November 23, 2026 19:26:23

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਹਰਜੋਤ ਸਿੰਘ ਬੈਂਸ

Nov20,2026 | Meenu Galhotra | Chandigarh

• ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ

•‘ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਾਸਟਰ ਕਾਡਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ; ਸਾਰੀਆਂ ਜਾਇਜ਼ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਦਿੱਤਾ ਭਰੋਸਾ


ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਹੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਭਰਤੀ ਨਾਲ ਜਿੱਥੇ ਅਧਿਆਪਨ ਕਾਰਜਾਂ ਵਿੱਚ ਵਾਧਾ ਹੋਵੇਗਾ ਉੱਥੇ ਹੀ ਵਿਦਿਆਰਥੀਆਂ ਲਈ ਬਿਹਤਰ ਅਕਾਦਮਿਕ ਸਹਾਇਤਾ ਤੇ ਮਿਆਰੀ ਸਿੱਖਿਆ ਯਕੀਨੀ ਬਣੇਗੀ।
ਸਿੱਖਿਆ ਮੰਤਰੀ ਵੱਲੋਂ ਇਹ ਐਲਾਨ ਚੰਡੀਗੜ੍ਹ ਵਿਖੇ ਮਾਸਟਰ ਕਾਡਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ ਗਿਆ, ਜਿਸ ਵਿੱਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੀ ਹਾਜ਼ਰ ਸਨ। ਸਿੱਖਿਆ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਬੜੇ ਗੌਰ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।
ਯੂਨੀਅਨ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕਾਂ ਅਤੇ ਸਿੱਖਿਆ ਪ੍ਰਣਾਲੀ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਜਾਇਜ਼ ਮਸਲਿਆਂ ਨੂੰ ਨਿਯਮਾਂ ਅਤੇ ਪ੍ਰਕਿਰਿਆਵਾਂ ਅਨੁਸਾਰ ਹੱਲ ਕੀਤਾ ਜਾਵੇਗਾ।
ਸੂਬਾ ਸਰਕਾਰ ਦੀ ਰੋਜ਼ਗਾਰ ਉਤਪਤੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੁਣ ਤੱਕ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਸਿਰਜਣ ਅਤੇ ਜਨਤਕ ਸੰਸਥਾਵਾਂ ਨੂੰ ਨਿਰੰਤਰ ਮਜ਼ਬੂਤ ਕਰਨ ਪ੍ਰਤੀ ਸਾਡੀ ਵਚਨਬੱਧਤਾ ਪੂਰੀ ਤਰ੍ਹਾਂ ਦ੍ਰਿੜ ਹੈ।”
ਉਨ੍ਹਾਂ ਕਿਹਾ, “ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਨਾਲ ਸਰਕਾਰੀ ਸਕੂਲਾਂ ਵਿੱਚ ਅਧਿਆਪਨ ਕਾਰਜਾਂ ਨੂੰ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਬਿਹਤਰ ਅਕਾਦਮਿਕ ਸਹਾਇਤਾ ਅਤੇ ਪੜ੍ਹਾਈ ਲਈ ਅਨੁਕੂਲ ਮਾਹੌਲ ਦੇਣ ਵਾਸਤੇ ਲੋੜੀਂਦਾ ਸਟਾਫ਼ ਹੋਣਾ ਬੇਹੱਦ ਜ਼ਰੂਰੀ ਹੈ।”
ਸੂਬੇ ਦੀ ਪ੍ਰਮੁੱਖ ਪਹਿਲਕਦਮੀ 'ਸਿੱਖਿਆ ਕ੍ਰਾਂਤੀ' ਤਹਿਤ ਇਸ ਭਰਤੀ ਮੁਹਿੰਮ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਧੁਨਿਕ ਬੁਨਿਆਦੀ ਢਾਂਚੇ, ਸਮਾਰਟ ਕਲਾਸਰੂਮਾਂ, ਸਿੱਖਣ ਦੇ ਬਿਹਤਰ ਨਤੀਜਿਆਂ ਅਤੇ ਮਿਆਰੀ ਸਿੱਖਿਆ 'ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ ਅਤੇ ਅਧਿਆਪਨ ਨੂੰ ਮਜ਼ਬੂਤ ਕਰਨਾ ਵੀ ਇਸੇ ਬਦਲਾਅ ਦਾ ਇੱਕ ਅਹਿਮ ਹਿੱਸਾ ਹੈ।”
ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਮਾਪਿਆਂ ਦੀ ਪਹਿਲੀ ਪਸੰਦ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਲਗਾਤਾਰ ਸੰਸਥਾਗਤ ਸੁਧਾਰਾਂ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਸਟਰ ਕਾਡਰ ਅਧਿਆਪਕਾਂ ਦੀ ਇਹ ਪ੍ਰਸਤਾਵਿਤ ਭਰਤੀ ਲੋੜੀਂਦਾ ਅਧਿਆਪਨ ਸਟਾਫ਼ ਯਕੀਨੀ ਬਣਾ ਕੇ ਅਤੇ ਪੰਜਾਬ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਕੇ ਇਸ ਸੋਚ ਨੂੰ ਅੱਗੇ ਵਧਾਉਣ ਵਿੱਚ ਵਧੇਰੇ ਅਹਿਮ ਸਿੱਧ ਹੋਵੇਗੀ।

---------

Bhagwant-Mann-Govt-To-Soon-Begin-Recruitment-Of-Master-Cadre-Teachers-To-Strengthen-Govt-Schools-Harjot-Singh-Bains


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑