*— ਚਾਰ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 13,000 ਵਿਅਕਤੀਆਂ " />
May 21, 2026 03:47:29

*'ਗੈਂਗਸਟਰਾਂ ‘ਤੇ ਵਾਰ': ਚਾਰ ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ; 569 ਹਥਿਆਰ ਬਰਾਮਦ*

May20,2026 | Vazul Galhotra | Chandigarh

*— ਚਾਰ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 13,000 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਅਤੇ 1,108 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ*

— ਲੋਕ,ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 445ਵੇਂ ਦਿਨ, 14.8 ਕਿਲੋ ਹੈਰੋਇਨ ਅਤੇ 12 ਕਿਲੋ ਆਈਸੀਈ ਸਮੇਤ 68 ਨਸ਼ਾ ਤਸਕਰ ਗ੍ਰਿਫ਼ਤਾਰ

'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ ਚਾਰ ਮਹੀਨੇ ਪੂਰੇ ਹੋਣ ‘ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 77,895 ਥਾਵਾਂ ‘ਤੇ ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਅਪਰਾਧੀਆਂ ਸਮੇਤ 30,721 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 569 ਹਥਿਆਰ, 1,613 ਜ਼ਿੰਦਾ ਕਾਰਤੂਸ ਅਤੇ 157 ਮੈਗਜ਼ੀਨ, 181 ਤੇਜ਼ਧਾਰ ਹਥਿਆਰ ਅਤੇ ਸੱਤ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 13,007 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 17,711 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1,108 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
120ਵੇਂ ਦਿਨ, ਪੁਲਿਸ ਟੀਮਾਂ ਨੇ 557 ਥਾਵਾਂ ‘ਤੇ ਛਾਪੇਮਾਰੀ ਕਰਕੇ 246 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਕਿ 10 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ 10 ਭਗੌੜੇ ਅਪਰਾਧੀਆਂ (ਪੀਓ) ਨੂੰ ਗ੍ਰਿਫ਼ਤਾਰ ਕੀਤਾ ਗਿਆ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ 'ਗੈਂਗਸਟਰਾਂ ਤੇ ਵਾਰ' ਮੁਹਿੰਮ ਉਸੇ ਜੋਸ਼ ਨਾਲ ਜਾਰੀ ਰਹੇਗੀ।
ਲੋਕ, ਐਂਟੀ- ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 445ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 14.8 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), 873 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਸਿਰਫ 445 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 64,844 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

-gangstran-Te-Vaar-Over-30k-Individuals-Arrested-With-569-Weapons-In-Four-Months-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead