- ਗਠਜੋੜ ਨਾਲ ਪੰਜਾਬ ਦੇ ਹੱਕਾਂ ਦੀ ਮਜ਼ਬੂਤ ਪੈਰਵੀ ਅਤੇ ਸਿੱਖ ਮਸਲਿਆਂ ਦੇ ਸਾਰਥਕ ਹੱਲ ਦੀ ਆਸ ਬੱਝੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਅੱਜ ਹੋਏ ਗਠਜੋੜ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਇਸ ਨੂੰ ਪੰਜਾਬ ਦੀ ਭਲਾਈ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਦੀ ਦਿਸ਼ਾ ਵਿਚ ਇਕ ਅਹਿਮ ਸਿਆਸੀ ਕਦਮ ਕਰਾਰ ਦਿੱਤਾ ਹੈ।ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੀਆਂ ਵਿਲੱਖਣ ਇਤਿਹਾਸਕ, ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਪ੍ਰਸਥਿਤੀਆਂ ਨੂੰ ਧਿਆਨ ਵਿਚ ਰੱਖਦਿਆਂ ਸੂਬੇ ਦੇ ਭਵਿੱਖ ਲਈ ਲਏ ਜਾਣ ਵਾਲੇ ਫ਼ੈਸਲੇ ਬੇਹੱਦ ਮਹੱਤਵਪੂਰਨ ਹਨ ਅਤੇ ਇਸ ਗਠਜੋੜ ਤੋਂ ਪੰਜਾਬ ਦੇ ਹਿੱਤਾਂ ਦੀ ਬਿਹਤਰ ਪੈਰਵੀ ਹੋਣ ਅਤੇ ਸਿੱਖ ਮਸਲਿਆਂ ਦੇ ਸਰਲੀਕਰਨ ਦੀ ਵੱਡੀ ਉਮੀਦ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਛਾਣ, ਸੂਬੇ ਦੇ ਹੱਕਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਰਾਜਨੀਤਕ ਜਮਾਤ ਹੈ। ਇਸ ਪਾਰਟੀ ਦਾ ਇਤਿਹਾਸ ਪੰਜਾਬ ਦੇ ਸੰਘਰਸ਼ਾਂ, ਪੰਥਕ ਸਰੋਕਾਰਾਂ ਅਤੇ ਲੋਕ ਹਿੱਤਾਂ ਨਾਲ ਜੁੜਿਆ ਰਿਹਾ ਹੈ। ਅਜਿਹੇ ਵਿਚ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੋਈ ਸਿਆਸੀ ਸਾਂਝ ਨੂੰ ਪੰਜਾਬ ਦੇ ਵਡੇਰੇ ਹਿੱਤਾਂ ਦੇ ਨਜ਼ਰੀਏ ਤੋਂ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵੇਂ ਪਾਰਟੀਆਂ ਆਪਸੀ ਸਹਿਯੋਗ ਅਤੇ ਸਾਂਝੀ ਜ਼ਿੰਮੇਵਾਰੀ ਨਾਲ ਪੰਜਾਬ ਦੀਆਂ ਸਮੱਸਿਆਵਾਂ ਤੇ ਪੰਥ ਦੇ ਮਸਲਿਆਂ ਲਈ ਪ੍ਰਭਾਵਸ਼ਾਲੀ ਯਤਨ ਕਰਨਗੀਆਂ।
ਜਾਰੀ ਕਰਤਾ : ਜਗਤਾਰ ਸਿੰਘ ਖੋਦੇਬੇਟਪਬਲੀਸਿਟੀ ਸਹਾਇਕ, ਸ਼੍ਰੋਮਣੀ ਕਮੇਟੀ,ਸੰਪਰਕ 81461-01114
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)