ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਮਾਣਾ ਜ਼ਿਲ੍ਹਾ ਪਟਿਆਲਾ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਸੰਜੀਵ ਸਭਰਵਾਲ ਨੂੰ 6,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਪਿੰਡ ਢੈਂਥਲ ਤਹਿਸੀਲ ਸਮਾਣਾ ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਰਾ ਨੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਣ ਲਈ ਜਨ ਸਮਾਲ ਫਾਈਨਾਂਸ ਬੈਂਕ, ਪਟਿਆਲਾ ਤੋਂ 11 ਲੱਖ ਰੁਪਏ ਦਾ ਕਰਜ਼ਾ ਲਿਆ ਸੀI ਜਿਸ ਵਿੱਚ ਉਸ ਦਾ ਘਰ ਜ਼ਮਾਨਤ ਵਜੋਂ ਗਿਰਵੀ ਰੱਖਿਆ ਗਿਆ ਸੀ। ਇਹ ਕਰਜ਼ਾ 14,000 ਰੁਪਏ ਦੀਆਂ ਮਹੀਨਾਵਾਰ ਕਿਸ਼ਤਾਂ ਵਿੱਚ ਵਾਪਸ ਕੀਤਾ ਜਾ ਰਿਹਾ ਸੀ। ਪਰ ਪਿਛਲੇ ਦੋ ਸਾਲਾਂ ਤੋਂ ਇਹਨਾਂ ਕਿਸ਼ਤਾਂ ਦਾ ਭੁਗਤਾਨ ਨਾ ਕਰਨ ਕਾਰਨ, ਐਸ. ਏ. ਆਰ. ਐਫ. ਏ.ਐਸ.ਆਈ. ਐਕਟ, 2002 ਦੀ ਧਾਰਾ 14 ਤਹਿਤ ਕਾਰਵਾਈ ਸ਼ੁਰੂ ਕੀਤੀ ਗਈ ਸੀ ਅਤੇ ਜੋ ਇਸ ਸਮੇਂ ਨਾਇਬ ਤਹਿਸੀਲਦਾਰ-ਕਮ-ਕਾਰਜਕਾਰੀ ਮੈਜਿਸਟ੍ਰੇਟ, ਸਮਾਣਾ ਦੇ ਦਫ਼ਤਰ ਵਿੱਚ ਚੱਲ ਰਹੀ ਹੈ। ਨਤੀਜੇ ਵਜੋਂ, ਗਿਰਵੀ ਰੱਖੀ ਜਾਇਦਾਦ ਦਾ ਕਬਜ਼ਾ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਬੁਲਾਰੇ ਨੇ ਅੱਗੇ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਸਮਾਣਾ ਵਿੱਚ ਨਾਇਬ ਤਹਿਸੀਲਦਾਰ ਦੇ ਦਫ਼ਤਰ ਗਿਆ, ਤਾਂ ਉਹ ਦੋਸ਼ੀ ਰੀਡਰ, ਸੰਜੀਵ ਸੱਭਰਵਾਲ ਨੂੰ ਮਿਲਿਆ। ਦੋਸ਼ੀ ਰੀਡਰ ਨੇ ਕੇਸ ਦੀ ਕਾਰਵਾਈ ਵਿੱਚ ਦੇਰੀ ਕਰਨ ਲਈ 25,000 ਦੀ ਰਿਸ਼ਵਤ ਦੀ ਮੰਗ ਕੀਤੀ। ਗੱਲਬਾਤ ਤੋਂ ਬਾਅਦ, ਦੋਸ਼ੀ 6,000 ਰੁਪਏ ਦੀ ਸ਼ੁਰੂਆਤੀ ਕਿਸ਼ਤ ਸਵੀਕਾਰ ਕਰਨ ਲਈ ਸਹਿਮਤ ਹੋ ਗਿਆI ਸ਼ਿਕਾਇਤਕਰਤਾ ਨੂੰ 06.07.2026 ਤੋਂ ਬਾਅਦ ਬਾਕੀ ਬਚੀ ਰਕਮ ਦਾ ਭੁਗਤਾਨ ਕਰਨ ਲਈ ਕਿਹਾ ਗਿਆ ।
ਗੈਰ-ਕਾਨੂੰਨੀ ਰਿਸ਼ਵਤ ਦਾ ਭੁਗਤਾਨ ਕਰਨ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵੀਬੀ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਟੀਮ ਨੇ ਦੋਸ਼ੀ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6,000/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Vigilance-Bureau-Catches-Naib-Tehsildar-s-Reader-Red-handed-While-Accepting-A-Bribe-Of-6-000-
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)