May 25, 2026 01:18:48

*ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ*

May24,2026 | Vazul Galhotra | Chandigarh/Ferozepur

*— ਗ੍ਰਿਫ਼ਤਾਰ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਨਸ਼ਿਆਂ ਦੀ ਖੇਪ ਅੱਗੇ ਸਪਲਾਈ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਸੀ: ਡੀਜੀਪੀ ਗੌਰਵ ਯਾਦਵ*

*— ਗ੍ਰਿਫ਼ਤਾਰ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਨੇ ਕੰਮ ਪੂਰਾ ਕਰਨ ਬਦਲੇ ਮੋਟੀ ਰਕਮ ਦੇਣ ਦਾ ਕੀਤਾ ਸੀ ਵਾਅਦਾ: ਏਆਈਜੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਗੁਰਸੇਵਕ ਸਿੰਘ*


ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਚਾਰ ਦੋਸ਼ੀਆਂ ਨੂੰ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਬਗੀਚਾ ਸਿੰਘ ਅਤੇ ਭੁਪਿੰਦਰ ਸਿੰਘ ਦੋਵੇਂ ਵਾਸੀ ਪਿੰਡ ਬੋਘੀ ਵਾਲਾ, ਗੁਰੂ ਹਰ ਸਹਾਏ; ਸਾਜਨ, ਵਾਸੀ ਪਿੰਡ ਅਰਾਈਆਂ ਵਾਲਾ; ਅਤੇ ਛਿੰਦਰਪਾਲ ਸਿੰਘ ਉਰਫ਼ ਰਿੰਕੂ ਵਾਸੀ ਲੱਖਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਦੀ ਇਹ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮ ਨੇ ਮੁਲਜ਼ਮਾਂ ਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕਰ ਲਈ ਹੈ, ਜਿਸਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਹੈਂਡਲਰਾਂ ਨਾਲ ਸਬੰਧ ਸਨ, ਜਿਨ੍ਹਾਂ ਨੇ ਕਥਿਤ ਤੌਰ 'ਤੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਭਾਰਤੀ ਖੇਤਰ ਦੇ ਅੰਦਰ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਕੇ ਇਸਨੂੰ ਅੱਗੇ ਵੰਡਣ ਦਾ ਕੰਮ ਸੌਂਪਿਆ ਸੀ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਸਮੁੱਚੇ ਨੈੱਟਵਰਕ ਦਾ ਖਾਤਮਾ ਕੀਤਾ ਜਾ ਸਕੇ।
ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸ਼ੱਕੀ ਬਗੀਚਾ ਸਿੰਘ, ਭੁਪਿੰਦਰ ਸਿੰਘ, ਸਾਜਨ ਅਤੇ ਛਿੰਦਰ ਪਾਲ ਉਰਫ਼ ਰਿੰਕੂ ਵੱਲੋਂ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੇ ਜਾਣ ਸਬੰਧੀ ਭਰੋਸੇਯੋਗ ਜਾਣਕਾਰੀ ਮਿਲੀ ਸੀ।
ਜਾਣਕਾਰੀ ‘ਚ ਅੱਗੇ ਪਤਾ ਲੱਗਾ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਉਕਤ ਸ਼ੱਕੀ ਵਿਅਕਤੀ ਇਹ ਖੇਪ ਅੱਗੇ ਕਿਸੇ ਹੋਰ ਧਿਰ ਨੂੰ ਪਹੁੰਚਾਉਣ ਜਾ ਰਹੇ ਹਨ, ਜਿਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਗੁਰੂ ਹਰ ਸਹਾਏ ਦੇ ਖੇਤਰ ਵਿੱਚ ਸ਼ੱਕੀਆਂ ਨੂੰ ਘੇਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰ ਲਈ।
ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਮੋਟੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਅੱਗੇ ਵਧਣ ਦੇ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਫਆਈਆਰ ਨੰਬਰ 13 ਮਿਤੀ 23.05.2026 ਦਰਜ ਕੀਤੀ ਗਈ ਹੈ।

-four-Linked-To-Cross-border-Drug-Smuggling-Module-Held-With-28-12-Kg-Heroin-9-5l-Drug-Money-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead