ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਭਜਨ ਸਿੰਘ ਈ. ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਵੀ ਕੀਤਾ। ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ੳਨ੍ਹਾਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸੂਬੇ ਵਿੱਚ ਲਿੰਕ ਸੜਕਾਂ ਦੇ ਵੱਖ-ਵੱਖ ਮੱਦਾਂ ਜਿਵੇਂ ਕਿ ਐਸ.ਏ.ਐਸ.ਸੀ.ਆਈ., ਪੀ.ਐਮ.ਜੀ.ਐਸ.ਵਾਈ ਅਤੇ ਨਾਬਾਰਡ ਆਦਿ ਦੇ ਪ੍ਰਾਜੈਕਟਾਂ ਨੂੰ ਮਿਥੇ ਟੀਚਿਆਂ ਮੁਤਾਬਿਕ ਸਮੇਂ ਸਿਰ ਮੁਕੰਮਲ ਕੀਤਾ ਜਾਵੇ । ਸਰਦ ਰੁੱਤ ਦੀ ਆਮਦ ਦੇ ਮੱਦੇਨਜ਼ਰ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਕੰਮਾਂ ਵਿੱਚ ਤੇਜੀ ਲਿਆਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਸਰਦੀ ਦੇ ਮੌਸਮ ਵਿੱਚ ਹੋਣ ਵਾਲੀ ਧੁੰਦਾਂ ਵਿੱਚ ਸੜਕ ਸੁਰੱਖਿਆ ਨੂੰ ਹੋਰ ਸੁਧਾਰਨ ਲਈ ਬਾਕੀ ਰਹਿੰਦੀਆਂ ਸੜਕਾਂ ਤੇ ਲੇਨ ਮਾਰਕਿੰਗ ਅਤੇ ਹੋਰ ਉਪਕਰਨ ਲਗਾਉਣੇ ਯਕੀਨੀ ਬਣਾਉਣ ਬਾਰੇ ਨਿਰਦੇਸ਼ ਦਿੱਤੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਕਰਵਾਏ ਜਾ ਰਹੇ ਹਨ। ਮੀਟਿੰਗ ਵਿੱਚ ਸੰਯੁਕਤ ਸਕੱਤਰ ਅਮਰਬੀਰ ਸਿੱਧੂ ਪੀ.ਸੀ.ਐਸ.,.ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਸ੍ਰੀ ਅਰਸ਼ਦੀਪ ਸਿੰਘ, ਨਿਗਰਾਨ ਇੰਜੀਨੀਅਰਜ਼ ਅਤੇ ਕਾਰਜਕਾਰੀ ਇੰਜੀਨੀਅਰਜ਼ ਹਾਜ਼ਰ ਸਨ। ------
Harbhajan-Singh-Eto-Reviewed-Road-Development-Works-In-The-State
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)