November 25, 2026 20:44:11

ਆਗਾਮੀ "ਖੁਸ਼ਹਾਲ ਰੈਲੀ" ਦੇ ਸਬੰਧ ’ਚ 'ਆਪ' ਲੀਡਰਸ਼ਿਪ ਵੱਲੋਂ ਪ੍ਰੈਸ ਕਾਨਫਰੰਸ

Nov24,2026 | Meenu Galhotra | Ludhiana


- ਮੋਗਾ ਰੈਲੀ ’ਚ 2 ਲੱਖ ਤੋਂ ਵੱਧ ਲੋਕਾਂ ਦੀ ਆਮਦ ਦੀ ਜਤਾਈ ਉਮੀਦ

- 2022 ਚੋਣਾਂ ਦੌਰਾਨ ਕੀਤੇ ਵਾਅਦਿਆਂ ਅਤੇ ਕੀਤੇ ਕੰਮਾਂ ਦਾ ਲੇਖਾ-ਜੋਖਾ ਲੋਕਾਂ ਦੀ ਕਚਹਿਰੀ ’ਚ ਰੱਖਿਆ ਜਾਵੇਗਾ

100 ਕਿੱਲੇ ਤੋਂ ਵੀ ਵੱਧ ਵਿੱਚ ਹੋਵੇਗਾ ਪੰਡਾਲ ਅਤੇ ਪਾਰਕਿੰਗ ਦਾ ਅਰੇਂਜਮੈਂਟ



ਆਮ ਆਦਮੀ ਪਾਰਟੀ ਵੱਲੋਂ ਆਗਾਮੀ 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ "ਖੁਸ਼ਹਾਲ ਰੈਲੀ" ਦੇ ਸਬੰਧ ਵਿੱਚ, "ਆਪ" ਲੀਡਰਸ਼ਿਪ ਵੱਲੋਂ ਇੱਕ ਜਿਲ੍ਹਾ ਪੱਧਰੀ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਸਮੂਹ ਪੰਜਾਬੀਆਂ ਨੂੰ ਰੈਲੀ ਵਿੱਚ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ।
ਪ੍ਰੈਸ ਕਾਨਫਰੰਸ ਦੌਰਾਨ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ, ਵਿਧਾਇਕ ਜੀਵਨ ਸਿੰਘ ਸੰਗੋਵਾਲ,ਵਿਧਾਇਕ ਦਲਜੀਤ ਭੋਲਾ ਗਰੇਵਾਲ ,ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸ਼ਹਿਰੀ ਜਤਿੰਦਰ ਸਿੰਘ ਖੰਗੂੜਾ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ ਪ੍ਰਧਾਨ ਡਾ. ਤੇਜਪਾਲ ਸਿੰਘ ਗਿੱਲ ਵੀ ਮੌਜੂਦ ਸਨ।
ਇਸ ਮੌਕੇ ਬੁਲਾਰਿਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਹੋਣ ਜਾਰੀ ਇਤਿਹਾਸਕ ਰੈਲੀ ਵਿੱਚ, 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਅਤੇ ਕੀਤੇ ਗਏ ਕੰਮਾਂ ਦਾ ਲੇਖਾ-ਜੋਖਾ ਲੋਕਾਂ ਦੀ ਕਚਹਿਰੀ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ "ਆਪ" ਵੱਲੋਂ ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ, ਬਿਹਤਰ ਸਿਹਤ ਸਹੂਲਤਾਂ ਲਈ ਮੁਹੱਲਾ ਕਲੀਨਿਕ, ਉੱਤਮ ਦਰਜ਼ੇ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਮਾਤਰ ਸੂਬਾ ਹੈ ਜਿੱਥੇ ਲੋਕ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਰੈਲੀ ਬਾਬਤ 3 ਕਰੋੜ ਪੰਜਾਬੀਆਂ ਵਿੱਚ ਭਾਰੀ ਉਤਸਾਹ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਫੱਖਰ ਹੈ ਕਿ ਆਮ ਆਦਮੀ ਪਾਰਟੀ ਨੇ ਜੋ ਕਿਹਾ ਓਹ ਕਰਕੇ ਵਿਖਾਇਆ ਹੈ। ਪੱਤਰਕਾਰਾਂ ਦੇ ਸੁਆਲ ਦਾ ਜੁਆਬ ਦਿੰਦਿਆਂ ਉਨ੍ਹਾਂ ਕਿਹਾ ਕਿ ਰੈਲੀ ਮੌਕੇ 2 ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ।
ਉਨ੍ਹਾਂ ਵਿਰੋਧੀ ਪਾਰਟੀ ’ਤੇ ਵਰ੍ਹਦਿਆਂ ਕਿਹਾ ਕਿ ਇਸ ਵੇਲੇ ਓਹ ਲੋਕ ਇਨਸਾਫ ਦੀ ਗੁਹਾਰ ਲਗਾ ਰਹੇ ਹਨ ਜਿਨ੍ਹਾਂ ਆਪਣੀ ਸਰਕਾਰ ਮੌਕੇ ਲੋਕਾਂ ਨੂੰ ਲੁੱਟਿਆ, ਕੁੱਟਿਆ ਤੇ ਧਮਕਾਇਆ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ ਦੀ "ਖੁਸ਼ਹਾਲ ਰੈਲੀ" ਰੈਲੀ ਵਿਰੋਧੀ ਪਾਰਟੀਆਂ ਨੂੰ ਉਨ੍ਹਾਂ ਦੀ ਜ਼ਮੀਨੀ ਹਕੀਕਤ ਤੋਂ ਜਾਣੂੰ ਕਰਵਾ ਦੇਵੇਗੀ।
ਪ੍ਰਮੁੱਖ ਸ਼ਖਸੀਅਤਾਂ ਪ੍ਰੈੱਸ ਕਾਨਫਰੰਸ ਵਿੱਚ ਹਾਜ਼ਰ ਮੀਡੀਆ ਇੰਚਾਰਜ ਪੁਨੀਤ ਸਾਹਨੀ, ਜਿਲਾ ਮਹਿਲਾ ਵਿੰਗ ਪ੍ਰਧਾਨ ਮਨੀਸ਼ਾ ਕਪੂਰ, ਸੋਸ਼ਲ ਮੀਡੀਆ ਇਨਚਾਰਜ ਗੁਰਪ੍ਰੀਤ ਸਿੰਘ ਰਾਜਾ, ਜੋਗਾ ਸਿੰਘ ਸੰਧੂ, ਖੜਕ ਸਿੰਘ ਸੰਧੂ ਵੀ ਹਾਜ਼ਰ ਸਨ।

Aap-Leadership-Holds-Press-Conference-Regarding-Upcoming-khushhal-Rally-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑