February 16, 2026 09:02:38

‘ਯੁੱਧ ਨਸ਼ਿਆਂ ਵਿਰੁੱਧ’: 323ਵੇਂ ਦਿਨ ਪੰਜਾਬ ਪੁਲਿਸ ਨੇ 122 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Jan18,2026 | Meenu Galhotra/Anupam | Chandigarh

— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 323ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 333 ਥਾਵਾਂ ’ਤੇ ਛਾਪੇਮਾਰੀ ਕਰਦਿਆਂ ਸੂਬੇ ਭਰ ਵਿੱਚ 122 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 97 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 323 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 45,259 ਹੋ ਗਈ ਹੈ।
ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 440 ਗ੍ਰਾਮ ਹੈਰੋਇਨ, 340 ਗ੍ਰਾਮ ਅਫੀਮ, 3 ਕਿਲੋ ਭੁੱਕੀ, 1781 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8106 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 333 ਥਾਵਾਂ ’ਤੇ ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 361 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।
ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ - ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

-yudh-Nashian-Virudh-On-Day-323-Punjab-Police-Nabs-122-Drug-Smugglers


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead