November 25, 2026 19:55:00

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

Nov25,2026 | Meenu Galhotra | Chandigarh

ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਵਿੱਚ ਕਰਵਾਈਆਂ ਜਾਣਗੀਆਂ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ, ਉਪਰੋਕਤ ਮਿਉਂਸਪਲ ਇਕਾਈਆਂ ਦੇ ਅਧਿਕਾਰ ਖੇਤਰ ਵਿੱਚ 28.11.2026 (ਸ਼ਨੀਵਾਰ) ਨੂੰ ਜਨਤਕ ਛੁੱਟੀ (ਜਿਸ ਵਿੱਚ 'ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881' ਦੇ ਤਹਿਤ ਆਉਣ ਵਾਲੀ ਛੁੱਟੀ ਵੀ ਸ਼ਾਮਲ ਹੈ) ਐਲਾਨੀ ਗਈ ਹੈ।
ਇਸ ਤੋਂ ਇਲਾਵਾ, ਉਪਰੋਕਤ ਮਿਉਂਸਪਲ ਇਕਾਈਆਂ ਦਾ ਵੋਟਰ ਜੋ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਜਾਂ ਵਿਦਿਅਕ ਸੰਸਥਾਵਾਂ ਵਿੱਚ ਸੇਵਾ ਨਿਭਾ ਰਿਹਾ ਹੈ, ਆਪਣਾ ਵੋਟਰ ਕਾਰਡ ਸਬੰਧਤ ਅਧਿਕਾਰੀ ਨੂੰ ਦਿਖਾ ਕੇ 28.11.2026 (ਸ਼ਨੀਵਾਰ) ਨੂੰ ਹੋਣ ਵਾਲੀਆਂ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਉਸ ਦੀਆਂ ਛੁੱਟੀਆਂ ਵਿੱਚੋਂ ਨਹੀਂ ਕੱਟੀ ਜਾਵੇਗੀ।

----------

Punjab-Government-Declares-Public-Holiday-On-November-28-In-The-Jurisdiction-Of-Municipal-Bodies-Where-Municipal-Re-elections-To-Be-Held


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑