March 27, 2026 01:35:54

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

Mar26,2026 | Abhi | Jalandhar

*- ਗ੍ਰਿਫਤਾਰ ਕੀਤੇ ਮੁਲਜ਼ਮ ਜਰਮਨੀ ਅਤੇ ਯੂਐਸਏ ਤੋਂ ਸੰਚਾਲਿਤ ਵਿਦੇਸ਼ ਅਧਾਰਤ ਅਪਰਾਧੀਆਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ*
*- ਦੋਵੇਂ ਮੁਲਜ਼ਮ ਹਥਿਆਰ ਖਰੀਦਣ ਅਤੇ ਫਿਰੌਤੀ ਲਈ ਟਰੈਵਲ ਏਜੰਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕਰਨ ਵਿੱਚ ਵੀ ਸਨ ਸ਼ਾਮਲ *


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਉੱਤਰ ਪ੍ਰਦੇਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 7.65 ਐਮਐਮ 10 ਦੇਸੀ ਪਿਸਤੌਲ ਅਤੇ 20 ਮੈਗਜ਼ੀਨ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲੇਸ਼ ਕੁਮਾਰ ਉਰਫ ਸੌਰਵ ਕੁਮਾਰ ਉਰਫ ਨੰਨੂ ਵਾਸੀ ਪਿੰਡ ਪਾਂਦਾਪੁਰ, ਅਲੀਗੜ੍ਹ, ਯੂ.ਪੀ. ਅਤੇ ਅਮਿਤ ਚਾਹਰ ਵਾਸੀ ਪਿੰਡ ਬਸੇਰੀ ਚਾਹਰ ਆਗਰਾ, ਯੂ.ਪੀ. ਵਜੋਂ ਹੋਈ ਹੈ।
ਇਹ ਘਟਨਾ ਬੀਕੇਆਈ ਦੇ ਦੋ ਕਾਰਕੁੰਨਾਂ ਸੁਖਵਿੰਦਰ ਉਰਫ਼ ਸੰਨੀ ਅਤੇ ਰਾਵਲ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰ ਜੱਸੀ ਕੁਲਮ ਦੇ ਨਿਰਦੇਸ਼ਾਂ 'ਤੇ ਬਲਾਚੌਰ ਨੇੜੇ ਤਿੰਨ ਗ੍ਰਨੇਡ ਅਤੇ ਇੱਕ ਆਈਈਡੀ ਖਰੀਦਣ ਅਤੇ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਜਾਣ ਦੇ ਲਗਭਗ ਇੱਕ ਮਹੀਨੇ ਬਾਅਦ ਸਾਹਮਣੇ ਆਈ। ਇਸੇ ਆਈਈਡੀ ਨੂੰ ਬਾਅਦ ਵਿੱਚ ਪੀਐਸ ਨਾਲਾਗੜ੍ਹ, ਹਿਮਾਚਲ ਪ੍ਰਦੇਸ਼ ਵਿਖੇ ਹੋਏ ਧਮਾਕੇ ਵਿੱਚ ਵਰਤਿਆ ਗਿਆ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਗਾਤਾਰ ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਮਥੁਰਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਮੁਲਜ਼ਮ ਦਲੇਸ਼ ਕੁਮਾਰ ਉਰਫ਼ ਨੰਨੂ ਦੀ ਗ੍ਰੈਂਡ ਵਿਟਾਰਾ ਕਾਰ ਵਿੱਚੋਂ ਪੰਜ ਪਿਸਤੌਲਾਂ ਅਤੇ 10 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ। ਉਸ ਦੇ ਬਿਆਨ ‘ਤੇ ਕਾਰਵਾਈ ਕਰਦਿਆਂ ਮਥੁਰਾ-ਪਲਵਲ ਹਾਈਵੇ ਤੋਂ ਪੰਜ ਹੋਰ ਪਿਸਤੌਲ ਤੇ 10 ਮੈਗਜ਼ੀਨ ਬਰਾਮਦ ਕੀਤੇ ਗਏ ਹਨ ਅਤੇ ਇਸ ਤਰ੍ਹਾਂ ਕੁੱਲ 10 ਪਿਸਤੌਲ ਤੇ 20 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ।
ਡੀਜੀਪੀ ਨੇ ਕਿਹਾ ਕਿ ਇਨ੍ਹਾਂ ਦੋਵੇਂ ਯੂਪੀ-ਅਧਾਰਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਪਤਾ ਲੱਗਾ ਹੈ ਕਿ ਉਹ ਜਰਮਨੀ ਅਤੇ ਅਮਰੀਕਾ ਤੋਂ ਸਰਗਰਮ ਵਿਦੇਸ਼ੀ ਮੂਲ ਦੇ ਅਪਰਾਧੀਆਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ, ਜੋ ਪੰਜਾਬ ਵਿੱਚ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਵੇਂ ਮੁਲਜ਼ਮ ਹਥਿਆਰਾਂ ਦੀ ਖਰੀਦ ਅਤੇ ਵਿਦੇਸ਼ ਅਧਾਰਤ ਹੈਂਡਲਰਾਂ ਦੇ ਨਿਰਦੇਸ਼ 'ਤੇ ਗੜ੍ਹਸ਼ੰਕਰ ਵਿਖੇ ਇੱਕ ਟਰੈਵਲ ਏਜੰਟ ਦੀ ਰਿਹਾਇਸ਼ 'ਤੇ ਫਿਰੌਤੀ ਲਈ ਗੋਲੀਬਾਰੀ ਕਰਨ ਵਿੱਚ ਵੀ ਸ਼ਾਮਲ ਸਨ।
ਇਸ ਸਬੰਧੀ ਕੇਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਨੰਬਰ 11 ਮਿਤੀ 23-02-2026 ਨੂੰ ਦਰਜ ਕੀਤਾ ਗਿਆ ਸੀ।

Two-Linked-To-Inter-state-Illegal-Weapons-Supply-Module-Held-From-Up-10-Pistols-Recovered


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead