*— ਪੁਲਿਸ ਟੀਮਾਂ ਨੇ 120 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 120 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ*
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 65ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 551 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
65ਵੇਂ ਦਿਨ, ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜੇ ਵਿੱਚੋਂ 3 ਹਥਿਆਰ ਬਰਾਮਦ ਕੀਤੇ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,005 ਹੋ ਗਈ ਹੈ।
ਇਸ ਤੋਂ ਇਲਾਵਾ 120 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 120 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I
Day-65-Of-Gangstran-Te-Vaar-Punjab-Police-Conducts-551-Raids-201-Held
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)