September 16, 2026 16:09:02

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ

Sep15,2026 | Vazul Galhotra | Chandigarh

— ਡਿਪੋਰਟ ਕੀਤੇ ਗਏ ਦੋਸ਼ੀ ਕਰਮਵੀਰ ਸਿੰਘ ਨੇ ਅਮਰੀਕਾ ਵਿੱਚ ਅਨਮੋਲ ਬਿਸ਼ਨੋਈ ਨੂੰ ਲੌਜਿਸਟਿਕ ਸਹਾਇਤਾ ਅਤੇ ਲੁਕਣ ਦੀ ਜਗ੍ਹਾ ਮੁਹੱਈਆ ਕਰਵਾਈ ਸੀ: ਡੀਜੀਪੀ ਗੌਰਵ ਯਾਦਵ

— ਮੁਲਜ਼ਮ ਜਬਰੀ ਵਸੂਲੀ, ਲੁੱਟ-ਖੋਹ, ਅਸਲਾ ਐਕਟ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਲੋੜੀਂਦਾ ਸੀ: ਏਡੀਜੀਪੀ ਪ੍ਰਮੋਦ ਬਾਨ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਗੈਂਗਸਟਰ ਨੈੱਟਵਰਕਾਂ ਦਾ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਹਿਰਾਸਤ ਵਿੱਚ ਲੈ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।
ਪਛਾਣੇ ਗਏ ਦੋਸ਼ੀ ਕਰਮਵੀਰ ਸਿੰਘ, ਵਾਸੀ ਪਿੰਡ ਬਹਾਦਰ ਕੇ, ਲੁਧਿਆਣਾ ਨੂੰ ਏਜੀਟੀਐਫ ਦੀ ਟੀਮ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ, ਨਵੀਂ ਦਿੱਲੀ ਪਹੁੰਚਣ 'ਤੇ ਗ੍ਰਿਫ਼ਤਾਰ ਕੀਤਾ।
ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਜੱਗੂ ਭਗਵਾਨਪੁਰੀਆ ਗੈਂਗ ਦੇ ਮੁੱਖ ਗੁਰਗੇ ਅਤੇ ਭਗੌੜੇ ਅਪਰਾਧੀ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਮੋਲਦੋਵਾ ਗਣਰਾਜ ਤੋਂ ਹਵਾਲਗੀ ਲੈਣ ਉਪਰੰਤ ਕੀਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਕਰਮਵੀਰ ਸਿੰਘ ਨੇ ਅਮਰੀਕਾ ਵਿੱਚ ਅਨਮੋਲ ਬਿਸ਼ਨੋਈ ਨੂੰ ਲੌਜਿਸਟਿਕ ਸਹਾਇਤਾ ਅਤੇ ਲੁਕਣ ਦੀ ਜਗ੍ਹਾ ਮੁਹੱਈਆ ਕਰਵਾਈ ਸੀ। ਉਹ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ. ਨਗਰ ਵਿਖੇ ਭਾਰਤੀ ਦੰਡ ਸੰਹਿਤਾ (ਆਈਪੀਸੀ), ਅਸਲਾ ਐਕਟ ਅਤੇ ਪਾਸਪੋਰਟ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਐਫ.ਆਈ.ਆਰ. ਵਿੱਚ ਲੋੜੀਂਦਾ ਸੀ।
ਡੀਜੀਪੀ ਨੇ ਦੱਸਿਆ ਕਿ ਏਜੀਟੀਐਫ ਪੰਜਾਬ ਵੱਲੋਂ 3 ਸਤੰਬਰ, 2026 ਨੂੰ ਇੱਕ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਗਿਆ ਸੀ।
ਹੋਰ ਵੇਰਵੇ ਸਾਂਝੇ ਕਰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਦੋਸ਼ੀ ਕਰਮਵੀਰ ਸਿੰਘ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਕਤਲ, ਇਰਾਦਾ ਕਤਲ, ਹਥਿਆਰਬੰਦ ਲੁੱਟ-ਖੋਹ, ਜਬਰੀ ਵਸੂਲੀ, ਅਸਲਾ ਐਕਟ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਘੱਟੋ-ਘੱਟ ਪੰਜ ਅਪਰਾਧਿਕ ਮਾਮਲੇ ਦਰਜ ਹਨ।
ਏਡੀਜੀਪੀ ਨੇ ਕਿਹਾ ਕਿ ਉਸਦੇ ਸੰਚਾਲਨ ਸਬੰਧਾਂ, ਗੈਰ-ਕਾਨੂੰਨੀ ਫੰਡਿੰਗ ਸਰੋਤਾਂ ਅਤੇ ਗੈਂਗ ਦੇ ਹੋਰਨਾਂ ਮੈਂਬਰਾਂ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

-----------

Punjab-Police-Takes-Custody-Of-Lawrence-Bishnoi-s-Close-Aide-After-Deportation-From-Canada


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead