— 'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 46 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 348ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 388 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 95 ਐਫਆਈਆਰਜ਼ ਦਰਜ ਕਰਕੇ 171 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 348 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49,436 ਹੋ ਗਈ ਹੈ।
ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 8.03 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 617 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.27 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
ਇਸ ਆਪਰੇਸ਼ਨ ਦੌਰਾਨ 73 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 388 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 382 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।
ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 46 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
-war-On-Drugs-On-Day-348-Punjab-Police-Arrests-171-Drug-Smugglers-Along-With-8-Kg-Heroin
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)