September 21, 2026 04:32:03

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

Sep20,2026 | Vazul Galhotra | Chandigarh

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-08-2026 ਤੱਕ ਭ੍ਰਿਸ਼ਟਾਚਾਰ ਦੇ ਕੁੱਲ 1107 ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1146 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਉਕਤ ਅਰਸੇ ਦੌਰਾਨ ਕੁੱਲ 301 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ ਭ੍ਰਿਸ਼ਟਾਚਾਰ ਦੇ 154 ਮਾਮਲਿਆਂ ਵਿੱਚ 248 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਟਰੈਪ ਦੇ 529 ਮਾਮਲਿਆਂ ਵਿੱਚ 638 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 546 ਫੌਜਦਾਰੀ ਮਾਮਲਿਆਂ ਵਿੱਚ 492 ਮੁਲਜ਼ਮਾਂ ਨੂੰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਅਰਸੇ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਸਬੰਧੀ 118 ਵਿਜੀਲੈਂਸ ਪੜਤਾਲਾਂ ਅਤੇ 183 ਹੋਰ ਵਿਜੀਲੈਂਸ ਪੜਤਾਲਾਂ ਦਰਜ ਕੀਤੀਆਂ ਗਈਆਂ ਹਨ।-----------

Vigilance-Bureau-Arrests-1146-Accused-In-1107-Corruption-Cases-From-March-2022-To-August-2026


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead