡੇ ਅਫ਼ਸਰ ਬਣਨ। ਨੌਜਵਾਨਾਂ ਨੂੰ ਰੋਜ਼ੀ-ਰੋਟੀ ਦੀ ਭਾਲ ਵਿੱਚ ਆਪਣੀ ਮਾਤ-ਭੂਮੀ ਛੱਡਣ ਲਈ ਮਜਬੂਰ ਨਹੀਂ ਹੋਣਾ ਚਾਹੀਦਾ। ਅਸੀਂ ਅਜਿਹਾ ਮਾਹੌਲ ਸਿਰਜ ਰਹੇ ਹਾਂ ਜਿੱਥੇ ਉਹ ਪੰਜਾਬ ਵਿੱਚ ਹੀ ਆਪਣਾ ਸੁਨਹਿਰੀ ਭਵਿੱਖ ਸਿਰਜ ਸਕਣ।”
ਖੇਡ ਬੁਨਿਆਦੀ ਢਾਂਚੇ ਦੇ ਵਿਸਥਾਰ ਬਾਰੇ ਬੋਲਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਵੀਂ ਖੇਡ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ, ਜਿੱਥੇ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਦੇ ਨਾਲ-ਨਾਲ ਪਿੰਡਾਂ ਵਿੱਚ ਆਧੁਨਿਕ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, “ਇੱਕ ਪਾਸੇ ਅਸੀਂ ਆਪਣੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਮੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੂਰੇ ਪੰਜਾਬ ਵਿੱਚ 3,100 ਖੇਡ ਮੈਦਾਨਾਂ ਦਾ ਨਿਰਮਾਣ ਕਰ ਰਹੇ ਹਾਂ, ਦੂਜੇ ਪਾਸੇ ਪੰਜਾਬ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰ ਰਿਹਾ ਹੈ। ਇਹ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਅਤੇ ਸਾਡੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਦੇ ਮੌਕੇ ਪ੍ਰਦਾਨ ਕਰਨ ਦੇ ਸਾਡੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨ ਖੇਡਾਂ ਵਿੱਚ ਮੱਲਾਂ ਮਾਰਨ ਅਤੇ ਸੂਬੇ ਦਾ ਨਾਂ ਰੋਸ਼ਨ ਕਰਨ।”
ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਵਾਇਤੀ ਪਾਰਟੀਆਂ ਦਹਾਕਿਆਂ ਤੱਕ ਪੰਜਾਬ 'ਤੇ ਰਾਜ ਕਰਦੀਆਂ ਰਹੀਆਂ ਹਨ ਪਰ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਨਾਕਾਮ ਰਹੀਆਂ। ਉਨ੍ਹਾਂ ਕਿਹਾ, “ਭਾਜਪਾ, ਕਾਂਗਰਸ ਅਤੇ ਅਕਾਲੀ ਦਲ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਨ੍ਹਾਂ ਨੇ ਪੰਜਾਬ ਨੂੰ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਵਰਤਿਆ ਹੈ। ਉਨ੍ਹਾਂ ਕੋਲ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਦਹਾਕਿਆਂ ਦਾ ਸਮਾਂ ਸੀ, ਪਰ ਉਨ੍ਹਾਂ ਦੀਆਂ ਸਰਕਾਰਾਂ ਨੂੰ ਸਿਰਫ਼ ਸੱਤਾ ਅਤੇ ਨਿੱਜੀ ਹਿੱਤਾਂ ਦੀ ਚਿੰਤਾ ਸੀ। ਪੰਜਾਬ ਦੇ ਲੋਕ ਉਨ੍ਹਾਂ ਦੇ ਕਾਰਨਾਮਿਆਂ ਨੂੰ ਭੁੱਲੇ ਨਹੀਂ ਹਨ ਅਤੇ ਉਹ ਉਨ੍ਹਾਂ ਤੋਂ ਹਿਸਾਬ ਲੈਣਗੇ।”
ਅਕਾਲੀ ਦਲ ਵੱਲੋਂ ਭਾਜਪਾ ਨਾਲ ਗਠਜੋੜ ਕਰਨ ਦੇ ਯਤਨਾਂ 'ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ, "ਅਕਾਲੀ ਦਲ, ਭਾਜਪਾ ਨਾਲ ਹੱਥ ਮਿਲਾਉਣ ਲਈ ਉਤਾਵਲਾ ਹੈ, ਇਹ ਉਹੀ ਪਾਰਟੀ ਹੈ ਜੋ ਕੇਂਦਰ ਵਿੱਚ ਸੱਤਾ ਵਿੱਚ ਸੀ ਜਦੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਧਰਨਾ ਦੇ ਰਹੇ ਸਨ। ਇਸ ਇਤਿਹਾਸਕ ਅੰਦੋਲਨ ਦੌਰਾਨ 750 ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆਈਆਂ। ਇਹ ਬਹੁਤ ਅਫ਼ਸੋਸਜਨਕ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਨ ਵਾਲੀ ਪਾਰਟੀ ਹੁਣ ਭਾਜਪਾ ਨਾਲ ਗਠਜੋੜ ਕਰਨ ਲਈ ਬੇਤਾਬ ਹੈ। ਜੇਕਰ ਅਕਾਲੀ ਦਲ ਅਤੇ ਭਾਜਪਾ ਇਕੱਠੇ ਹੁੰਦੇ ਹਨ ਤਾਂ ਪੰਜਾਬ ਦੇ ਲੋਕ ਚੋਣਾਂ ਵਿੱਚ ਉਨ੍ਹਾਂ ਨੂੰ ਰੱਦ ਕਰ ਦੇਣਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਜਾਣ।”
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸ਼ਾਸਨ ਦਾ ਲਾਭ ਖਾਸ ਕਰਕੇ ਮੁਫ਼ਤ ਬਿਜਲੀ, ਬਿਹਤਰ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾਵਾਂ ਰਾਹੀਂ ਹਰ ਘਰ ਤੱਕ ਪਹੁੰਚੇ। ਉਨ੍ਹਾਂ ਕਿਹਾ, “ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਇੱਥੋਂ ਤੱਕ ਕਿ ਕਿਸਾਨਾਂ ਨੂੰ ਵੀ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਕਿ ਇੱਕ ਬੇਮਿਸਾਲ ਬਦਲਾਅ ਹੈ। ਸਾਡੀ ਸਰਕਾਰ ਨੇ ਟੋਲ ਪਲਾਜ਼ੇ ਵੀ ਬੰਦ ਕਰ ਦਿੱਤੇ ਹਨ, ਜਿਸ ਨਾਲ ਰਾਹਗੀਰਾਂ ਦੇ ਰੋਜ਼ਾਨਾ ਲਗਭਗ 70 ਲੱਖ ਰੁਪਏ ਬਚ ਰਹੇ ਹਨ। ਅਸੀਂ ਸੜਕਾਂ ਸੁਧਾਰ ਰਹੇ ਹਾਂ, ਸਰਕਾਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੇ ਹਾਂ ਅਤੇ ਮਿਆਰੀ ਸਿੱਖਿਆ ਤੇ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਾਂ। ਲੋਕਾਂ ਤੋਂ ਇਕੱਠਾ ਕੀਤਾ ਪੈਸਾ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਰਾਹੀਂ ਉਨ੍ਹਾਂ ਨੂੰ ਵਾਪਸ ਕੀਤਾ ਜਾ ਰਿਹਾ ਹੈ।”
ਪਿੰਡਾਂ ਦਾ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜ਼ਰੂਰੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਸ਼ੁਰੂ ਕਰਨ ਲਈ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, “ਸਾਡੀ ਸਰਕਾਰ ਪਿੰਡਾਂ ਵਿੱਚ ਜੀਵਨ ਪੱਧਰ ਨੂੰ ਸੁਧਾਰਨ ਲਈ ਰਾਤ-ਦਿਨ ਕੰਮ ਕਰ ਰਹੀ ਹੈ। ਵਿਕਾਸ ਸਿਰਫ਼ ਸ਼ਹਿਰਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਹਰ ਪਿੰਡ ਵਧੀਆ ਸੜਕਾਂ, ਸਕੂਲਾਂ, ਸੀਵਰੇਜ ਦੀਆਂ ਸਹੂਲਤਾਂ, ਖੇਡ ਮੈਦਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਹੱਕਦਾਰ ਹੈ। ਮੋੜਾਂ ਪਿੰਡ ਵਿੱਚ ਵਿਕਾਸ ਕਾਰਜਾਂ ਲਈ ਦਿੱਤੀ ਜਾ ਰਹੀ 51 ਲੱਖ ਰੁਪਏ ਦੀ ਗ੍ਰਾਂਟ ਦਿਹਾਤੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੂਰੇ ਪੰਜਾਬ ਵਿੱਚ ਸੰਤੁਲਿਤ ਵਿਕਾਸ ਯਕੀਨੀ ਬਣਾਉਣ ਦੀ ਸਾਡੀ ਵਚਨਬੱਧਤਾ ਦਾ ਹਿੱਸਾ ਹੈ।”
ਮੁੱਖ ਮੰਤਰੀ ਸਿਹਤ ਯੋਜਨਾ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰੇਕ ਪਰਿਵਾਰ ਨੂੰ ਸਿਹਤ ਯੋਜਨਾ ਪ੍ਰਦਾਨ ਕਰਨ ਵੱਲ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਕਰਵਾਉਣ ਦਾ ਹੱਕ ਹੈ। ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਿੱਤੀ ਤੰਗੀ ਕਰਕੇ ਕਿਸੇ ਵੀ ਪਰਿਵਾਰ ਨੂੰ ਆਪਣਾ ਇਲਾਜ ਅੱਧ ਵਿਚਾਲੇ ਨਾ ਛੱਡਣਾ ਪਵੇ। ਇਹ ਸਕੀਮ ਪਰਿਵਾਰਾਂ 'ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਏਗੀ ਅਤੇ ਮਿਆਰੀ ਸਿਹਤ ਸੰਭਾਲ ਤੱਕ ਪਹੁੰਚ ਯਕੀਨੀ ਬਣਾਏਗੀ।”
ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਸਕੀਮ ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ, “ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰੇਕ ਔਰਤ ਲਾਭਪਾਤਰੀ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲ ਰਹੀ ਹੈ। ਇਹ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ, ਅਤੇ ਪਹਿਲਾਂ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਲਈ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਇਸ ਪਹਿਲਕਦਮੀ ਤੋਂ ਲਾਭ ਮਿਲਣ ਦੀ ਉਮੀਦ ਹੈ, ਜਿਸ ਲਈ ਸੂਬਾ ਸਰਕਾਰ ਨੇ 9,300 ਕਰੋੜ ਰੁਪਏ ਰਾਖਵੇਂ ਰੱਖੇ ਹਨ।”
ਸਿੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਆਰੀ ਸਿੱਖਿਆ ਗਰੀਬੀ ਨੂੰ ਖ਼ਤਮ ਕਰਨ ਅਤੇ ਆਮ ਪਰਿਵਾਰਾਂ ਨੂੰ ਮਜ਼ਬੂਤ ਬਣਾਉਣ ਦਾ ਸਭ ਤੋਂ ਅਸਰਦਾਰ ਜ਼ਰੀਆ ਹੈ। ਉਨ੍ਹਾਂ ਕਿਹਾ, “ਕੋਈ ਵੀ ਮੁਫ਼ਤ ਦੀ ਸਹੂਲਤ ਜਾਂ ਰਿਆਇਤੀ ਕਾਰਡ ਗਰੀਬੀ ਅਤੇ ਸਮਾਜਿਕ ਨਾ-ਬਰਾਬਰੀ ਨੂੰ ਖ਼ਤਮ ਨਹੀਂ ਕਰ ਸਕਦਾ। ਸਿੱਖਿਆ ਹੀ ਉਹ ਅਸਲੀ ਕੁੰਜੀ ਹੈ ਜੋ ਜ਼ਿੰਦਗੀਆਂ ਬਦਲ ਸਕਦੀ ਹੈ, ਜੀਵਨ ਪੱਧਰ ਉੱਚਾ ਚੁੱਕ ਸਕਦੀ ਹੈ ਅਤੇ ਆਮ ਆਦਮੀ ਨੂੰ ਸਮਰੱਥ ਬਣਾ ਸਕਦੀ ਹੈ। ਇਸੇ ਲਈ ਸਾਡੀ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਸੁਧਾਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਅਧਿਆਪਕ ਸਿਖਲਾਈ ਪ੍ਰੋਗਰਾਮਾਂ, ਸਕੂਲ ਆਫ਼ ਐਮੀਨੈਂਸ ਅਤੇ ਹੋਰ ਸੁਧਾਰਾਂ ਰਾਹੀਂ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਬਿਹਤਰੀਨ ਅਦਾਰਿਆਂ ਦੇ ਬਰਾਬਰ ਮੌਕੇ ਮਿਲਣ।”
ਨੀਟ ਦੇ ਨਤੀਜਿਆਂ ਵਿੱਚ ਆਏ ਸੁਧਾਰ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਸਿੱਖਿਆ ਸੁਧਾਰਾਂ ਦੇ ਪ੍ਰਭਾਵ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ, “ਸਾਲ 2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ। 2026 ਵਿੱਚ ਇਹ ਗਿਣਤੀ ਗਿਆਰਾਂ ਗੁਣਾ ਤੋਂ ਵੀ ਵੱਧ ਕੇ 882 ਹੋ ਗਈ ਹੈ। ਇਹ ਉਹ ਫ਼ਰਕ ਹੈ ਜੋ ਸਿੱਖਿਆ ਵਿੱਚ ਕੀਤੇ ਨਿਵੇਸ਼ ਅਤੇ ਸੱਚੇ ਯਤਨਾਂ ਨਾਲ ਆਉਂਦਾ ਹੈ। ਸਾਡੇ ਬੱਚੇ ਸਾਬਤ ਕਰ ਰਹੇ ਹਨ ਕਿ ਪ੍ਰਤਿਭਾ ਸਿਰਫ਼ ਅਮੀਰ ਪਰਿਵਾਰਾਂ ਤੱਕ ਸੀਮਤ ਨਹੀਂ ਹੈ ਅਤੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਵੱਡੀਆਂ ਮੁਕਾਬਲੇਬਾਜ਼ੀ ਪ੍ਰੀਖਿਆਵਾਂ ਵਿੱਚ ਸਫ਼ਲ ਹੋਣ ਲਈ ਤਿਆਰ ਕਰ ਸਕਦੇ ਹਨ।”
ਨਹਿਰੀ ਸਿੰਚਾਈ ਦੇ ਵਿਸਥਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਪਾਣੀ ਉਨ੍ਹਾਂ ਪਿੰਡਾਂ ਦੇ ਖੇਤਾਂ ਤੱਕ ਪਹੁੰਚੇ, ਜਿੱਥੇ ਪਹਿਲਾਂ ਕਦੇ ਨਹਿਰੀ ਸਿੰਚਾਈ ਦੀ ਸਹੂਲਤ ਨਹੀਂ ਮਿਲੀ ਸੀ। ਉਨ੍ਹਾਂ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1,587 ਪਿੰਡਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚਿਆ ਹੈ, ਜਿਨ੍ਹਾਂ ਨੂੰ ਪਹਿਲਾਂ ਕਦੇ ਇਹ ਸਹੂਲਤ ਨਹੀਂ ਮਿਲੀ ਸੀ। ਸਾਡੀ ਸਰਕਾਰ ਨੇ ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਹਰ ਖੇਤ ਤੱਕ ਪਾਣੀ ਪਹੁੰਚਾਉਣ ਲਈ 7,200 ਕਰੋੜ ਰੁਪਏ ਖਰਚ ਕੀਤੇ ਹਨ। ਸਾਡੇ ਸੱਤਾ ਸੰਭਾਲਣ ਤੋਂ ਬਾਅਦ ਨਹਿਰੀ ਸਿੰਚਾਈ ਅਧੀਨ ਰਕਬਾ 26 ਫੀਸਦੀ ਤੋਂ ਵਧ ਕੇ 80 ਫੀਸਦੀ ਤੋਂ ਵੱਧ ਹੋ ਗਿਆ ਹੈ। ਸਾਲ 2022 ਵਿੱਚ ਸਿਰਫ਼ 20.89 ਲੱਖ ਏਕੜ ਨੂੰ ਨਹਿਰੀ ਪਾਣੀ ਮਿਲਦਾ ਸੀ, ਜਦੋਂ ਕਿ ਅੱਜ ਇਹ ਦਾਇਰਾ ਵਧ ਕੇ 60.30 ਲੱਖ ਏਕੜ ਹੋ ਗਿਆ ਹੈ।”
ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਭਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਲੋਕਾਂ ਨੂੰ ਸਹੂਲਤ ਦੇਣ ਲਈ ਲਗਭਗ 45,000 ਕਿਲੋਮੀਟਰ ਸੜਕਾਂ ਦੀ ਮੁਰੰਮਤ ਅਤੇ ਸੁਧਾਰ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਤੋਂ ਤਾਕਤ ਲੈਂਦੇ ਹਨ ਅਤੇ ਉਨ੍ਹਾਂ ਦੇ ਹੱਕਾਂ, ਅਣਖ ਅਤੇ ਭਵਿੱਖ ਦੀ ਰਾਖੀ ਲਈ ਸਮਰਪਿਤ ਹਨ। ਉਨ੍ਹਾਂ ਕਿਹਾ, “ਮੈਂ ਲੋਕਾਂ ਦਾ ਭਰੋਸਾ ਇਸ ਲਈ ਮੰਗ ਰਿਹਾ ਹਾਂ ਕਿਉਂਕਿ ਮੈਂ ਉਨ੍ਹਾਂ ਦੀ ਸੇਵਾ ਕਰਨਾ ਚਾਹੁੰਦਾ ਹਾਂ। ਮੇਰੀ ਤਾਕਤ ਪੰਜਾਬ ਦੇ ਲੋਕਾਂ ਤੋਂ ਮਿਲਦੀ ਹੈ, ਕਿਸੇ ਸੱਤਾ ਦੇ ਅਹੁਦੇ ਤੋਂ ਨਹੀਂ। ਜਦੋਂ ਤੱਕ ਮੈਨੂੰ ਉਨ੍ਹਾਂ ਦਾ ਸਮਰਥਨ ਹਾਸਲ ਹੈ, ਮੈਂ ਉਨ੍ਹਾਂ ਦੇ ਹੱਕਾਂ, ਅਣਖ ਅਤੇ ਅਗਲੀ ਪੀੜ੍ਹੀ ਦੇ ਭਵਿੱਖ ਲਈ ਕੰਮ ਕਰਦਾ ਰਹਾਂਗਾ। ਅਸੀਂ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦੇ ਆਪਣੇ ਵਾਅਦੇ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਹਰ ਘਰ ਦੀ ਭਲਾਈ ਅਤੇ ਹਰ ਪਿੰਡ ਦੀ ਤਰੱਕੀ ਸਾਡੇ ਫੈਸਲਿਆਂ ਦੇ ਕੇਂਦਰ ਵਿੱਚ ਰਹੇਗੀ।”

People-Will-Give-Aap-Another-Opportunity-To-Continue-Punjab-s-Development-Cm-Bhagwant-Singh-Mann


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑