— ਪੁਲਿਸ ਟੀਮਾਂ ਨੇ 85 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ,26 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ,ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
— ਯੁੱਧ ਨਸ਼ਿਆਂ ਵਿਰੱੁਧ ਦੇ 443ਵੇਂ ਦਿਨ 102 ਨਸ਼ਾ ਤਸਕਰ 2.4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 118ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 519 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ 118ਵੇਂ ਦਿਨ ਪੁਲਿਸ ਟੀਮਾਂ ਨੇ 271 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 30,250 ਹੋ ਗਈ ਹੈ।
ਇਸ ਤੋਂ ਇਲਾਵਾ 85 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 26 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ- ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਨੂੰ 443ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.4 ਕਿਲੋਗ੍ਰਾਮ ਹੈਰੋਇਨ, 242 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 443 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 64600 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
-day-118-Of-Gangstran-Te-Vaar-Punjab-Police-Conducts-519-Raids-271-Held-
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)