February 16, 2026 09:02:50

‘ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ ਪੰਜਾਬ ਪੁਲਿਸ ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Jan22,2026 | Abhi | Chandigarh

*— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ*

ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 326ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 309 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 152 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 326 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 45,748 ਹੋ ਗਈ ਹੈ।
ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 377 ਗ੍ਰਾਮ ਹੈਰੋਇਨ, 1529 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5200 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।
64 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 309 ਥਾਵਾਂ ਤੇ ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 319 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ।
ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਡਿਕਸ਼ਨ ਐਂਡ ਪ੍ਰੀਵੈਨਸ਼ਨ - ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਮੁਕਤੀ’ ਦੇ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

-yudh-Nashian-Virudh-On-Day-326-Punjab-Police-Nabs-152-Drug-Smugglers


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead