May 1, 2026 13:46:16

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Apr11,2026 | Meenu Galhotra/Anupam | Chandigarh

*— ਮੁੱਢਲੀ ਜਾਂਚ ਮੁਤਾਬਕ ਨੈੱਟਵਰਕ ਅੰਦਰ ਕੰਮ ਕਰ ਰਹੇ ਸੰਚਾਲਕਾਂ ਨੂੰ ਹਥਿਆਰ ਸਪਲਾਈ ਕੀਤੇ ਜਾ ਰਹੇ ਸਨ: ਡੀਜੀਪੀ ਗੌਰਵ ਯਾਦਵ*
*— ਬਟਾਲਾ ਵਿੱਚ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਉਪਰੰਤ ਮਿਲੀ ਇਹ ਸਫਲਤਾ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ 6.5 ਕਿਲੋ ਹੈਰੋਇਨ, ਇੱਕ .30 ਕੈਲੀਬਰ ਪਿਸਤੌਲ, ਛੇ ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਸ਼ਾਨ ਸਿੰਘ ਵਾਸੀ ਮੂਲੀਆਂਵਾਲ, ਬਟਾਲਾ, ਰਵੀਪਾਲ ਸਿੰਘ ਵਾਸੀ ਰਾਏਪੁਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਕਾਰ ਵੀ ਜ਼ਬਤ ਕਰ ਲਈ ਹੈ।
ਇਹ ਸਫਲਤਾ 30 ਮਾਰਚ, 2026 ਨੂੰ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਵਾਪਰੀ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਵੰਸ਼ ਅਤੇ ਸੁਖਚੈਨ ਉਰਫ਼ ਜਸ਼ਨ ਤੋਂ ਨਿਰੰਤਰ ਪੁੱਛਗਿੱਛ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਉਪਰੰਤ ਹਾਸਲ ਹੋਈ ਹੈ। ਦੱਸਣਯੋਗ ਹੈ ਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਪਿਸਤੌਲ ਬਰਾਮਦ ਕੀਤੇ ਗਏ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਬਰਾਮਦਗੀ ਜਬਰੀ ਵਸੂਲੀ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕਾਂ ਦਰਮਿਆਨ ਮਜ਼ਬੂਤ ਗਠਜੋੜ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ ਨੈੱਟਵਰਕ ਅੰਦਰ ਕੰਮ ਕਰ ਰਹੇ ਸੰਚਾਲਕਾਂ ਨੂੰ ਸਪਲਾਈ ਕੀਤੇ ਜਾ ਰਹੇ ਸਨ।
ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਮਹਿਤਾਬ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ, ਮੁਲਜ਼ਮ ਵੰਸ਼ ਅਤੇ ਸੁਖਚੈਨ ਨੇ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੂੰ ਸ਼ੱਕੀਆਂ, ਜਿਹਨਾਂ ਦੀ ਪਛਾਣ ਇੱਕ ਨਾਬਾਲਗ ਅਤੇ ਰਵੀਪਾਲ ਵਜੋਂ ਹੋਈ ਹੈ, ਵੱਲੋਂ ਹਥਿਆਰ ਪ੍ਰਾਪਤ ਹੋਏ ਹਨ। ਉਨ੍ਹਾਂ ਦੇ ਖੁਲਾਸਿਆਂ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਰਵੀਪਾਲ ਸਿੰਘ ਅਤੇ ਉਸਦੇ ਨਾਬਾਲਗ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸਨੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਹਿਯੋਗ ਦੇਣ ਦੀ ਗੱਲ ਕਬੂਲ ਕੀਤੀ।
ਐਸਐਸਪੀ ਨੇ ਕਿਹਾ, "ਦੋਸ਼ੀ ਰਵੀਪਾਲ ਨੇ ਖੁਲਾਸਾ ਕੀਤਾ ਕਿ ਉਸਨੇ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਨਿਸ਼ਾਨ ਸਿੰਘ ਨੂੰ ਇੱਕ ਖੇਪ ਡਿਲੀਵਰ ਕੀਤੀ ਸੀ।" ਉਨ੍ਹਾਂ ਦੱਸਿਆ ਕਿ ਇਸ ਸੂਹ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਕਮਲਾ ਦੇਵੀ ਐਵੇਨਿਊ ਨੇੜੇ ਨਿਸ਼ਾਨ ਸਿੰਘ ਦੀ ਫਾਰਚੂਨਰ ਕਾਰ ਨੂੰ ਰੋਕਿਆ ਅਤੇ ਉਸਨੂੰ ਗ੍ਰਿਫਤਾਰ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ 6.5 ਕਿਲੋ ਹੈਰੋਇਨ, ਇੱਕ .30 ਕੈਲੀਬਰ ਪਿਸਤੌਲ, 6 ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।
ਇਸ ਸਬੰਧੀ, ਐਫਆਈਆਰ ਨੰਬਰ 103 ਮਿਤੀ 31/3/2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109 ਅਤੇ 3 (5) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Three-Linked-To-Drug-And-Illegal-Weapon-Smuggling-Racket-Held-6-5kg-Heroin-Pistol-1l-Drug-Money-Recovered


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead