ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਪਿੰਡ ਖੁਰਦ ਵਿਖੇ ਐਡਵੋਕੇਟ ਚੌਧਰੀ ਮੁਹੰਮਦ ਨਿਸਾਰ ਵੱਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਸਿੱਖਿਆ, ਸਿਹਤ ਤੇ ਹੋਰ ਜਨਤਕ ਸਹੂਲਤਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ।
ਐਡਵੋਕੇਟ ਚੌਧਰੀ ਮੁਹੰਮਦ ਨਿਸਾਰ ਨੇ ਕਿਹਾ ਕਿ ਸਰਕਾਰੀ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ, ਤਾਂ ਜੋ ਯੋਗ ਲਾਭਪਾਤਰੀ ਉਪਲਬਧ ਸਹੂਲਤਾਂ ਦਾ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਜਨਤਕ ਸੰਪਰਕ ਦੌਰਾਨ ਲੋਕਾਂ ਦੀਆਂ ਰੋਜ਼ਮਰ੍ਹਾ ਦੀਆਂ ਮੁਸ਼ਕਲਾਂ ਅਤੇ ਸਥਾਨਕ ਲੋੜਾਂ ਨੂੰ ਸਮਝਣ ਦਾ ਮੌਕਾ ਵੀ ਮਿਲਦਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਘਰਾਂ ਦੀਆਂ ਬਰੂਹਾਂ ਤੱਕ ਪਹੁੰਚ ਕੇ ਉਨ੍ਹਾਂ ਦੀ ਗੱਲ ਸੁਣਨਾ ਅਤੇ ਸੁਝਾਅ ਪ੍ਰਾਪਤ ਕਰਨਾ ਜਨਤਕ ਸੰਪਰਕ ਦਾ ਅਹਿਮ ਹਿੱਸਾ ਹੈ। ਇਸੇ ਉਦੇਸ਼ ਨਾਲ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਜਿਹੇ ਸਿੱਧੇ ਸੰਵਾਦ ਰਾਹੀਂ ਲੋਕਾਂ ਤੱਕ ਸਰਕਾਰੀ ਉਪਰਾਲਿਆਂ ਦੀ ਜਾਣਕਾਰੀ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਉਮੀਦਾਂ ਅਤੇ ਜ਼ਮੀਨੀ ਹਕੀਕਤਾਂ ਨੂੰ ਸਮਝਣ ਵਿੱਚ ਵੀ ਮਦਦ ਮਿਲਦੀ ਹੈ।
ਇਸ ਮੌਕੇ ਕੁਲਵਿੰਦਰ ਸਿੰਘ, ਨਰਜਿੰਦਰ ਸਿੰਘ, ਜਸਵਿੰਦਰ ਸਿੰਘ, ਮੁਹੰਮਦ ਅਸਲਮ, ਹਰਪ੍ਰੀਤ ਸਿੰਘ, ਜੀਵੰਦਰ ਸਿੰਘ, ਤਸਕੀਮ ਫਾਰੂਕੀ, ਐਡਵੋਕੇਟ ਹਾਰੂਨ ਰਸ਼ੀਦ, ਅਖਲਾਕ ਅਹਿਮਦ, ਨਦੀਮ ਸਮੇਤ ਪਿੰਡ ਵਾਸੀ ਹਾਜ਼ਰ ਸਨ।