*ਲੁਧਿਆਣਾ 3.75 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ ਨਾਲ ਪਹਿਲੇ ਸਥਾਨ ‘ਤੇ, ਪਟਿਆਲਾ 2.40 ਲੱਖ ਕਿੱਟਾਂ ਦੀ ਵੰਡ ਨਾਲ ਦੂਜੇ ਅਤੇ ਬਠਿੰਡਾ 1.94 ਲੱਖ ਦੇ ਅੰਕੜੇ ਨਾਲ ਤੀਜੇ ਸਥਾਨ 'ਤੇ ਰਿਹਾ*
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਰਾਸ਼ਨ ਕਿੱਟ ਵੰਡ ਮੁਹਿੰਮ 'ਮੇਰੀ ਰਸੋਈ' ਵਿੱਚ ਤੇਜ਼ੀ ਲਿਆਂਦੀ ਗਈ ਹੈ, ਜਿਸ ਤਹਿਤ ਦੂਜੀ ਤਿਮਾਹੀ ਦੌਰਾਨ ਹੁਣ ਤੱਕ ਲਗਭਗ 31 ਲੱਖ ਤੋਂ ਵੱਧ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ ਭਾਵ 3 ਮਹੀਨਿਆਂ ਬਾਅਦ ਪੰਜਾਬ ਭਰ ਵਿੱਚ ਕੁੱਲ 40 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਪ੍ਰਦਾਨ ਕਰਨਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਇਸ ਪਹਿਲਕਦਮੀ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਮਿਸ਼ਨ ਮੋਡ 'ਤੇ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਮਿਲੇਗੀ ਜਿਸ ਨੂੰ ਇੱਕ ਪਰਿਵਾਰ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਗਿਆ ਹੈ। ਇਸ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋਗ੍ਰਾਮ ਦਾਲ, ਦੋ ਕਿਲੋਗ੍ਰਾਮ ਖੰਡ, ਇੱਕ ਕਿਲੋਗ੍ਰਾਮ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਹ ਰਾਸ਼ਨ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਇਹ ਰਾਸ਼ਨ ਕਿੱਟਾਂ ਮਾਰਕਫੈੱਡ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਦੋਂ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਸੂਬੇ ਭਰ ਵਿੱਚ ਵੰਡ ਨੈੱਟਵਰਕ ਦੀ ਨਿਗਰਾਨੀ ਕੀਤੀ ਜਾਂਦੀ ਹੈ।
ਹੁਣ ਤੱਕ ਵੰਡੀਆਂ ਗਈਆਂ 31 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਵਿੱਚੋਂ, ਲੁਧਿਆਣਾ 375831 ਕਿੱਟਾਂ ਦੀ ਵੰਡ ਨਾਲ ਮੋਹਰੀ ਰਿਹਾ ਜਦਕਿ ਪਟਿਆਲਾ 240975 ਕਿੱਟਾਂ ਦੀ ਵੰਡ ਨਾਲ ਦੂਜੇ ਸਥਾਨ 'ਤੇ, ਬਠਿੰਡਾ 194584 ਕਿੱਟਾਂ ਦੀ ਵੰਡ ਨਾਲ ਤੀਜੇ ਸਥਾਨ 'ਤੇ, ਅੰਮ੍ਰਿਤਸਰ 189580 ਕਿੱਟਾਂ ਦੀ ਵੰਡ ਨਾਲ ਚੌਥੇ ਸਥਾਨ 'ਤੇ, ਫਾਜ਼ਿਲਕਾ 165338 ਕਿੱਟਾਂ ਦੀ ਵੰਡ ਨਾਲ ਪੰਜਵੇਂ ਸਥਾਨ 'ਤੇ ਹੈ।
ਇਹਨਾਂ ਰਾਸ਼ਨ ਕਿੱਟਾਂ ਦੀ ਵੰਡ ਦਾ ਉਦੇਸ਼ ਮੁੱਖ ਅਨਾਜ ਨੂੰ ਜ਼ਰੂਰੀ ਪ੍ਰੋਟੀਨ, ਖਾਣਾ ਪਕਾਉਣ ਵਾਲੇ ਤੇਲ ਅਤੇ ਮਸਾਲਿਆਂ ਵਿੱਚ ਸ਼ਾਮਿਲ ਕਰਨਾ ਹੈ, ਜਿਸ ਨਾਲ ਯੋਜਨਾ ਦੇ ਅਧੀਨ ਆਉਣ ਵਾਲੇ ਪਰਿਵਾਰਾਂ ਲਈ ਬਿਹਤਰ ਪੌਸ਼ਟਿਕ ਖੁਰਾਕ ਯਕੀਨੀ ਬਣਾਈ ਜਾ ਸਕੇਗੀ।
ਵੰਡ ਵਿੱਚ ਪਾਰਦਰਸ਼ਿਤਾ ਨੂੰ ਯਕੀਨੀ ਬਣਾਉਣ, ਦੋਹਰੀ ਐਂਟਰੀ ਨੂੰ ਰੋਕਣ ਅਤੇ ਸੁਚਾਰੂ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕਰੜੀ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅਤੇ ਸਥਾਨਕ ਅਧਿਕਾਰੀਆਂ ਵੱਲੋਂ ਇਸ ਯੋਜਨਾ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ।
ਇਹ ਯੋਜਨਾ ਹਰ ਯੋਗ ਪਰਿਵਾਰ ਲਈ ਭੋਜਨ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਮੌਜੂਦਾ ਐਨਐਫਐਸਏ ਕਣਕ ਵੰਡ ਵਿੱਚ ਇਨ੍ਹਾਂ ਰਾਸ਼ਨ ਕਿੱਟਾਂ ਨੂੰ ਸ਼ਾਮਿਲ ਕਰਕੇ, ਭੁੱਖਮਰੀ ਅਤੇ ਪੋਸ਼ਣ ਦੋਵਾਂ ਮੁੱਦਿਆਂ ਨੂੰ ਹੱਲ ਕੀਤਾ ਜਾ ਰਿਹਾ ਹੈ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)