February 16, 2026 09:04:01

'ਯੁੱਧ ਨਸ਼ਿਆਂ ਵਿਰੁੱਧ': 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.2 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ

Dec31,2025 | Abhi | Chandigarh

— 'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 52 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 91 ਐਫਆਈਆਰਜ਼ ਦਰਜ ਕਰਕੇ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 305 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,657 ਹੋ ਗਈ ਹੈ।
ਛਾਪਿਆਂ ਦੇ ਨਤੀਜੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ, 1 ਕਿਲੋ ਗਾਂਜਾ, 5 ਕਿਲੋ ਭੁੱਕੀ, 536 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11,860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
ਇਸ ਆਪਰੇਸ਼ਨ ਦੌਰਾਨ 75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 335 ਥਾਵਾਂ ‘ਤੇ ਛਾਪੇਮਾਰੀ ਕੀਤੀ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 339 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 52 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

-yudh-Nashian-Virudh-On-Day-305-Punjab-Police-Nabs-117-Drug-Smugglers-With-1-2kg-Heroin


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead