ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਜਲੌ
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਸੰਗਤਾਂ ਨੇ ਦਰਸ਼ਨ ਕੀਤੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਸਮੁੱਚੀ ਮਾਨਵਤਾ ਲਈ ਜੀਵਨ ਰੁਸ਼ਨਾਉਣ ਵਾਲੇ ਹਨ। ਗੁਰੂ ਸਾਹਿਬ ਨੇ ਊਚ-ਨੀਚ, ਜਾਤ-ਪਾਤ ਤੇ ਵਰਨ-ਵੰਡ ਦੀਆਂ ਵਲਗਣਾਂ ਨੂੰ ਤੋੜ ਕੇ ਇਕ ਅਕਾਲ ਪੁਰਖ ਦੇ ਲੜ ਲਾਇਆ। ਉਨ੍ਹਾਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਵੀ ਕੀਤੀ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਪ੍ਰਚਾਰਕ, ਢਾਡੀ, ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ ਅਤੇ ਕਵੀ ਦਰਬਾਰ ਚ ਕਵੀਆਂ ਨੇ ਕਵਿਤਾਵਾਂ ਰਾਹੀਂ ਗੁਰੂ ਜਸ ਸਰਵਣ ਕਰਵਾਇਆ।ਪ੍ਕਾਸ਼ ਗੁਰਪੁਰਬ ਮੌਕੇ ਹਾਜ਼ਰੀ ਭਰਨ ਵਾਲਿਆਂ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ,ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਿੰਦਰ ਸਿੰਘ ਦੇਵੀਦਾਸ ਪੁਰਾ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਜਾਰੀ ਕਰਤਾ : ਜਗਤਾਰ ਸਿੰਘ ਖੋਦੇਬੇਟਪਬਲੀਸਿਟੀ ਸਹਾਇਕ, ਸ਼੍ਰੋਮਣੀ ਕਮੇਟੀ,ਸੰਪਰਕ 81461-01114
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)