ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ 'ਤੇ ਐਨਡੀਪੀਐਸ ਅਤੇ ਅਸਲਾ ਐਕਟ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ: ਡੀਜੀਪੀ ਗੌਰਵ ਯਾਦਵ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਨੌਂ ਕਾਰਤੂਸਾਂ ਸਮੇਤ ਛੇ ਪਿਸਤੌਲ, ਜਿਨ੍ਹਾਂ ਵਿੱਚ ਇੱਕ 9 ਐਮਐਮ ਗਲੌਕ, ਦੋ .30 ਬੋਰ ਅਤੇ .32 ਬੋਰ ਦੇ ਤਿੰਨ ਦੇਸੀ ਪਿਸਤੌਲ ਸ਼ਾਮਲ ਹਨ, ਬਰਾਮਦ ਕੀਤੇ ਹਨ।
ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਸੰਗਤਪੁਰਾ ਦੇ ਰਹਿਣ ਵਾਲੇ ਗੁਰਜੰਟ ਸਿੰਘ, ਗੁਰਸ਼ਰਨ ਸਿੰਘ ਉਰਫ਼ ਗੁਰਸ਼ਰਨਦੀਪ ਅਤੇ ਅਭਿਸ਼ੇਕ ਉਰਫ਼ ਅਭੀ, ਦੋਵੇਂ ਵਾਸੀ ਲੱਖੂਵਾਲ, ਅੰਮ੍ਰਿਤਸਰ ਵਜੋਂ ਹੋਈ ਹੈ।
ਇਹ ਕਾਰਵਾਈ ਸੀਆਈ ਅੰਮ੍ਰਿਤਸਰ ਵੱਲੋਂ ਪਾਕਿਸਤਾਨ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਰੈਕੇਟ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ ਪੰਜ ਅਤਿ -ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਨ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਉਕਤ ਦੋਵੇਂ ਮੁਲਜ਼ਮ ਵਿਦੇਸ਼-ਅਧਾਰਤ ਗੈਂਗਸਟਰਾਂ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ, ਜਿਹਨਾਂ ਕੋਲ ਹਥਿਆਰ ਅਤੇ ਗੋਲਾ ਬਾਰੂਦ ਹੈ, ਉਹ ਪਿੰਡ ਉਗਰ ਔਲਖ ਵਿਖੇ ਅਪਰਾਧ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਇਸ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀ ਟੀਮ ਨੇ ਅੰਮ੍ਰਿਤਸਰ-ਅਜਨਾਲਾ ਰੋਡ 'ਤੇ ਪਿੰਡ ਉਗਰ ਔਲਖ ਨੇੜੇ ਛਾਪਾ ਮਾਰਿਆ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ, ਆਬਕਾਰੀ ਐਕਟ ਆਦਿ ਸਬੰਧੀ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਅਤੇ 111 ਤਹਿਤ ਐਫਆਈਆਰ ਨੰਬਰ 17 ਮਿਤੀ 29-03-2025 ਦਰਜ ਕੀਤੀ ਗਈ ਹੈ।
-Punjab-Police-Busts-Illegal-Arms-Smuggling-Racket-Three-Arrested-With-Six-Pistols
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)