November 24, 2026 02:47:28

ਪੰਜਾਬ ਚੋਣਾਂ 2027: ਕਾਂਗਰਸ ਦੇ 30 ਉਮੀਦਵਾਰਾਂ ਦੀ ਟਿਕਟ ਲਗਭਗ ਤੈਅ! CEC ਮੀਟਿੰਗ ਤੋਂ ਬਾਅਦ ਜਲਦ ਜਾਰੀ ਹੋ ਸਕਦੀ ਪਹਿਲੀ ਲਿਸਟ

Nov22,2026 | Meenu Galhotra/Anupam | Chandigarh

ਪੰਜਾਬ ਕਾਂਗਰਸ ਦੀ ਪਹਿਲੀ ਸੂਚੀ ਜਲਦ ਹੋਵੇਗੀ ਜਾਰੀ, 40 ਉਮੀਦਵਾਰਾਂ ਦੇ ਨਾਵਾਂ ’ਤੇ ਲੱਗ ਸਕਦੀ ਹੈ ਮੋਹਰ24 ਨਵੰਬਰ ਨੂੰ ਦਿੱਲੀ ’ਚ ਹੋਵੇਗੀ CEC ਦੀ ਅਹਿਮ ਮੀਟਿੰਗ, 30 ਉਮੀਦਵਾਰਾਂ ਦੇ ਨਾਂ ਫਾਈਨਲ ਹੋਣ ਦਾ ਦਾਅਵਾ

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਪੰਜਾਬ ਲਈ ਪਹਿਲੀ ਸੂਚੀ ਵਿੱਚ ਕਰੀਬ 40 ਉਮੀਦਵਾਰਾਂ ਦੇ ਨਾਂ ਜਾਰੀ ਕੀਤੇ ਜਾਣ ਦੀ ਉਮੀਦ ਹੈ। ਇਸ ਸਬੰਧੀ 24 ਨਵੰਬਰ ਨੂੰ ਦਿੱਲੀ ਵਿਖੇ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (CEC) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਕਾਂਗਰਸੀ ਸੂਤਰਾਂ ਮੁਤਾਬਕ ਲਗਭਗ 30 ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ।ਪਹਿਲੀ ਸੂਚੀ ਵਿੱਚ ਜ਼ਿਆਦਾਤਰ ਮੌਜੂਦਾ ਵਿਧਾਇਕਾਂ, ਪਿਛਲੀਆਂ ਚੋਣਾਂ ਹਾਰ ਚੁੱਕੇ ਆਗੂਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਥਾਂ ਮਿਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕੁਝ ਮੌਜੂਦਾ ਸੰਸਦ ਮੈਂਬਰਾਂ ਨੇ ਵੀ ਵਿਧਾਨ ਸਭਾ ਚੋਣ ਲੜਨ ਦੀ ਇੱਛਾ ਜਤਾਈ ਹੈ। ਜੇਕਰ ਹਾਈਕਮਾਨ ਹਰੀ ਝੰਡੀ ਦਿੰਦੀ ਹੈ ਤਾਂ ਤਿੰਨ ਸੰਸਦ ਮੈਂਬਰਾਂ ਦੇ ਨਾਂ ਵੀ ਪਹਿਲੀ ਸੂਚੀ ਵਿੱਚ ਸ਼ਾਮਲ ਹੋ ਸਕਦੇ ਹਨ।ਉੱਧਰ, ਪੰਜਾਬ ਕਾਂਗਰਸ ਵਿੱਚ ਚੱਲ ਰਹੀ ਧੜੇਬੰਦੀ ਨੂੰ ਦੇਖਦਿਆਂ ਰਾਹੁਲ ਗਾਂਧੀ ਦੀ ਟੀਮ ਵੱਲੋਂ ਵੀ ਉਮੀਦਵਾਰਾਂ ਦੀ ਚੋਣ ਲਈ ਗੁਪਤ ਸਰਵੇਖਣ ਕਰਵਾਇਆ ਜਾ ਰਿਹਾ ਹੈ। ਟੀਮ ਵੱਲੋਂ ਹੁਣ ਤੱਕ ਕਰੀਬ 70 ਵਿਧਾਨ ਸਭਾ ਸੀਟਾਂ ’ਤੇ ਜ਼ਮੀਨੀ ਫੀਡਬੈਕ ਅਤੇ ਸਰਵੇਖਣ ਦਾ ਕੰਮ ਪੂਰਾ ਕੀਤਾ ਜਾ ਚੁੱਕਾ ਹੈ। ਪੰਜਾਬ ਕਾਂਗਰਸ ਵੱਲੋਂ ਵੀ ਆਪਣੇ ਪੱਧਰ ’ਤੇ ਸਰਵੇਖਣ ਕਰਵਾਏ ਜਾ ਰਹੇ ਹਨ।ਹੁਣ ਸਭ ਦੀਆਂ ਨਜ਼ਰਾਂ 24 ਨਵੰਬਰ ਦੀ ਮੀਟਿੰਗ ’ਤੇ ਟਿਕੀਆਂ ਹਨ ਕਿ ਕਾਂਗਰਸ ਹਾਈਕਮਾਨ ਕਿਹੜੇ ਚਿਹਰਿਆਂ ’ਤੇ ਦਾਅ ਖੇਡਦੀ ਹੈ।

Punjab-Elections-2027-Tickets-For-30-Congress-Candidates-Almost-Finalized-First-List-Likely-To-Be-Released-Soon-Following-The-Cec-Meeting


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑