May 21, 2026 03:47:22

*ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ*

May20,2026 | Vazul Galhotra | Chandigarh/Amritsar

*ਦੁਬਈ ਅਧਾਰਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ*

*ਨੌਜਵਾਨਾਂ ਨੂੰ ਨਸ਼ਾ ਤਸਕਰੀ ਲਈ ਪੇ੍ਰਰਿਤ ਕਰਦਾ ਸੀ ਦੁਬਈ ਅਧਾਰਤ ਤਸਕਰ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ*


ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 10 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੋਹਿਤ ਉਰਫ਼ ਬਚੀ (19), ਵਾਸੀ ਪਿੰਡ ਪਾਵਾਰ (ਜਲੰਧਰ) ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਉਰਫ਼ ਹਰਮਨ (23) ਵਾਸੀ ਕੋਟ ਖਾਲਸਾ(ਅੰਮ੍ਰਿਤਸਰ), ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਬੂ ਧਾਬੀ/ਦੁਬਈ ਤੋਂ ਨਸ਼ੇ ਦਾ ਕਾਰੋਬਾਰ ਚਲਾ ਰਹੇ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ, ਜੋ ਉਕਤ ਮੁਲਜ਼ਮਾਂ ਤੋਂ ਪੰਜਾਬ ਅਤੇ ਦਿੱਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਵਾਉਂਦਾ ਸੀ।
ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮੋਹਿਤ ਹਾਲ ਹੀ ਵਿੱਚ ਦੁਬਈ ਤੋਂ ਵਾਪਸ ਆਇਆ ਹੈ, ਜਿੱਥੇ ਉਸਨੂੰ ਤਸਕਰੀ ਕਰਨ ਸਬੰਧੀ ਸਿਖਲਾਈ ਦਿੱਤੀ ਗਈ ਸੀ ਅਤੇ ਹੈਰੋਇਨ ਅਤੇ ਆਈ.ਸੀ.ਈ. ਦੀ ਖੇਪ ਲਿਜਾਣ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਗੇ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ।
ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਯੋਜਨਾਬੱਧ ਢੰਗ ਨਾਲ ਪੁਲਿਸ ਟੀਮਾਂ ਨੇ ਮੋਹਿਤ ਉਰਫ਼ ਬਚੀ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਨੂੰ ਉਦੋਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਮੋਟਰਸਾਈਕਲ ’ਤੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਕਿਲੋਗ੍ਰਾਮ ਆਈ.ਸੀ.ਈ. (ਮੇਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
ਸੀ.ਪੀ. ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੁਬਈ ਤੋਂ ਵਾਪਸ ਆਏ ਮੁਲਜ਼ਮ ਮੋਹਿਤ ਨੇ ਖੁਲਾਸਾ ਕੀਤਾ ਹੈ ਕਿ ਉਕਤ ਤਸਕਰ, ਮਜ਼ਦੂਰ-ਵਰਗ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਨੂੰ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਲਈ ਪ੍ਰੇਰਦਾ ਸੀ। ਜਾਂਚ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਮੁਲਜ਼ਮ ਅਰਸ਼ਦੀਪ ਉਰਫ਼ ਅਰਸ਼, ਜੋ ਪਹਿਲਾਂ ਹੀ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਦੁਬਈ ਸਥਿਤ ਤਸਕਰ ਨਾਲ ਸਿੱਧੇ ਸੰਪਰਕ ਵਿੱਚ ਸੀ, ਨੇ ਅਣਪਛਾਤੇ ਵਿਅਕਤੀਆਂ ਰਾਹੀਂ ਭੇਜੀ ਗਈ ਹੈਰੋਇਨ ਦੀ ਖੇਪ ਨੂੂੰ ਅਪਣੇ ਕੋਲ ਸੰਭਾਲ ਕੇ ਰੱਖਦਾ ਸੀ ਅਤੇ ਅੱਗੇ ਡਿਲੀਵਰ ਕਰਨ ਲਈ ਮੋਹਿਤ ਨੂੰ ਸੌਂਪ ਦਿੰਦਾ ਸੀ।
ਜ਼ਿਕਰਯੋਗ ਹੈ ਕਿ ਇਸ ਸਾਲ ਫਰਵਰੀ ਵਿੱਚ ਵੀ, ਇਸੇ ਦੁਬਈ ਅਧਾਰਤ ਤਸਕਰ ਦੇ ਦੋ ਸਾਥੀਆਂ, ਜਿਨ੍ਹਾਂ ਦੀ ਪਛਾਣ ਸਾਹਿਬਪ੍ਰੀਤ ਸਿੰਘ ਉਰਫ਼ ਸਾਹਿਬ ਅਤੇ ਗਗਨਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ, ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 21000 ਰੁਪਏ ਦੇ ਡਰੱਗ ਮਨੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਦੁਬਈ ਅਧਾਰਤ ਤਸਕਰ ਦੀ ਮਾਂ ਅਤੇ ਭੈਣ ਇਸ ਸਮੇਂ ਪੁਲਿਸ ਸਟੇਸ਼ਨ ਰਾਜਾ ਸਾਂਸੀ ਵਿਖੇ ਐਨਡੀਪੀਐਸ ਐਕਟ ਤਹਿਤ 42 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਕੇਸ ਅਧੀਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਹਨ।
ਸੀ.ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਲਗੇ-ਪਿਛਲੇ ਸਬੰਧ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਹੋਰ ਰਿਕਵਰੀ ਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧ ਵਿੱਚ ਐਫਆਈਆਰ ਨੰਬਰ 107 ਮਿਤੀ 18-05-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

-dubai-based-Drug-Cartel-Busted-In-Amritsar-Two-Held-With-10kg-Ice-4kg-Heroin-In-Amritsar-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead