ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ" />
February 19, 2026 03:54:11

5000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Feb18,2026 | Abhi | Chandigarh

ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਅਟੋਵਾਲ,ਜ਼ਿਲ੍ਹਾ ਹੁਸ਼ਿਆਰਪੁਰ ਦੇ ਸਬ- ਡਿਵੀਜ਼ਨਲ ਦਫ਼ਤਰ ਵਿਖੇ ਤਾਇਨਾਤ ਲਾਈਨਮੈਨ ਬਲਵੀਰ ਸਿੰਘ (ਫੌਜੀ) ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਤਨੁਲੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸਨੇ ਮੀਟਰ ਤੋਂ ਆਪਣੇ ਘਰ ਤੱਕ ਆਉਂਦੀ ਬਿਜਲੀ ਦੀ ਤਾਰ ਦਾ ਰੂਟ ਬਦਲਾਉਣ ਲਈ ਅਰਜ਼ੀ ਦਿੱਤੀ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਮੁਲਜ਼ਮ ਲਾਈਨਮੈਨ ਬਲਵੀਰ ਸਿੰਘ (ਫੌਜੀ) ਨੂੰ ਮਿਲਿਆ, ਜਿਸਨੇ ਮੀਟਰ ਤੋਂ ਉਸਦੇ ਘਰ ਤੱਕ ਆਉਂਦੀਆਂ ਬਿਜਲੀ ਦੀਆਂ ਤਾਰਾਂ ਦਾ ਰਸਤਾ ਬਦਲਣ ਬਦਲੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ । ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਦੋਸ਼ੀ ਲਾਈਨਮੈਨ ਬਲਵੀਰ ਸਿੰਘ (ਫੌਜੀ) ਵੱਲੋਂ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ ਸੀ ।
ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।
ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ ਮੋਹਾਲੀ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Vigilance-Bureau-Nabs-Lineman-Of-Pspcl-Red-Handed-Accepting-Bribe-Of-Rs-5000-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead