ਡਾ. ਵਾਈ. ਕੇ. ਗੁਪਤਾ ਨੇ ਪਸ਼ੂਆਂ ’ਤੇ ਪ੍ਰਯੋਗਾਂ ਦੇ ਨੈਤਿਕ ਵਿਕਲਪਾਂ ’ਤੇ ਦਿੱਤਾ ਜ਼ੋਰ
ਤਿੰਨ ਰੋਜ" />
ਡਾ. ਵਾਈ. ਕੇ. ਗੁਪਤਾ ਨੇ ਪਸ਼ੂਆਂ ’ਤੇ ਪ੍ਰਯੋਗਾਂ ਦੇ ਨੈਤਿਕ ਵਿਕਲਪਾਂ ’ਤੇ ਦਿੱਤਾ ਜ਼ੋਰ
ਤਿੰਨ ਰੋਜ਼ਾ ਰਾਸ਼ਟਰੀ ਕਾਨਫਰੰਸ ਵਿੱਚ ਮਾਨਵੀ ਅਤੇ ਤਕਨਾਲੋਜੀ ਆਧਾਰਿਤ ਵਿਗਿਆਨਕ ਖੋਜ ਬਾਰੇ ਵਿਸ਼ਵ ਪੱਧਰੀ ਮਾਹਿਰਾਂ ਨੇ ਕੀਤੀ ਚਰਚਾ
ਪੰਜਾਬ ਵਿੱਚ ਪਹਿਲੀ ਵਾਰ ਸੀਟੀ ਯੂਨੀਵਰਸਿਟੀ ਵੱਲੋਂ ਸੋਸਾਇਟੀ ਫਾਰ ਅਲਟਰਨੇਟਿਵਜ਼ ਟੂ ਐਨੀਮਲ ਐਕਸਪੈਰੀਮੈਂਟਸ (SAAE-India) ਦੀ 9ਵੀਂ ਸਾਲਾਨਾ ਕਾਨਫਰੰਸ ਦਾ ਆਯੋਜਨ ਕੀਤਾ ਜਾ ਰਿਹਾ ਹੈ। 26 ਤੋਂ 28 ਨਵੰਬਰ 2026 ਤੱਕ ਚੱਲਣ ਵਾਲੀ ਇਸ ਤਿੰਨ ਰੋਜ਼ਾ ਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਸੀਟੀ ਯੂਨੀਵਰਸਿਟੀ ਵਿਖੇ ਕੀਤਾ ਗਿਆ।
ਇਹ ਕਾਨਫਰੰਸ ਸਕੂਲ ਆਫ ਫਾਰਮਾਸਿਊਟੀਕਲ ਸਾਇੰਸਿਜ਼ ਵੱਲੋਂ ਨੈਸ਼ਨਲ ਅਕੈਡਮੀ ਆਫ ਮੈਡੀਕਲ ਸਾਇੰਸਿਜ਼ (ਇੰਡੀਆ) ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਦਾ ਮੁੱਖ ਵਿਸ਼ਾ ‘ਪਸ਼ੂਆਂ ’ਤੇ ਪ੍ਰਯੋਗਾਂ ਦੇ ਨੈਤਿਕ ਅਤੇ ਤਕਨਾਲੋਜੀ ਆਧਾਰਿਤ ਵਿਕਲਪ’ ਹੈ।
ਉਦਘਾਟਨੀ ਸਮਾਰੋਹ ਦੀ ਸ਼ੁਰੂਆਤ ਸੀਟੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਨਿਤਿਨ ਟੰਡਨ ਦੇ ਸਵਾਗਤੀ ਸੰਬੋਧਨ ਨਾਲ ਹੋਈ। ਉਨ੍ਹਾਂ ਨੇ ਦੇਸ਼-ਵਿਦੇਸ਼ ਤੋਂ ਪਹੁੰਚੇ ਪਤਵੰਤੇ ਮਹਿਮਾਨਾਂ, ਉੱਘੇ ਵਿਗਿਆਨੀਆਂ, ਸਿੱਖਿਆ ਸ਼ਾਸਤਰੀਆਂ ਅਤੇ ਡੈਲੀਗੇਟਾਂ ਦਾ ਸਵਾਗਤ ਕੀਤਾ।
ਇਸ ਮੌਕੇ ਪ੍ਰੋ. ਰਾਣਾ ਪ੍ਰਤਾਪ ਸਿੰਘ, ਵਾਈਸ ਚਾਂਸਲਰ, ਗੌਤਮ ਬੁੱਧ ਯੂਨੀਵਰਸਿਟੀ, ਗ੍ਰੇਟਰ ਨੋਇਡਾ, ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦੌਰਾਨ SAAE-India ਦੇ ਪ੍ਰਧਾਨ ਡਾ. ਵਾਈ. ਕੇ. ਗੁਪਤਾ ਨੇ ਆਪਣੇ ਸੰਬੋਧਨ ਵਿੱਚ ਨੈਤਿਕ ਖੋਜ ਵਿਧੀਆਂ ਦੀ ਵਧਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਪਸ਼ੂਆਂ ’ਤੇ ਕੀਤੇ ਜਾਣ ਵਾਲੇ ਪ੍ਰਯੋਗਾਂ ਦੇ ਵਿਕਲਪਕ ਤਰੀਕਿਆਂ ਨੂੰ ਵਿਕਸਿਤ ਕਰਨ ਅਤੇ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਗਿਆਨਕ ਖੋਜ ਵਿੱਚ ਮਾਨਵੀ ਸੋਚ ਅਤੇ ਆਧੁਨਿਕ ਤਕਨਾਲੋਜੀ ਦਾ ਸੁਮੇਲ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ।
ਇਸ ਤਿੰਨ ਰੋਜ਼ਾ ਕਾਨਫਰੰਸ ਵਿੱਚ ਅਮਰੀਕਾ, ਬ੍ਰਿਟੇਨ, ਫਰਾਂਸ, ਜਾਪਾਨ, ਮਲੇਸ਼ੀਆ, ਇੰਡੋਨੇਸ਼ੀਆ, ਸ੍ਰੀਲੰਕਾ ਅਤੇ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਦੇ ਉੱਘੇ ਵਿਗਿਆਨੀ, ਸਿੱਖਿਆ ਸ਼ਾਸਤਰੀ ਅਤੇ ਉਦਯੋਗ ਮਾਹਿਰ ਹਿੱਸਾ ਲੈ ਰਹੇ ਹਨ। ਕਾਨਫਰੰਸ ਦੌਰਾਨ ਆਰਟੀਫਿਸ਼ੀਅਲ ਇੰਟੈਲੀਜੈਂਸ (AI), ਆਰਗਨ-ਆਨ-ਚਿੱਪ ਤਕਨਾਲੋਜੀ, ਕੰਪਿਊਟੇਸ਼ਨਲ ਬਾਇਓਲੋਜੀ, ਟੌਕਸੀਕੋਲੋਜੀ ਅਤੇ ਨਿਊ ਅਪ੍ਰੋਚ ਮੈਥਡੋਲੋਜੀਜ਼ (NAMs) ਵਰਗੇ ਅਹਿਮ ਵਿਸ਼ਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਸੀਟੀ ਯੂਨੀਵਰਸਿਟੀ ਦੇ ਚਾਂਸਲਰ ਸਰਦਾਰ ਚਰਨਜੀਤ ਸਿੰਘ ਚੰਨੀ ਅਤੇ ਪ੍ਰੋ-ਚਾਂਸਲਰ ਡਾ. ਮਨਬੀਰ ਸਿੰਘ ਨੇ ਇਸ ਆਯੋਜਨ ਨੂੰ ਯੂਨੀਵਰਸਿਟੀ ਦੀ ਖੋਜ ਵਿੱਚ ਉੱਤਮਤਾ, ਨੈਤਿਕ ਵਿਗਿਆਨਕ ਪੱਧਤੀਆਂ ਅਤੇ ਅੰਤਰਰਾਸ਼ਟਰੀ ਅਕਾਦਮਿਕ ਸਹਿਯੋਗ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਦੱਸਿਆ।
ਇਹ ਕਾਨਫਰੰਸ 28 ਨਵੰਬਰ ਤੱਕ ਜਾਰੀ ਰਹੇਗੀ ਅਤੇ ਵਿਗਿਆਨੀਆਂ, ਖੋਜਕਰਤਾਵਾਂ, ਸਿੱਖਿਆ ਸ਼ਾਸਤਰੀਆਂ ਅਤੇ ਉਦਯੋਗ ਮਾਹਿਰਾਂ ਨੂੰ ਵਿਚਾਰਾਂ ਦੇ ਆਦਾਨ-ਪ੍ਰਦਾਨ, ਖੋਜ ਸਹਿਯੋਗ ਅਤੇ ਪਸ਼ੂਆਂ ’ਤੇ ਪ੍ਰਯੋਗਾਂ ਦੇ ਮਾਨਵੀ ਤੇ ਆਧੁਨਿਕ ਵਿਕਲਪਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕਰੇਗੀ।
Ct-University-Hosts-Punjab-s-First-ever-Saae-india-Conference
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)